Arvind Kejriwal On CBI Questioning : ਦਿੱਲੀ ਐਕਸਾਈਜ਼ ਪਾਲਿਸੀ ਮਾਮਲੇ ਵਿੱਚ ਸੀਬੀਆਈ ਦੀ ਪੁੱਛਗਿੱਛ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਸੀਐਮ ਕੇਜਰੀਵਾਲ ਨੇ ਕਿਹਾ ਹੈ ਕਿ ਸੀਬੀਆਈ ਜਾਂਚ ਸਾਢੇ ਨੌਂ ਘੰਟੇ ਚੱਲੀ। ਮੈਂ ਸਾਰੇ ਸਵਾਲਾਂ ਦੇ ਜਵਾਬ ਦਿੱਤੇ। ਸਾਰਾ ਕਥਿਤ ਸ਼ਰਾਬ ਘੁਟਾਲਾ ਝੂਠੀ ਅਤੇ ਸਸਤੀ ਰਾਜਨੀਤੀ ਹੈ। ਆਮ ਆਦਮੀ ਪਾਰਟੀ ਇੱਕ 'ਕੱਟੜ ਇਮਾਨਦਾਰ ਪਾਰਟੀ' ਹੈ। ਉਹ ਆਪ ਨੂੰ ਖਤਮ ਕਰਨਾ ਚਾਹੁੰਦੇ ਹਨ, ਪਰ ਦੇਸ਼ ਦੇ ਲੋਕ ਸਾਡੇ ਨਾਲ ਹਨ।
ਜ਼ਿਕਰਯੋਗ ਹੈ ਕਿ ਆਬਕਾਰੀ ਨੀਤੀ ਮਾਮਲੇ 'ਚ ਸੀਬੀਆਈ ਨੇ ਐਤਵਾਰ ਨੂੰ ਅਰਵਿੰਦ ਕੇਜਰੀਵਾਲ ਤੋਂ ਕਰੀਬ ਸਾਢੇ ਨੌਂ ਘੰਟੇ ਤੱਕ ਪੁੱਛਗਿੱਛ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਕੇਜਰੀਵਾਲ ਸਵੇਰੇ ਕਰੀਬ 11 ਵਜੇ ਆਪਣੀ ਸਰਕਾਰੀ ਬਲੈਕ ਐਸਯੂਵੀ ਵਿੱਚ ਭਾਰੀ ਸੁਰੱਖਿਆ ਵਾਲੇ ਸੀਬੀਆਈ ਹੈੱਡਕੁਆਰਟਰ ਪਹੁੰਚੇ। ਕਰੀਬ ਨੌਂ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਜਦੋਂ ਕੇਜਰੀਵਾਲ ਰਾਤ ਸਾਢੇ ਅੱਠ ਵਜੇ ਇਮਾਰਤ ਤੋਂ ਬਾਹਰ ਆਏ ਤਾਂ ਉਨ੍ਹਾਂ ਨੇ ਬਾਹਰ ਉਡੀਕ ਰਹੇ ਮੀਡੀਆ ਕਰਮੀਆਂ ਨੂੰ ਹੱਥ ਹਿਲਾਇਆ। ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਦਿਨ ਵੇਲੇ ਲੰਚ ਬਰੇਕ ਲਿਆ।
ਆਪ ਨੇ ਕਈ ਥਾਵਾਂ 'ਤੇ ਕੀਤਾ ਪ੍ਰਦਰਸ਼ਨ

ਅਧਿਕਾਰੀਆਂ ਨੇ ਦੱਸਿਆ ਕਿ ਘਟਨਾਕ੍ਰਮ 'ਤੇ ਨਜ਼ਰ ਰੱਖਣ ਲਈ ਏਜੰਸੀ ਦੇ ਸੀਨੀਅਰ ਅਧਿਕਾਰੀ ਐਤਵਾਰ ਨੂੰ ਦਫ਼ਤਰ 'ਚ ਮੌਜੂਦ ਸਨ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਵੀਆਈਪੀ ਏਜੰਸੀ ਵਿੱਚ ਆਉਂਦਾ ਹੈ ਤਾਂ ਇਹ ਇੱਕ ਆਮ ਪ੍ਰਕਿਰਿਆ ਹੈ। ਸੀਬੀਆਈ ਵੱਲੋਂ ਕੇਜਰੀਵਾਲ ਨੂੰ ਸੰਮਨ ਕੀਤੇ ਜਾਣ ਖ਼ਿਲਾਫ਼ 'ਆਪ' ਨੇ ਕਈ ਥਾਵਾਂ 'ਤੇ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਪੁਲੀਸ ਨੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ 'ਆਪ' ਨੇਤਾ ਮਨੀਸ਼ ਸਿਸੋਦੀਆ ਨੂੰ ਇਸ ਮਾਮਲੇ 'ਚ ਕਰੀਬ ਅੱਠ ਘੰਟੇ ਦੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੇ ਜਵਾਬ ਤਸੱਲੀਬਖਸ਼ ਨਹੀਂ ਸਨ। ਬਾਅਦ ਵਿੱਚ ਉਨ੍ਹਾਂ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।