Delhi LG Vs CM : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਲੈਫਟੀਨੈਂਟ ਗਵਰਨਰ ਵਿਨੈ ਕੁਮਾਰ ਸਕਸੈਨਾ (Vinay Kumar Saxena) ਵਿਚਾਲੇ ਮਾਮਲਾ ਹੋਰ ਗਰਮਾਉਂਦਾ ਜਾ ਰਿਹਾ ਹੈ। ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਿੱਲੀ ਦੇ ਉਪ ਰਾਜਪਾਲ ਨੇ ਮੁੱਖ ਮੰਤਰੀ ਨੂੰ ਤੇਵਰ ਦਿਖਾਉਂਦੇ ਹੋਏ ਤੁਰੰਤ ਮੀਟਿੰਗ ਲਈ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਮੋਗਾ ਦੇ ਪਿੰਡ ਡਗਰੂ ਦੀ ਪੰਚਾਇਤ ਦਾ ਇਤਿਹਾਸਕ ਫੈਸਲਾ, ਹੁਣ ਨਹੀਂ ਵਿਕੇਗਾ ਕੋਈ ਵੀ ਨਸ਼ਾ, ਬੀੜੀ, ਸਿਗਰਟ ਤੇ ਤੰਬਾਕੂ ਵੇਚਣ ਵਾਲਿਆਂ ਨੂੰ 10,000 ਰੁਪਏ ਜ਼ੁਰਮਾਨਾ, ਠੇਕਾ ਵੀ ਨਹੀਂ ਖੁੱਲ੍ਹੇਗਾ
ਉਪ ਰਾਜਪਾਲ ਨੇ ਇੱਕ ਦਿਨ ਪਹਿਲਾਂ ਹੀ ਮੁੱਖ ਮੰਤਰੀ ਕੇਜਰੀਵਾਲ ਨੂੰ ਸ਼ਾਸਨ ਨਾਲ ਸਬੰਧਤ ਮੁੱਦਿਆਂ 'ਤੇ ਮੀਟਿੰਗ ਲਈ ਸੱਦਾ ਦਿੱਤਾ ਸੀ। ਇਸ ਤੋਂ ਤੁਰੰਤ ਬਾਅਦ ਕੇਜਰੀਵਾਲ ਨੇ ਸੱਦਾ ਸਵੀਕਾਰ ਕਰ ਲਿਆ ਸੀ ਅਤੇ ਅੱਜ ਮੁਲਾਕਾਤ ਲਈ ਕਿਹਾ ਸੀ। ਹੁਣ ਉਪ ਰਾਜਪਾਲ ਨੇ ਸਮਾਂ ਨਾ ਹੋਣ ਦੀ ਗੱਲ ਕਹਿ ਕੇ ਫਿਲਹਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ। ਰਾਜਪਾਲ ਦਫਤਰ ਦੀ ਤਰਫੋਂ ਕਿਹਾ ਗਿਆ ਹੈ ਕਿ ਉਨ੍ਹਾਂ ਕੋਲ ਸ਼ੁੱਕਰਵਾਰ (13 ਜਨਵਰੀ) ਨੂੰ ਸ਼ਾਮ 4 ਵਜੇ ਤੋਂ ਪਹਿਲਾਂ ਦਾ ਸਮਾਂ ਨਹੀਂ ਹੈ।
ਇਹ ਵੀ ਪੜ੍ਹੋ : ਆਰੋਪੀ ਆਫਤਾਬ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧੀ, ਅਦਾਲਤ ਨੇ ਪੁਲਿਸ ਨੂੰ ਦਿੱਤੇ ਇਹ ਨਿਰਦੇਸ਼
ਐਲਜੀ ਨੇ ਖੁਦ ਭੇਜਿਆ ਸੀ ਗੱਲਬਾਤ ਲਈ ਪੱਤਰ
ਦਰਅਸਲ, ਸੋਮਵਾਰ (9 ਜਨਵਰੀ) ਨੂੰ ਖੁਦ LG ਵਿਨੈ ਕੁਮਾਰ ਸਕਸੈਨਾ ਨੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਭੇਜਿਆ ਸੀ। ਇਸ 'ਚ ਦਿੱਲੀ ਦੇ ਵਿਕਾਸ ਨੂੰ ਲੈ ਕੇ ਦੋਵਾਂ ਵਿਚਾਲੇ ਹੋਈ ਮੁਲਾਕਾਤ ਦੀ ਗੱਲ ਕਹੀ ਗਈ ਸੀ। ਇਸ ਦੇ ਜਵਾਬ 'ਚ ਕੇਜਰੀਵਾਲ ਨੇ ਵੀ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਆਪਣੀ ਸਹੂਲਤ ਮੁਤਾਬਕ ਸਮਾਂ ਕੱਢ ਕੇ ਜਲਦ ਹੀ ਉਨ੍ਹਾਂ ਨੂੰ ਜ਼ਰੂਰ ਮਿਲਣਗੇ।