Supreme Court: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish sisodia) ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੀਬੀਆਈ (CBI) ਅਤੇ ਈਡੀ (ED) ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਸੁਣਵਾਈ 28 ਜੁਲਾਈ ਨੂੰ ਹੋਵੇਗੀ। ਸਿਸੋਦੀਆ ਨੂੰ ਕਰੀਬ 5 ਮਹੀਨੇ ਪਹਿਲਾਂ ਸ਼ਰਾਬ ਘੁਟਾਲੇ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ। ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
ਹਾਈਕੋਰਟ ਵੱਲੋਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਨੇ ਸੁਪਰੀਮ ਕੋਰਟ ਦਾ ਰੁੱਖ ਕੀਤਾ ਸੀ। 10 ਜੁਲਾਈ ਨੂੰ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਇਹ ਮਾਮਲਾ ਚੀਫ ਜਸਟਿਸ ਡੀਵਾਈ ਚੰਦਰਚੂੜ ਦੇ ਸਾਹਮਣੇ ਰੱਖਿਆ ਅਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ, ਜਿਸ ਨੂੰ ਸੀਜੇਆਈ ਨੇ ਸਵੀਕਾਰ ਕਰ ਲਿਆ ਸੀ। ਸਿੰਘਵੀ ਨੇ ਅਦਾਲਤ ਨੂੰ ਦੱਸਿਆ ਸੀ ਕਿ ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਸਿਸੋਦੀਆ ਦੀ ਪਤਨੀ ਗੰਭੀਰ ਰੂਪ ਵਿਚ ਬਿਮਾਰ ਹਨ ਅਤੇ ਹਸਪਤਾਲ ਵਿਚ ਭਰਤੀ ਹਨ।
ਇਹ ਵੀ ਪੜ੍ਹੋ: Punjab weather update: ਹੜ੍ਹਾਂ ਦੇ ਕਹਿਰ 'ਚ ਮੌਸਮ ਵਿਭਾਗ ਦਾ ਅਲਰਟ, ਕਈ ਜ਼ਿਲ੍ਹਿਆਂ 'ਚ ਮੁੜ ਬਾਰਸ਼ ਦੇ ਆਸਾਰ
ਹਾਈ ਕੋਰਟ ਨੇ ਦੋ ਵਾਰ ਜ਼ਮਾਨਤ ਕੀਤੀ ਰੱਦ
ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਨੂੰ ਲੈ ਕੇ ਦਿੱਲੀ ਹਾਈਕੋਰਟ ਤੋਂ ਦੋ ਵਾਰ ਝਟਕਾ ਲੱਗਿਆ ਹੈ। 30 ਮਈ ਨੂੰ ਹਾਈ ਕੋਰਟ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਸਿਸੋਦੀਆ ਉੱਚ ਅਹੁਦੇ 'ਤੇ ਹਨ। ਅਜਿਹੇ 'ਚ ਉਹ ਇਹ ਨਹੀਂ ਕਹਿ ਸਕਦੇ ਕਿ ਆਬਕਾਰੀ ਨੀਤੀ ਦੇ ਮਾਮਲੇ 'ਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ। ਇਸ ਤੋਂ ਪਹਿਲਾਂ 3 ਜੁਲਾਈ ਨੂੰ ਹਾਈਕੋਰਟ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਨੂੰ ਖੁਦ ਖਾਰਜ ਕਰ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।