Delhi Fire: ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, 3 ਦੀ ਮੌਤ, 6 ਜ਼ਖਮੀ
Delhi Fire News: ਦਿੱਲੀ ਦੇ ਨਰੇਲਾ ਇੰਡਸਟਰੀਅਲ ਏਰੀਆ ਵਿੱਚ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਗੰਭੀਰ ਰੂਪ 'ਚ ਜ਼ਖਮੀ ਛੇ ਲੋਕਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
Delhi Narela Fire News: ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ ਵਿੱਚ ਇੱਕ ਦਾਲ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਹੈ। ਇਸ ਹਾਦਸੇ 'ਚ 6 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਗੰਭੀਰ ਰੂਪ ਨਾਲ ਜ਼ਖਮੀ ਛੇ ਲੋਕਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਨਰੇਲਾ ਇੰਡਸਟਰੀਅਲ ਏਰੀਆ 'ਚ ਦਾਲ ਫੈਕਟਰੀ 'ਚ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਦਿੱਲੀ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਾਫੀ ਜੱਦੋ ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਹੁਣ ਅੱਗ ਨੂੰ ਪੂਰੀ ਤਰ੍ਹਾਂ ਨਾਲ ਬੁਝਾਉਣ ਦਾ ਕੰਮ ਚੱਲ ਰਿਹਾ ਹੈ।
ਪੁਲਿਸ ਜਾਂਚ ਵਿੱਚ ਜੁਟੀ
ਦਿੱਲੀ ਪੁਲਿਸ ਦਾ ਕਹਿਣਾ ਹੈ, "ਇਸ ਵੱਡੀ ਅੱਗ ਦੀ ਘਟਨਾ ਵਿੱਚ ਲਾਪਰਵਾਹੀ ਲਈ ਆਈਪੀਸੀ ਦੀਆਂ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਅੱਗੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ।"
ਇਸ ਤੋਂ ਪਹਿਲਾਂ ਜਿਵੇਂ ਹੀ ਅੱਗ ਲੱਗੀ ਤਾਂ ਹਫੜਾ-ਦਫੜੀ ਵਿਚਾਲੇ ਫੈਕਟਰੀ 'ਚ ਕੰਮ ਕਰਦੇ ਕਰਮਚਾਰੀ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਫੈਕਟਰੀ ਦੇ ਕਰਮਚਾਰੀ ਵੀ ਮਦਦ ਲਈ ਉੱਚੀ-ਉੱਚੀ ਰੌਲਾ ਪਾ ਰਹੇ ਸਨ। ਇਸ ਦੌਰਾਨ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਘਟਨਾ ਦੀ ਸੂਚਨਾ ਦਿੱਤੀ। ਫੈਕਟਰੀ ਵਿੱਚ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਹੈ।
ਇੱਕ ਦਿਨ ਪਹਿਲਾਂ ਜਾਰੀ ਕੀਤਾ ਗਿਆ ਸੀ ਇਹ ਆਦੇਸ਼
ਦਿੱਲੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਕੜਾਕੇ ਦੀ ਗਰਮੀ ਦੌਰਾਨ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋਇਆ ਹੈ। ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਸਾਰੀਆਂ ਸਬੰਧਤ ਏਜੰਸੀਆਂ ਨੂੰ ਸੁਰੱਖਿਆ ਉਪਾਵਾਂ 'ਤੇ ਜ਼ੋਰ ਦੇਣ ਦੇ ਨਿਰਦੇਸ਼ ਜਾਰੀ ਕੀਤੇ ਸਨ। ਦਿੱਲੀ ਸਰਕਾਰ ਵੱਲੋਂ ਜਾਰੀ ਹੁਕਮਾਂ 'ਚ ਹਰ ਕੀਮਤ 'ਤੇ ਅੱਗ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।