Sanjay singh petition: ਦਿੱਲੀ ਹਾਈ ਕੋਰਟ ਨੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਰਿਮਾਂਡ ਅਤੇ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ, ਈਡੀ ਨੇ ਵੀਰਵਾਰ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਦਿੱਲੀ ਹਾਈ ਕੋਰਟ ਵਿੱਚ ਵਿਰੋਧ ਕੀਤਾ ਸੀ।


ਈਡੀ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਟਰ ਜਨਰਲ ਐਸਵੀ ਰਾਜੂ ਨੇ ਕਿਹਾ ਕਿ 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਕਾਨੂੰਨ ਦੀ ਪਾਲਣਾ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਪਟੀਸ਼ਨ, ਜੋ ਕਿ ਇੱਕ ਰਿੱਟ ਪਟੀਸ਼ਨ ਦੀ ਆੜ ਵਿੱਚ ਜ਼ਮਾਨਤ ਦੀ ਅਰਜ਼ੀ ਹੈ, ਇਹ ਵਿਚਾਰਣਯੋਗ ਨਹੀਂ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਸੰਜੇ ਸਿੰਘ ਦੀ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸ਼ੁੱਕਰਵਾਰ ਨੂੰ ਹੁਕਮ ਸੁਣਾਇਆ ਜਾ ਸਕਦਾ ਹੈ।






ਇਹ ਵੀ ਪੜ੍ਹੋ: Behbal Kalan Goli Kand: ਸੀਐਮ ਭਗਵੰਤ ਮਾਨ ਤੋਂ ਮੰਗ ਲਿਆ ਸਪੱਸ਼ਟੀਕਰਨ, AAP ਦਾ ਹੀ MLA ਕਸੂਤੀ ਫਸਾ ਗਿਆ ਸਰਕਾਰ


ਜ਼ਿਕਰਯੋਗ ਹੈ ਕਿ ਸੰਜੇ ਸਿੰਘ ਨੂੰ ਈਡੀ ਨੇ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੇ ਪਿਛਲੇ ਹਫ਼ਤੇ ਹਾਈ ਕੋਰਟ ਵਿੱਚ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਸੀ। ਇਹ ਦੋਸ਼ ਹਨ ਕਿ ਸੰਜੇ ਸਿੰਘ ਨੇ ਹੁਣ ਬੰਦ ਹੋ ਚੁੱਕੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ ਸੀ, ਜਿਸ ਕਰਕੇ ਕੁਝ ਸ਼ਰਾਬ ਨਿਰਮਾਤਾ, ਥੋਕ ਵਿਕਰੇਤਾ ਅਤੇ ਪ੍ਰਚੂਨ ਵਿਕਰੇਤਾਵਾਂ ਨੂੰ ਵਿੱਤੀ ਲਾਭ ਹੋਇਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Paddy Lifting: ਮਾਨ ਸਰਕਾਰ ਝੂਠੇ ਦਾਅਵਿਆਂ ਦੇ ਇਸ਼ਤਿਹਾਰਾਂ 'ਤੇ ਖਰਚ ਰਹੀ ਕਰੋੜਾਂ ਰੁਪਏ, ਪਰ ਕਿਸਾਨਾਂ ਨੂੰ ਨਹੀਂ ਦੇ ਸਕੀ ਮੁਆਵਜ਼ਾ : ਬਾਦਲ