Delhi Liquor Policy Case: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਸੰਜੇ ਸਿੰਘ ਨੂੰ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਦੀ ਨਿਆਂਇਕ ਹਿਰਾਸਤ ਨੂੰ ਫਿਰ ਵਧਾ ਦਿੱਤਾ ਹੈ। ਅਦਾਲਤ ਨੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 21 ਦਸੰਬਰ ਤੱਕ ਵਧਾ ਦਿੱਤੀ ਹੈ।


ਦਰਅਸਲ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕਰਦਿਆਂ ਹੋਇਆਂ ਕਿਹਾ ਸੀ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫਤਾਰੀ ਗਲਤ ਸੀ। ਸੋਮਵਾਰ (11 ਦਸੰਬਰ) ਨੂੰ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਨੇਤਾ ਨੂੰ ਕੋਈ ਅੰਤਰਿਮ ਰਾਹਤ ਨਹੀਂ ਦਿੱਤੀ।


ਇਹ ਵੀ ਪੜ੍ਹੋ: Murder in Sonipat: ਗੋਲੀਆਂ ਮਾਰ ਕੇ ਸਰਪੰਚ ਦਾ ਕਤਲ, ਇੰਸਟਾਗ੍ਰਾਮ 'ਤੇ ਪੋਸਟ ਪਾ ਮਚਾਈ ਦਹਿਸ਼ਤ


ਸੁਪਰੀਮ ਕੋਰਟ ਨੇ 'ਆਪ' ਨੇਤਾ ਨੂੰ ਹੇਠਲੀ ਅਦਾਲਤ 'ਚ ਜ਼ਮਾਨਤ ਦੀ ਕੋਸ਼ਿਸ਼ ਕਰਨ ਲਈ ਕਿਹਾ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨ 'ਚ ਉਠਾਏ ਗਏ ਕਾਨੂੰਨੀ ਸਵਾਲਾਂ 'ਤੇ 5 ਫਰਵਰੀ ਨੂੰ ਸੁਣਵਾਈ ਕਰਨ ਦੀ ਗੱਲ ਕਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Ludhiana News: ਪਿਸਤੌਲ ਵਿਖਾ ਲੁੱਟ ਲਿਆ ਮਨੀ ਟਰਾਂਸਫਰ ਵਾਲਾ, ਘਟਨਾ ਸੀਸੀਟੀਵੀ ਕੈਮਰੇ ’ਚ ਕੈਦ