(Source: ECI/ABP News/ABP Majha)
ਦਿੱਲੀ 'ਚ ਨਹੀਂ ਕੋਈ ਪੰਜਾਬੀ ਦਾ ਵਾਲੀਵਾਰਸ, 30 ਸਾਲਾਂ ਤੋਂ ਪੜ੍ਹਾ ਰਹੇ ਅਧਿਆਪਕਾਂ ਨੂੰ ਮਿਲਦੀ 6500 ਤਨਖ਼ਾਹ !
ਦਿੱਲੀ ਵਿੱਚ ਪਿਛਲੇ 30 ਸਾਲਾਂ ਤੋਂ ਪੰਜਾਬੀ ਪੜ੍ਹਾ ਰਹੇ ਅਧਿਆਪਕਾਂ ਨੂੰ ਮਹਿਜ਼ 6500 ਰੁਪਏ ਤਨਖ਼ਾਹ ਦਿੱਤੀ ਜਾਂਦੀ ਹੈ। ਇੱਕ ਅਧਿਆਪਕ ਕਰੀਬ 100 ਬੱਚਿਆਂ ਨੂੰ ਪੰਜਾਬੀ ਪੜ੍ਹਾਉਂਦਾ ਹੈ ਪਰ ਇਸ ਕੰਮ ਲਈ ਉਨ੍ਹਾਂ ਨੂੰ ਸਿਰਫ 6500 ਰੁਪਏ ਹੀ ਦਿੱਤੇ ਜਾਂਦੇ ਹਨ। ਸਾਰੇ ਅਧਿਆਪਕਾਂ ਨੇ ਆਪਣੇ ਹੱਕ ਦੇ ਪੈਸੇ ਵਧਾਉਣ ਦੀ ਅਪੀਲ ਕੀਤੀ ਹੈ। ਯਾਦ ਰਹੇ ਦਿੱਲੀ ਵਿੱਚ ਪੰਜਾਬੀ ਨੂੰ ਦਫ਼ਤਰੀ ਭਾਸ਼ਾ ਦਾ ਰੁਤਬਾ ਦਿੱਤਾ ਗਿਆ ਹੈ।
ਨਵੀਂ ਦਿੱਲੀ: ਦਿੱਲੀ ਵਿੱਚ ਪਿਛਲੇ 30 ਸਾਲਾਂ ਤੋਂ ਪੰਜਾਬੀ ਪੜ੍ਹਾ ਰਹੇ ਅਧਿਆਪਕਾਂ ਨੂੰ ਮਹਿਜ਼ 6500 ਰੁਪਏ ਤਨਖ਼ਾਹ ਦਿੱਤੀ ਜਾਂਦੀ ਹੈ। ਇੱਕ ਅਧਿਆਪਕ ਕਰੀਬ 100 ਬੱਚਿਆਂ ਨੂੰ ਪੰਜਾਬੀ ਪੜ੍ਹਾਉਂਦਾ ਹੈ ਪਰ ਇਸ ਕੰਮ ਲਈ ਉਨ੍ਹਾਂ ਨੂੰ ਸਿਰਫ 6500 ਰੁਪਏ ਹੀ ਦਿੱਤੇ ਜਾਂਦੇ ਹਨ। ਸਾਰੇ ਅਧਿਆਪਕਾਂ ਨੇ ਆਪਣੇ ਹੱਕ ਦੇ ਪੈਸੇ ਵਧਾਉਣ ਦੀ ਅਪੀਲ ਕੀਤੀ ਹੈ। ਯਾਦ ਰਹੇ ਦਿੱਲੀ ਵਿੱਚ ਪੰਜਾਬੀ ਨੂੰ ਦਫ਼ਤਰੀ ਭਾਸ਼ਾ ਦਾ ਰੁਤਬਾ ਦਿੱਤਾ ਗਿਆ ਹੈ।
ਇਸ ਮੁੱਦੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਵਿਰੋਧ ਜਤਾਉਂਦਿਆਂ ਧਰਨਾ ਵੀ ਲਾਇਆ। ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਆਪਣੀ ਮਾਂ-ਬੋਲੀ ਨੂੰ ਅੱਗੇ ਵਧਾਉਣਾ ਚਾਹੁੰਦੇ ਹਨ ਪਰ ਸਰਕਾਰ ਨਹੀਂ ਚਹੁੰਦੀ ਕਿ ਉਹ ਬੱਚਿਆਂ ਨੂੰ ਪੰਜਾਬੀ ਸਿਖਾਉਣ। ਮਹਿਲਾ ਅਧਿਆਪਕਾਂ ਨੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦਾ ਵਿਰੋਧ ਕੀਤਾ। ਹੁਣ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਿੱਲੀ ਇਕਾਈ ਦੀ ਮਹਿਲਾ ਪ੍ਰਧਾਨ ਰਣਜੀਤ ਕੌਰ ਨੇ ਪੰਜਾਬੀ ਅਧਿਆਪਕਾਂ ਨਾਲ ਮਿਲ ਕੇ ਪ੍ਰੈੱਸ ਕਾਨਫਰੰਸ ਕੀਤੀ ਤੇ ਅਧਿਆਪਕਾਂ ਦਾ ਦੁੱਖ ਸੁਣਾਇਆ।
ਹਾਸਲ ਜਾਣਕਾਰੀ ਮੁਤਾਬਕ 1984-85 ਦੇ ਦੌਰ ‘ਚ ਦਿੱਲੀ ਵਿੱਚ ਪੰਜਾਬੀ ਸਿਖਾਉਣ ਲਈ ਦਿੱਲੀ ਸਰਕਾਰ ਨੇ ਐਮਸੀਡੀ ਦੇ ਸਕੂਲਾਂ ਵਿੱਚ ਕਈ ਅਧਿਆਪਕਾਂ ਨੂੰ ਨੌਕਰੀ ‘ਤੇ ਰੱਖਿਆ ਸੀ। ਉਦੋਂ ਉਨ੍ਹਾਂ ਨੂੰ 500 ਰੁਪਏ ਮਹੀਨਾ ਆਮਦਨ ਦਿੱਤੀ ਜਾਂਦੀ ਸੀ ਪਰ ਹੁਣ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀ ਤਨਖ਼ਾਹ 6500 ਰੁਪਏ ਹੀ ਹੋਈ ਹੈ। ਸਾਰੇ ਅਧਿਆਪਕਾਂ ਦੇ ਰਿਟਾਇਰ ਹੋਣ ਦੀ ਉਮਰ ਆ ਗਈ ਹੈ ਪਰ ਤਨਖ਼ਾਹ ਮਜ਼ਦੂਰਾਂ ਤੋਂ ਵੀ ਘੱਟ ਹੈ।
Education Loan Information:
Calculate Education Loan EMI