ਨਵੀਂ ਦਿੱਲੀ: ਸ਼ੁੱਕਰਵਾਰ ਇਜ਼ਰਾਇਲ ਅੰਬੈਸੀ ਨੇੜੇ ਹੋਏ ਬਲਾਸਟ ਮਾਮਲੇ 'ਚ ਦਿੱਲੀ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਇਜ਼ਰਾਇਲ ਅੰਬੈਸੀ ਦੇ ਨੇੜੇ ਹੋਏ ਬਲਾਸਟ ਦੇ ਮਾਮਲੇ ਐਕਸਪਲੋਸਿਵ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਇਸ ਮਾਮਲੇ 'ਚ ਐਕਟਿਵ ਹੋ ਗਏ ਹਨ ਤੇ ਉਨ੍ਹਾਂ ਆਹਲਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ।


ਦਿੱਲੀ 'ਚ ਇਜ਼ਰਾਇਲ ਅੰਬੈਸੀ ਦੇ ਬਾਹਰ ਹੋਏ ਬਲਾਸਟ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਹਿਮ ਬੈਠਕ ਲਈ। ਅਮਿਤ ਸ਼ਾਹ ਦੇ ਨਾਲ ਹੋਈ ਇਸ ਬੈਠਕ 'ਚ ਸੁਰੱਖਿਆ ਤੇ ਖੁਫੀਆ ਏਜੰਸੀਆਂ ਦੇ ਆਹਲਾ ਅਧਿਕਾਰੀ ਮੌਜੂਦ ਰਹੇ। ਦਿੱਲੀ ਪੁਲਿਸ ਨੂੰ ਇਸ ਮਾਮਲੇ ਜਲਦ ਆਪਣੀ ਤਫਤੀਸ਼ ਪੂਰਾ ਕਰਨ ਦੇ ਹੁਕਮ ਮਿਲੇ ਹਨ। ਇਸ ਦੇ ਨਾਲ ਹੀ ਖੁਫੀਆ ਏਜੰਸੀਆਂ ਨੂੰ ਹਰ ਸੰਭਵ ਮਦਦ ਦਿੱਲੀ ਪੁਲਿਸ ਨੂੰ ਮੁਹੱਈਆ ਕਰਾਉਣ ਦੇ ਹੁਕਮ ਵੀ ਦਿੱਤੇ ਗਏ।


Delhi Blast: ਦਿੱਲੀ 'ਚ ਬੰਬ ਧਮਾਕਾ, NIA ਟੀਮ ਮੌਕੇ 'ਤੇ ਪਹੁੰਚੀ


ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੇ ਇਸ ਮਾਮਲੇ 'ਚ ਭਾਰਤ 'ਤੇ ਪੂਰਾ ਭਰੋਸਾ ਜਤਾਇਆ ਹੈ। ਇਜ਼ਰਾਇਲ ਦੇ ਪੀਐਮ ਨੇਤਨਯਾਹੂ ਦਾ ਕਹਿਣਾ ਹੈ ਕਿ ਪੂਰਾ ਭਰੋਸਾ ਹੈ ਕਿ ਭਾਰਤ ਉਨ੍ਹਾਂ ਦੇ ਅਧਿਕਾਰੀਆਂ ਦੀ ਸੁਰੱਖਿਆ ਯਕੀਨੀ ਬਣਾਏਗਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ