ਪੜਚੋਲ ਕਰੋ
Advertisement
ਉਪ ਰਾਜਪਾਲ ਨੇ ਬਦਲ ਦਿੱਤਾ ਕੇਜਰੀਵਾਲ ਸਰਕਾਰ ਦਾ ਅਹਿਮ ਫੈਸਲਾ, ਇੱਕ ਵਾਰ ਫੇਰ ਸ਼ੁਰੂ ਹੋਈ ਤਕਰਾਰ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਸੀ ਕਿ ਹੁਣ ਸਿਰਫ ਦਿੱਲੀ ਦੇ ਲੋਕਾਂ ਦਾ ਹੀ ਇਲਾਜ ਦਿੱਲੀ ਦੇ ਹਸਪਤਾਲਾਂ ਵਿੱਚ ਹੋਵੇਗਾ।
ਨਵੀਂ ਦਿੱਲੀ: ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਅਤੇ ਉਪ ਰਾਜਪਾਲ (ਐਲਜੀ) ਅਨਿਲ ਬੈਜਲ ਨਵੀਂ ਤਾੜਨਾ ਸ਼ੁਰੂ ਕਰ ਸਕਦੇ ਹਨ। ਦਰਅਸਲ ਦਿੱਲੀ ਦੇ ਐਲ ਜੀ ਨੇ ਕੇਜਰੀਵਾਲ ਸਰਕਾਰ ਦੇ ਉਸ ਫੈਸਲੇ ਨੂੰ ਉਲਟਾ ਦਿੱਤਾ ਹੈ ਜਿਸ ਵਿਚ ਕਿਹਾ ਗਿਆ ਸੀ ਕਿ ਹੁਣ ਸਿਰਫ ਦਿੱਲੀ ਦੇ ਲੋਕਾਂ ਦਾ ਇਲਾਜ ਦਿੱਲੀ ਦੇ ਹਸਪਤਾਲਾਂ ਵਿਚ ਹੀ ਹੋਵੇਗਾ।
ਹੁਣ ਉਪ ਰਾਜਪਾਲ ਨੇ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਹਸਪਤਾਲ ਆਉਣ ਵਾਲੇ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ, ਭਾਵੇਂ ਉਹ ਦਿੱਲੀ ਦੇ ਹੋਣ ਜਾਂ ਦਿੱਲੀ ਤੋਂ ਬਾਹਰ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਕੋਰੋਨਾ ਸੰਕਰਮ ਦੇ ਮਹਾਮਾਰੀ ਦੌਰਾਨ ਦਿੱਲੀ ਦੀ ਸਰਕਾਰੀ ਅਤੇ ਨਿੱਜੀ ਹਸਪਤਾਲ ਸਿਰਫ ਦਿੱਲੀ ਦੇ ਲੋਕਾਂ ਦਾ ਇਲਾਜ ਕਰਨਗੇ।
ਮੁੱਖ ਮੰਤਰੀ ਦੇ ਐਲਾਨ ਤੋਂ ਇੱਕ ਦਿਨ ਪਹਿਲਾਂ ‘ਆਪ’ ਸਰਕਾਰ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਨੇ ਸਿਫ਼ਾਰਸ਼ ਕੀਤੀ ਸੀ ਕਿ ਸ਼ਹਿਰ ਦੇ ਸਿਹਤ ਢਾਂਚੇ ਦੀ ਵਰਤੋਂ ਸਿਰਫ ਕੋਵਿਡ-19 ਸੰਕਟ ਦੇ ਮੱਦੇਨਜ਼ਰ ਦਿੱਲੀ ਵਾਸੀਆਂ ਦੇ ਇਲਾਜ ਲਈ ਕੀਤਾ ਜਾਣਾ ਚਾਹਿਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕਾਰੋਬਾਰ
Advertisement