MCD Election Result 2022: ਦਿੱਲੀ ਨਗਰ ਨਿਗਮ (MCD) ਚੋਣਾਂ ਵਿੱਚ ਆਮ ਆਦਮੀ ਪਾਰਟੀ (AAP) ਨੇ ਜਿੱਤ ਹਾਸਲ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਗੋਪਾਲ ਰਾਏ, ਸੰਜੇ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਦਫ਼ਤਰ ਪੁੱਜੇ। ਇਸ ਦੌਰਾਨ ਗੋਪਾਲ ਰਾਏ ਨੇ ਭਾਜਪਾ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਉਹ ਆਪਣਾ ਮੇਅਰ ਬਣਾ ਕੇ ਦਿਖਾਉਣ।
ਗੋਪਾਲ ਰਾਏ ਨੇ ਇਹ ਵੀ ਕਿਹਾ, ''ਦਿੱਲੀ ਦੇ ਲੋਕਾਂ ਨੇ ਇਤਿਹਾਸ ਰਚਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸੇ ਨੂੰ ਵੀ ਹਰਾ ਸਕਦੇ ਹਨ।'' ਇਸ ਤੋਂ ਇਲਾਵਾ ਉਨ੍ਹਾਂ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕਾਰਨ ਮਾਰਚ 'ਚ ਐਮਸੀਡੀ ਚੋਣਾਂ ਮੁਲਤਵੀ ਕਰ ਦਿੱਤੀਆਂ ਸਨ। ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਪ੍ਰੇਸ਼ਾਨ ਕੀਤਾ ਗਿਆ। ਸਤੇਂਦਰ ਜੈਨ ਦੀਆਂ ਵੀਡੀਓਜ਼ ਹਟਾ ਦਿੱਤੀਆਂ ਗਈਆਂ, ਫਿਰ ਵੀ ਇਹ ਲੋਕ ਚੋਣ ਨਹੀਂ ਜਿੱਤ ਸਕੇ।
'ਭਾਜਪਾ ਨੇ MCD ਨੂੰ ਲੁੱਟਿਆ'
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਜਪਾ 15 ਸਾਲਾਂ ਤੋਂ ਐਮਸੀਡੀ ਨੂੰ ਲੁੱਟ ਰਹੀ ਹੈ। ਸਾਡੀ ਜਿੱਤ ਨਾਲ ਦਿੱਲੀ ਦੇ ਲੋਕਾਂ ਨੇ ਸਾਨੂੰ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ 15 ਸਾਲ ਬਾਅਦ ਦਿੱਲੀ ਦੇ ਲੋਕਾਂ ਦੀ ਜਿੱਤ ਹੋਈ ਹੈ। ਦਿੱਲੀ ਦੇਸ਼ ਦਾ ਦਿਲ ਹੈ ਅਤੇ ਤੁਸੀਂ ਦਿੱਲੀ ਅਤੇ ਦਿਲ ਦੋਵਾਂ ਨੂੰ ਜਿੱਤ ਲਿਆ ਹੈ। ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਭਲਕੇ ਗੁਜਰਾਤ ਵਿੱਚ ਇੱਕ ਚਮਤਕਾਰ ਦੇਖਣ ਨੂੰ ਮਿਲੇਗਾ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :