ਦਿੱਲੀ: ਸਟੇਡੀਅਮ 'ਚ ਕੁੱਤਾ ਘੁਮਾਉਣ 'ਤੇ ਵਿਵਾਦ ਤੋਂ ਬਾਅਦ ਆਈਏਐਸ ਅਧਿਕਾਰੀ ਦਾ ਤਬਾਦਲਾ, ਪਤਨੀ ਨੂੰ ਵੀ ਭੇਜਿਆ ਗਿਆ ਅਰੁਣਾਚਲ
Delhi IAS Transferred : ਦਿੱਲੀ ਦੇ ਤਿਆਗਰਾਜ ਸਟੇਡੀਅਮ 'ਚ ਖਿਡਾਰੀਆਂ ਦਾ ਅਭਿਆਸ ਰੋਕ ਕੇ ਕੁੱਤੇ ਨੂੰ ਘੁੰਮਾਉਣ ਕਾਰਨ ਵਿਵਾਦਾਂ 'ਚ ਘਿਰੇ ਆਈਏਐਸ ਅਧਿਕਾਰੀ ਸੰਜੀਵ ਖੀਰਵਾਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
Delhi IAS Transferred : ਦਿੱਲੀ ਦੇ ਤਿਆਗਰਾਜ ਸਟੇਡੀਅਮ 'ਚ ਖਿਡਾਰੀਆਂ ਦਾ ਅਭਿਆਸ ਰੋਕ ਕੇ ਕੁੱਤੇ ਨੂੰ ਘੁੰਮਾਉਣ ਕਾਰਨ ਵਿਵਾਦਾਂ 'ਚ ਘਿਰੇ ਆਈਏਐਸ ਅਧਿਕਾਰੀ ਸੰਜੀਵ ਖੀਰਵਾਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਉਹਨਾਂ ਨੂੰ ਦਿੱਲੀ ਤੋਂ ਲੱਦਾਖ ਟ੍ਰਾਂਸਫਰ ਕਰ ਦਿੱਤਾ ਹੈ। ਇੰਨਾ ਹੀ ਨਹੀਂ ਮੰਤਰਾਲੇ ਨੇ ਉਹਨਾਂ ਦੀ ਪਤਨੀ ਰਿੰਕੂ ਦੁੱਗਾ ਦਾ ਤਬਾਦਲਾ ਕਰਕੇ ਅਰੁਣਾਚਲ ਪ੍ਰਦੇਸ਼ ਭੇਜ ਦਿੱਤਾ ਹੈ। ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸਬੰਧ ਵਿੱਚ ਦਿੱਲੀ ਦੇ ਮੁੱਖ ਸਕੱਤਰ ਤੋਂ ਰਿਪੋਰਟ ਤਲਬ ਕੀਤੀ ਸੀ ਅਤੇ ਰਿਪੋਰਟ ਆਉਣ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਇਹ ਫੈਸਲਾ ਲਿਆ ਹੈ।
ਦੱਸ ਦੇਈਏ ਕਿ ਸਟੇਡੀਅਮ 'ਚ ਪ੍ਰੈਕਟਿਸ ਕਰ ਰਹੇ ਖਿਡਾਰੀਆਂ ਵੱਲੋਂ ਲਗਾਤਾਰ ਸ਼ਿਕਾਇਤਾਂ ਆ ਰਹੀਆਂ ਸਨ ਕਿ ਉਨ੍ਹਾਂ ਨੂੰ ਸ਼ਾਮ ਸਾਢੇ ਛੇ ਵਜੇ ਤੱਕ ਟ੍ਰੇਨਿੰਗ ਖਤਮ ਕਰਨ ਲਈ ਕਿਹਾ ਜਾਂਦਾ ਹੈ, ਇਹ ਇਸ ਲਈ ਨਹੀਂ ਕਿ ਸਟੇਡੀਅਮ ਦਾ ਸਮਾਂ ਖਤਮ ਹੋ ਜਾਂਦਾ ਹੈ, ਬਲਕਿ ਇਸ ਲਈ ਕਿਹਾ ਜਾਂਦਾ ਹੈ ਤਾਂਕਿ ਦਿੱਲੀ ਸਰਕਾਰ ਦੇ ਪ੍ਰਮੁੱਖ ਸਕੱਤਰ (ਮਾਲ) ਸੰਜੀਵ ਖੀਰਵਾਰ ਆਪਣੇ ਕੁੱਤੇ ਨੂੰ ਸਟੇਡੀਅਮ ਵਿੱਚ ਘੁੰਮਾ ਸਕਣ।
Hours after a news report regarding the misuse of facilities at Thyagraj Stadium by Sanjeev Khirwar & his wife Rinku Dugga, MHA has transferred both the AGMUT cadre IAS officers Sanjeev Khirwar & Rinku Dugga to Ladakh and Arunachal Pradesh from Delhi respectively: MHA order pic.twitter.com/teMHyNPwhw
— ANI (@ANI) May 26, 2022
ਜਦੋਂ ਇਹ ਖ਼ਬਰ ਸਾਹਮਣੇ ਆਈ ਤਾਂ ਦਿੱਲੀ ਸਰਕਾਰ ਨੇ ਵੀ ਤੁਰੰਤ ਕਾਰਵਾਈ ਕੀਤੀ। ਦਿੱਲੀ ਸਰਕਾਰ ਨੇ ਕਿਹਾ ਕਿ ਹੁਣ ਤੋਂ ਦਿੱਲੀ ਦੇ ਸਾਰੇ ਸਟੇਡੀਅਮ ਰਾਤ 10 ਵਜੇ ਤੱਕ ਖੁੱਲ੍ਹਣਗੇ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ, ਉਨ੍ਹਾਂ ਨੇ ਲਿਖਿਆ ਕਿ ਸਟੇਡੀਅਮ ਦੇ ਜਲਦੀ ਬੰਦ ਹੋਣ ਕਾਰਨ ਖਿਡਾਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਰੇ ਸਟੇਡੀਅਮਾਂ ਨੂੰ ਰਾਤ 10 ਵਜੇ ਖੋਲ੍ਹਣ ਦੇ ਆਦੇਸ਼ ਦਿੱਤੇ ਹਨ ਤਾਂ ਜੋ ਕਿਸੇ ਵੀ ਖਿਡਾਰੀ ਨੂੰ ਕੋਈ ਦਿੱਕਤ ਨਾ ਆਵੇ। ਤਿਆਗਰਾਜ ਸਟੇਡੀਅਮ 2010 ਦੀਆਂ ਰਾਸ਼ਟਰਮੰਡਲ ਖੇਡਾਂ ਲਈ ਬਣਾਇਆ ਗਿਆ ਸੀ।