ਨਵੀਂ ਦਿੱਲੀ: ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਅਤੇ ਉਪ ਰਾਜਪਾਲ (ਐਲਜੀ) ਅਨਿਲ ਬੈਜਲ ਨਵੀਂ ਤਾੜਨਾ ਸ਼ੁਰੂ ਕਰ ਸਕਦੇ ਹਨ। ਦਰਅਸਲ ਦਿੱਲੀ ਦੇ ਐਲ ਜੀ ਨੇ ਕੇਜਰੀਵਾਲ ਸਰਕਾਰ ਦੇ ਉਸ ਫੈਸਲੇ ਨੂੰ ਉਲਟਾ ਦਿੱਤਾ ਹੈ ਜਿਸ ਵਿਚ ਕਿਹਾ ਗਿਆ ਸੀ ਕਿ ਹੁਣ ਸਿਰਫ ਦਿੱਲੀ ਦੇ ਲੋਕਾਂ ਦਾ ਇਲਾਜ ਦਿੱਲੀ ਦੇ ਹਸਪਤਾਲਾਂ ਵਿਚ ਹੀ ਹੋਵੇਗਾ।


ਹੁਣ ਉਪ ਰਾਜਪਾਲ ਨੇ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਹਸਪਤਾਲ ਆਉਣ ਵਾਲੇ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ, ਭਾਵੇਂ ਉਹ ਦਿੱਲੀ ਦੇ ਹੋਣ ਜਾਂ ਦਿੱਲੀ ਤੋਂ ਬਾਹਰ।



ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਕੋਰੋਨਾ ਸੰਕਰਮ ਦੇ ਮਹਾਮਾਰੀ ਦੌਰਾਨ ਦਿੱਲੀ ਦੀ ਸਰਕਾਰੀ ਅਤੇ ਨਿੱਜੀ ਹਸਪਤਾਲ ਸਿਰਫ ਦਿੱਲੀ ਦੇ ਲੋਕਾਂ ਦਾ ਇਲਾਜ ਕਰਨਗੇ।

ਮੁੱਖ ਮੰਤਰੀ ਦੇ ਐਲਾਨ ਤੋਂ ਇੱਕ ਦਿਨ ਪਹਿਲਾਂ ‘ਆਪ’ ਸਰਕਾਰ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਨੇ ਸਿਫ਼ਾਰਸ਼ ਕੀਤੀ ਸੀ ਕਿ ਸ਼ਹਿਰ ਦੇ ਸਿਹਤ ਢਾਂਚੇ ਦੀ ਵਰਤੋਂ ਸਿਰਫ ਕੋਵਿਡ-19 ਸੰਕਟ ਦੇ ਮੱਦੇਨਜ਼ਰ ਦਿੱਲੀ ਵਾਸੀਆਂ ਦੇ ਇਲਾਜ ਲਈ ਕੀਤਾ ਜਾਣਾ ਚਾਹਿਦਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904