Delhi Liquor Scam: ਇਨਫੋਰਸਮੈਂਟ ਡਾਇਰੈਕਟੋਰੇਟ (ED) ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਕਾਰਵਾਈ ਵਿੱਚ ਹੈ। ਇਸ ਸਬੰਧੀ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ। ਈਡੀ ਨੇ ਹੁਣ ਵਾਈਐਸਆਰਸੀਪੀ ਐਮਪੀ ਮਗੁੰਟਾ ਸ੍ਰੀਨਿਵਾਸਲੂ ਰੈੱਡੀ ਦੇ ਬੇਟੇ ਮਗੁੰਟਾ ਰਾਘਵ ਨੂੰ ਗ੍ਰਿਫ਼ਤਾਰ ਕਰ ਲਿਆ ਹੈ।


ਈਡੀ ਦਾ ਦਾਅਵਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਸ਼ਟਰੀ ਰਾਜਧਾਨੀ ਵਿੱਚ ਸ਼ਰਾਬ ਦੇ ਕਾਰੋਬਾਰ ਦੇ ਸਬੰਧ ਵਿੱਚ ਮਗੁੰਟਾ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸੀਬੀਆਈ ਨੇ ਤੇਲੰਗਾਨਾ ਦੇ ਇੱਕ ਚਾਰਟਰਡ ਅਕਾਊਂਟੈਂਟ ਅਤੇ ਕੇਸੀਆਰ ਦੀ ਧੀ ਕਵਿਤਾ ਦੇ ਸਾਬਕਾ ਆਡੀਟਰ ਬੁਚੀਬਾਬੂ ਗੋਰਾਂਤਲਾ ਨੂੰ ਗ੍ਰਿਫ਼ਤਾਰ ਕੀਤਾ ਸੀ।


ਸੀਬੀਆਈ ਦੀ ਟੀਮ ਨੇ ਕਵਿਤਾ ਤੋਂ 12 ਦਸੰਬਰ ਨੂੰ ਮਾਮਲੇ ਦੇ ਸਬੰਧ ਵਿੱਚ ਸੱਤ ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ ਸੀ। ਏਜੰਸੀ ਨੇ ਦੋਸ਼ ਲਾਇਆ ਸੀ ਕਿ ਕਵਿਤਾ "ਦੱਖਣੀ ਕਾਰਟੈਲ" ਦਾ ਹਿੱਸਾ ਸੀ, ਜਿਸ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਰਿਸ਼ਵਤ ਦਾ ਫਾਇਦਾ ਹੋਇਆ ਸੀ। ਈਡੀ ਨੇ ਇਸ ਮਾਮਲੇ ਵਿੱਚ ਹੁਣ ਤੱਕ ਦੋ ਚਾਰਜਸ਼ੀਟ ਦਾਖ਼ਲ ਕੀਤੇ ਹਨ ਅਤੇ ਕੁੱਲ ਨੌਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


ਨੀਤੀ ਪਿਛਲੇ ਸਾਲ ਬੰਦ ਕਰ ਦਿੱਤੀ ਗਈ ਸੀ


ਸੀਬੀਆਈ ਅਤੇ ਈਡੀ ਦੀਆਂ ਸ਼ਿਕਾਇਤਾਂ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਰਕਾਰ ਦੇ ਹੋਰ ਆਬਕਾਰੀ ਅਧਿਕਾਰੀਆਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। 2021-22 ਲਈ ਦਿੱਲੀ ਦੀ ਆਬਕਾਰੀ ਨੀਤੀ ਨੂੰ ਪਿਛਲੇ ਸਾਲ ਅਗਸਤ ਵਿੱਚ ਰੱਦ ਕਰ ਦਿੱਤਾ ਗਿਆ ਸੀ ਅਤੇ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਬਾਅਦ ਵਿੱਚ ਸੀਬੀਆਈ ਨੂੰ ਕਥਿਤ ਬੇਨਿਯਮੀਆਂ ਦੀ ਜਾਂਚ ਕਰਨ ਲਈ ਕਿਹਾ ਸੀ। ਦੋਵਾਂ ਏਜੰਸੀਆਂ ਨੇ ਸਿਸੋਦੀਆ ਨੂੰ ਮੁਲਜ਼ਮ ਨੰਬਰ 1 ਵਜੋਂ ਵੱਖ-ਵੱਖ ਕੇਸ ਦਰਜ ਕੀਤੇ ਸਨ।


ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਸਿਫ਼ਾਰਿਸ਼ ਕਰਨ ਤੋਂ ਬਾਅਦ ਸ਼ਰਾਬ ਯੋਜਨਾ ਸ਼ੱਕ ਦੇ ਘੇਰੇ ਵਿੱਚ ਆ ਗਈ ਸੀ। ਇਸ ਤੋਂ ਪਹਿਲਾਂ ਸਤੰਬਰ ਵਿੱਚ, ਈਡੀ ਨੇ ਚੇਨਈ ਦੇ ਟੀ ਨਗਰ ਵਿੱਚ ਇੱਕ ਆਡਿਟ ਫਰਮ ਉੱਤੇ ਛਾਪਾ ਮਾਰਿਆ ਸੀ ਜਿਸ ਵਿੱਚ ਘੁਟਾਲੇ ਦੇ ਸਬੰਧ ਵਿੱਚ ਵਾਈਐਸਆਰਸੀਪੀ ਦੇ ਸੰਸਦ ਮੈਂਬਰ ਸ਼੍ਰੀਨਿਵਾਸਲੁ ਰੈਡੀ ਨਾਲ ਸਬੰਧ ਹੋਣ ਦਾ ਸ਼ੱਕ ਸੀ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।