Delhi IAS Transfer News : ਦਿੱਲੀ ਵਿੱਚ ਕਈ IAS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਸੀਬੀਆਈ ਵੱਲੋਂ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਛਾਪੇਮਾਰੀ ਦੇ ਕੁਝ ਘੰਟਿਆਂ ਬਾਅਦ ਸ਼ੁੱਕਰਵਾਰ ਨੂੰ 12 ਆਈਏਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ।

ਦਿੱਲੀ ਸਰਕਾਰ ਦੇ ਸੇਵਾਵਾਂ ਵਿਭਾਗ ਵੱਲੋਂ ਜਾਰੀ ਕੀਤੇ ਗਏ ਤਬਾਦਲੇ ਦੇ ਹੁਕਮਾਂ ਅਨੁਸਾਰ ਜਿਨ੍ਹਾਂ ਲੋਕਾਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਵਿਸ਼ੇਸ਼ ਸਕੱਤਰ ਉਦਿਤ ਪ੍ਰਕਾਸ਼ ਰਾਏ ਵੀ ਸ਼ਾਮਲ ਹਨ। ਉਦਿਤ ਪ੍ਰਕਾਸ਼ AGMUT ਕੇਡਰ ਦੇ 2007 ਬੈਚ ਦੇ IAS ਅਧਿਕਾਰੀ ਹਨ।

ਜਾਣਕਾਰੀ ਮੁਤਾਬਕ ਉਪ ਰਾਜਪਾਲ (ਐੱਲ.ਜੀ.) ਵਿਨੈ ਕੁਮਾਰ ਸਕਸੈਨਾ ਨੇ ਹਾਲ ਹੀ 'ਚ ਭ੍ਰਿਸ਼ਟਾਚਾਰ ਦੇ ਇਕ ਮਾਮਲੇ 'ਚ ਇਕ ਕਾਰਜਕਾਰੀ ਇੰਜੀਨੀਅਰ ਨੂੰ ਨਾਜਾਇਜ਼ ਫਾਇਦਾ ਪਹੁੰਚਾਉਣ ਲਈ 50 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਉਦਿਤ ਪ੍ਰਕਾਸ਼ ਰਾਏ ਖਿਲਾਫ ਕਾਰਵਾਈ ਲਈ ਗ੍ਰਹਿ ਮੰਤਰਾਲੇ ਨੂੰ ਸਿਫਾਰਿਸ਼ ਕੀਤੀ ਸੀ। ਘਟਨਾਕ੍ਰਮ ਤੋਂ ਜਾਣੂ ਇਕ ਅਧਿਕਾਰੀ ਨੇ ਕਿਹਾ ਕਿ ਇਸ ਫੇਰਬਦਲ ਦਾ ਮਨੀਸ਼ ਸਿਸੋਦੀਆ ਦੇ ਘਰ 'ਤੇ ਛਾਪੇਮਾਰੀ ਨਾਲ ਕੋਈ ਸਬੰਧ ਨਹੀਂ ਹੈ।

 

ਦੱਸ ਦੇਈਏ ਕਿ ਬੀਤੇ ਕੱਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਨੇ ਛਾਪੇਮਾਰੀ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਦਿੱਲੀ-ਐਨਸੀਆਰ ਦੇ ਕਰੀਬ 20 ਥਾਵਾਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਜਾਣਕਾਰੀ ਅਨੁਸਾਰ ਸੀਬੀਆਈ ਨੇ ਆਬਕਾਰੀ ਘੁਟਾਲੇ ਦੇ ਮਾਮਲੇ ਵਿਚ ਇਹ ਰੇਡ ਕੀਤੀ ਗਈ ਹੈ।  ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਕਿਹਾ ਸੀ ਕਿ 'ਸੀ.ਬੀ.ਆਈ. ਆਈ ਹੈ ,ਉਸ ਦਾ ਸੁਆਗਤ ਹੈ। ਅਸੀਂ ਕੱਟੜ ਇਮਾਨਦਾਰ ਹਾਂ। ਲੱਖਾਂ ਬੱਚਿਆਂ ਦਾ ਭਵਿੱਖ ਬਣਾ ਰਹੇ ਹਾਂ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿੱਚ ਚੰਗੇ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸੇ ਕਰਕੇ ਸਾਡਾ ਦੇਸ਼ ਅਜੇ ਤੱਕ ਨੰਬਰ-1 ਨਹੀਂ ਬਣ ਸਕਿਆ। 

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।