Delhi Excise Policy Case: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਵੀਰਵਾਰ (2 ਨਵੰਬਰ) ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰੇਗਾ। ਸਮਾਚਾਰ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਈਡੀ ਅੱਜ ਭਾਵ 2 ਨਵੰਬਰ ਨੂੰ ਸਵੇਰੇ 11 ਵਜੇ ਜਾਂਚ ਏਜੰਸੀ ਦੇ ਦਿੱਲੀ ਦਫ਼ਤਰ ਵਿੱਚ ਪੇਸ਼ ਹੋਣ ਤੋਂ ਬਾਅਦ ਕੇਜਰੀਵਾਲ ਦਾ ਬਿਆਨ ਦਰਜ ਕਰੇਗੀ।
ਏਜੰਸੀ ਦੇ ਸੰਮਨ 'ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਸਮੇਤ ਕਈ ਨੇਤਾਵਾਂ ਨੇ ਕੇਂਦਰ ਸਰਕਾਰ ਨੂੰ ਘੇਰਿਆ। ਭਾਜਪਾ ਨੇ ਮੂੰਹ ਤੋੜ ਜਵਾਬ ਦਿੱਤਾ ਹੈ। ਇਸ ਦੇ ਨਾਲ ਹੀ 'ਆਪ' ਇਹ ਸ਼ੰਕਾ ਜਤਾ ਰਹੀ ਹੈ ਕਿ ਈਡੀ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦੀ ਹੈ।
ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਨਿਆਂਇਕ ਹਿਰਾਸਤ 'ਚ ਹਨ। ਇਹ ਵੀ ਸਵਾਲ ਉਠਾਏ ਜਾ ਰਹੇ ਹਨ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਦਾ ਨਾਂ ਇਸ ਮਾਮਲੇ ਵਿੱਚ ਕਿਵੇਂ ਆਇਆ?
ਅਰਵਿੰਦ ਕੇਜਰੀਵਾਲ ਨੂੰ ਕਦੋਂ ਭੇਜਿਆ ਗਿਆ ਸੰਮਨ?
ਈਡੀ ਨੇ 30 ਅਕਤੂਬਰ ਨੂੰ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜ ਕੇ 2 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ। ਜਾਂਚ ਏਜੰਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਕੇਜਰੀਵਾਲ ਨੂੰ ਸੰਮਨ ਭੇਜਿਆ ਸੀ। 16 ਅਪ੍ਰੈਲ ਨੂੰ ਸੀਬੀਆਈ ਨੇ ਇਸ ਮਾਮਲੇ 'ਚ ਕੇਜਰੀਵਾਲ ਤੋਂ ਕਰੀਬ 9 ਘੰਟੇ ਤੱਕ ਪੁੱਛਗਿੱਛ ਕੀਤੀ ਸੀ। ਇਸ ਦੌਰਾਨ ਉਨ੍ਹਾਂ ਤੋਂ 56 ਸਵਾਲ ਪੁੱਛੇ ਗਏ ਸੀ।
ਅਰਵਿੰਦ ਕੇਜਰੀਵਾਲ ਦਾ ਨਾਮ ਕਿਵੇਂ ਆਇਆ?
ਈਡੀ ਅਰਵਿੰਦ ਕੇਜਰੀਵਾਲ ਤੋਂ ਸ਼ਰਾਬ ਨੀਤੀ ਮਾਮਲੇ 'ਚ ਉਨ੍ਹਾਂ ਦੀ ਭੂਮਿਕਾ 'ਤੇ ਪੁੱਛਗਿੱਛ ਕਰੇਗੀ। ਕੁਝ ਮੁਲਜ਼ਮਾਂ ਤੇ ਗਵਾਹਾਂ ਦੇ ਬਿਆਨਾਂ ਵਿੱਚ ਕੇਜਰੀਵਾਲ ਦਾ ਨਾਂ ਸਾਹਮਣੇ ਆਇਆ। ਏਜੰਸੀਆਂ ਨੇ ਆਪਣੇ ਰਿਮਾਂਡ ਨੋਟ ਅਤੇ ਚਾਰਜਸ਼ੀਟ ਵਿੱਚ ਇਸ ਦਾ ਜ਼ਿਕਰ ਕੀਤਾ ਹੈ। ਅਜਿਹੇ 'ਚ ਕੇਜਰੀਵਾਲ ਤੋਂ ਪੁੱਛਗਿੱਛ ਜ਼ਰੂਰੀ ਹੈ।
ਰਿਮਾਂਡ ਨੋਟ ਅਤੇ ਚਾਰਜਸ਼ੀਟ ਅਨੁਸਾਰ ਵਿਜੇ ਨਾਇਰ ਨੇ ਕਈ ਸ਼ਰਾਬ ਕਾਰੋਬਾਰੀਆਂ ਨੂੰ ਕਿਹਾ ਕਿ ਉਹ ਕੇਜਰੀਵਾਲ ਨਾਲ ਸ਼ਰਾਬ ਨੀਤੀ ਬਾਰੇ ਚਰਚਾ ਕਰਦਾ ਹੈ। ਇਹ ਵਿਜੇ ਨਾਇਰ ਹੀ ਸੀ ਜਿਸ ਨੇ ਇੰਡੋਸਪੀਰੀਟ ਦੇ ਮਾਲਕ ਸਮੀਰ ਮਹਿੰਦਰੂ ਨੂੰ ਅਰਵਿੰਦ ਕੇਜਰੀਵਾਲ ਨਾਲ ਮਿਲਣ ਲਈ ਮਿਲਾਇਆ ਸੀ।