ਪੜਚੋਲ ਕਰੋ
Advertisement
Delhi Excise Policy Case : 'ਗੀਤਾ, ਡਾਇਰੀ ਅਤੇ...', ਮਨੀਸ਼ ਸਿਸੋਦੀਆ ਨੇ ਨਿਆਂਇਕ ਹਿਰਾਸਤ ਦੌਰਾਨ ਅਦਾਲਤ ਤੋਂ ਇਨ੍ਹਾਂ ਚੀਜ਼ਾਂ ਦੀ ਮੰਗੀ ਇਜਾਜ਼ਤ
Manish Sisodia Judicial Custody : ਸੀਬੀਆਈ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਰੌਜ਼ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ
Manish Sisodia Judicial Custody : ਸੀਬੀਆਈ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਰੌਜ਼ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 20 ਮਾਰਚ ਤੱਕ ਵਧਾ ਦਿੱਤੀ ਹੈ। ਮਨੀਸ਼ ਸਿਸੋਦੀਆ ਦੇ ਵਕੀਲ ਨੇ ਅਦਾਲਤ ਤੋਂ ਨਿਆਇਕ ਹਿਰਾਸਤ ਦੌਰਾਨ ਐਨਕਾਂ , ਡਾਇਰੀ, ਪੈੱਨ ਅਤੇ ਗੀਤਾ ਲੈ ਕੇ ਜਾਣ ਦੀ ਇਜਾਜ਼ਤ ਮੰਗੀ।
ਅਦਾਲਤ ਦੀ ਸੁਣਵਾਈ ਤੋਂ ਬਾਅਦ 'ਆਪ' ਦੇ ਵਕੀਲ ਸੋਮਨਾਥ ਭਾਰਤੀ ਨੇ ਕਿਹਾ ਕਿ ਸੀਬੀਆਈ ਨੇ ਇਹ ਸਵੀਕਾਰ ਕਰ ਲਿਆ ਹੈ ਕਿ ਉਨ੍ਹਾਂ (ਮਨੀਸ਼ ਸਿਸੋਦੀਆ) ਕੋਲ ਕੁਝ ਨਹੀਂ ਹੈ। ਇਸ ਪ੍ਰਕਿਰਿਆ ਤਹਿਤ 10 ਮਾਰਚ ਨੂੰ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਹੈ, ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਨਿਆਇਕ ਹਿਰਾਸਤ 'ਚ ਰੱਖਿਆ ਜਾਵੇਗਾ। ਮਨੀਸ਼ ਜੀ ਨੇ ਜੋ ਮੰਗਾਂ ਅਦਾਲਤ ਵਿੱਚ ਰੱਖੀਆਂ ਸਨ, ਉਹ ਮੰਨ ਲਈਆਂ ਗਈਆਂ ਹਨ।
ਇਹ ਵੀ ਪੜ੍ਹੋ : ਹਲਕਾ ਲੰਬੀ ਦੇ ਪਿੰਡ ਖੁੱਡੀਆਂ ਦੇ ਗੁਰਦੁਆਰਾ ਸਾਹਿਬ 'ਚ ਇੱਕ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ , ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ
CBI ਨੇ ਅਦਾਲਤ 'ਚ ਕੀ ਕਿਹਾ?
ਸੋਮਵਾਰ ਨੂੰ ਸੁਣਵਾਈ ਦੌਰਾਨ ਸੀਬੀਆਈ ਦੇ ਵਕੀਲ ਨੇ ਕਿਹਾ ਕਿ ਹੁਣ ਅਸੀਂ ਹੋਰ ਰਿਮਾਂਡ ਦੀ ਮੰਗ ਨਹੀਂ ਕਰ ਰਹੇ ਹਾਂ, ਪਰ ਅਸੀਂ ਅਗਲੇ 15 ਦਿਨਾਂ ਵਿੱਚ ਇਸ ਦੀ ਮੰਗ ਕਰ ਸਕਦੇ ਹਾਂ। ਸੀਬੀਆਈ ਨੇ 'ਆਪ' ਸਮਰਥਕਾਂ 'ਤੇ ਅਦਾਲਤ 'ਚ ਮਾਮਲੇ ਦਾ ਸਿਆਸੀਕਰਨ ਕਰਨ ਦਾ ਦੋਸ਼ ਲਗਾਇਆ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਸੀਐਮ ਭਗਵੰਤ ਮਾਨ ਤੇ ਪ੍ਰਤਾਪ ਬਾਜਵਾ ਵਿਚਾਲੇ ਖੜਕੀ, ਸੈਸ਼ਨ ਢਾਈ ਵਜੇ ਤੱਕ ਮੁਲਤਵੀ
ਸੀਬੀਆਈ ਦੇ ਵਕੀਲ ਨੇ ਕਿਹਾ ਕਿ ਤਲਾਸ਼ੀ ਲਈ ਗਈ, ਵਾਰੰਟ ਲਿਆ ਗਿਆ , ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੂੰ ਹਰ ਗੱਲ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਦੂਜੇ ਪਾਸੇ ਕਿਹਾ ਜਾ ਰਿਹਾ ਹੈ ਕਿ ਸੀਬੀਆਈ ਗ਼ੈਰਕਾਨੂੰਨੀ ਕੰਮ ਕਰ ਰਹੀ ਹੈ। ਅਦਾਲਤ ਨੇ ਇਸ 'ਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਕੁਝ ਗੈਰ-ਕਾਨੂੰਨੀ ਹੈ ਤਾਂ ਉਹ ਇਸ ਨੂੰ ਚੁਣੌਤੀ ਦੇ ਸਕਦੇ ਹਨ।
ਤਿਹਾੜ ਵਿੱਚ ਉੱਚ ਪੱਧਰੀ ਮੀਟਿੰਗ ਸ਼ੁਰੂ
ਸੂਤਰਾਂ ਮੁਤਾਬਕ ਮਨੀਸ਼ ਸਿਸੋਦੀਆ ਨੂੰ ਨਿਆਇਕ ਹਿਰਾਸਤ 'ਚ ਭੇਜਣ ਤੋਂ ਬਾਅਦ ਤਿਹਾੜ ਜੇਲ 'ਚ ਉੱਚ ਪੱਧਰੀ ਬੈਠਕ ਸ਼ੁਰੂ ਹੋ ਗਈ ਹੈ। ਮਨੀਸ਼ ਸਿਸੋਦੀਆ ਨੂੰ ਕਿਸ ਜੇਲ੍ਹ ਵਿੱਚ ਰੱਖਣਾ ਹੈ , ਇਸ ਨੂੰ ਲੈ ਕੇ ਤਿਹਾੜ ਪ੍ਰਸ਼ਾਸਨ ਦੀ ਮੀਟਿੰਗ ਹੋ ਰਹੀ ਹੈ।
ਸੂਤਰਾਂ ਮੁਤਾਬਕ ਮਨੀਸ਼ ਸਿਸੋਦੀਆ ਨੂੰ ਨਿਆਇਕ ਹਿਰਾਸਤ 'ਚ ਭੇਜਣ ਤੋਂ ਬਾਅਦ ਤਿਹਾੜ ਜੇਲ 'ਚ ਉੱਚ ਪੱਧਰੀ ਬੈਠਕ ਸ਼ੁਰੂ ਹੋ ਗਈ ਹੈ। ਮਨੀਸ਼ ਸਿਸੋਦੀਆ ਨੂੰ ਕਿਸ ਜੇਲ੍ਹ ਵਿੱਚ ਰੱਖਣਾ ਹੈ , ਇਸ ਨੂੰ ਲੈ ਕੇ ਤਿਹਾੜ ਪ੍ਰਸ਼ਾਸਨ ਦੀ ਮੀਟਿੰਗ ਹੋ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement