ਪੜਚੋਲ ਕਰੋ
Satyendar Jain Case : ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ 'ਤੇ ਦਿੱਲੀ ਹਾਈਕੋਰਟ ਨੇ ਈਡੀ ਤੋਂ ਮੰਗਿਆ ਜਵਾਬ
Delhi HC Seeks Response of ED on Satyendar Jain : ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਹੈ
Delhi HC Seeks Response of ED on Satyendar Jain : ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਹੈ। ਹੇਠਲੀ ਅਦਾਲਤ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਸਤੇਂਦਰ ਜੈਨ ਨੇ ਹਾਲ ਹੀ ਵਿੱਚ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਸੀ। ਈਡੀ ਨੇ ਸਤੇਂਦਰ ਜੈਨ ਖ਼ਿਲਾਫ਼ ਕੇਸ ਦਰਜ ਕੀਤਾ ਸੀ, ਜਿਸ ਤੋਂ ਬਾਅਦ ਜਾਂਚ ਚੱਲ ਰਹੀ ਹੈ।
Delhi High Court seeks response of ED on jailed Delhi minister Satyendar Jain's plea seeking regular bail in money laundering case. Jain's bail plea was recently dismissed by the trial court.
— ANI (@ANI) December 1, 2022
(File photo) pic.twitter.com/NWjYcwSOna
ਅਦਾਲਤ ਵਿੱਚ ਸਤੇਂਦਰ ਜੈਨ ਦੀ ਦਲੀਲ
ਸਤੇਂਦਰ ਜੈਨ ਅਨੁਸਾਰ ਉਨ੍ਹਾਂ ਨੇ ਜਾਂਚ ਵਿੱਚ ਪੂਰਾ ਸਹਿਯੋਗ ਦਿੱਤਾ ਹੈ। ਜ਼ਮਾਨਤ ਪਟੀਸ਼ਨ ਦਾਇਰ ਕਰਦੇ ਹੋਏ ਉਨ੍ਹਾਂ ਨੇ ਅਦਾਲਤ ਨੂੰ ਕਿਹਾ ਸੀ ਕਿ ਉਹ ਗਵਾਹਾਂ ਨੂੰ ਪ੍ਰਭਾਵਿਤ ਕਰਨ ਅਤੇ ਸਬੂਤਾਂ ਨਾਲ ਛੇੜਛਾੜ ਕਰਨ ਦੀ ਸਥਿਤੀ ਵਿੱਚ ਨਹੀਂ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ 30 ਸਤੰਬਰ 2017 ਨੂੰ ਸਤੇਂਦਰ ਜੈਨ ਵਿਰੁੱਧ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਕੇਸ ਦਰਜ ਕੀਤਾ ਸੀ। ਹਾਈ ਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕਰਦੇ ਹੋਏ ਸਤੇਂਦਰ ਜੈਨ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਰਾਹਤ ਦੇਣ ਵਿੱਚ ਕੋਈ ਖਤਰਾ ਨਹੀਂ ਹੈ।
ਪੰਜ ਕਰੋੜ ਦੇ ਗਬਨ ਦੇ ਮਾਮਲੇ 'ਚ ਆਰੋਪੀ
ਹੇਠਲੀ ਅਦਾਲਤ ਨੇ 17 ਨਵੰਬਰ ਨੂੰ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਹੇਠਲੀ ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਸੀ ਕਿ ਸਤੇਂਦਰ ਜੈਨ ਪਹਿਲੀ ਨਜ਼ਰੇ ਅਪਰਾਧ ਦੀ ਕਮਾਈ ਨੂੰ ਛੁਪਾਉਣ ਵਿੱਚ ਸ਼ਾਮਲ ਸੀ। ਜੈਨ ਦੀ ਤਰਫੋਂ ਦਲੀਲ ਦਿੱਤੀ ਗਈ ਸੀ ਕਿ ਉਸ ਕੋਲ ਅਜਿਹਾ ਕੋਈ ਪੈਸਾ ਨਹੀਂ ਹੈ, ਇਸ ਲਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਕੇਸ ਨਹੀਂ ਬਣਦਾ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਸਿਰਫ ਕੁਝ ਸੂਚਨਾਵਾਂ ਦੇ ਆਧਾਰ 'ਤੇ ਵਿਸ਼ੇਸ਼ ਜੱਜ ਅਤੇ ਈਡੀ ਨੇ ਗਲਤ ਵਿਆਖਿਆ ਕੀਤੀ ਹੈ, ਜੋ ਪੀਐੱਮਐੱਲਏ ਦੇ ਤਹਿਤ ਅਪਰਾਧ ਦਾ ਕਾਰਨ ਨਹੀਂ ਹੋ ਸਕਦਾ। ਸਤੇਂਦਰ ਜੈਨ ਨੂੰ ਇਸ ਸਾਲ 30 ਮਈ ਨੂੰ 5 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ।
ਸਤੇਂਦਰ ਜੈਨ ਮਸਾਜ ਵਿਵਾਦ ਨੂੰ ਲੈ ਕੇ ਘਮਾਸਾਨ
ਹਾਲ ਹੀ 'ਚ ਸਤੇਂਦਰ ਜੈਨ ਦੇ ਜੇਲ 'ਚ ਕਥਿਤ ਤੌਰ 'ਤੇ ਮਸਾਜ ਕਰਦੇ ਹੋਏ ਵੀਡੀਓ ਵਾਇਰਲ ਹੋਏ ਹਨ। ਜੈਨ ਦੇ ਕਥਿਤ ਮਸਾਜ ਵੀਡੀਓ ਨੂੰ ਲੈ ਕੇ ਭਾਜਪਾ ਲਗਾਤਾਰ ਮੁੱਖ ਮੰਤਰੀ ਕੇਜਰੀਵਾਲ ਅਤੇ ਦਿੱਲੀ ਦੀ 'ਆਪ' ਸਰਕਾਰ ਨੂੰ ਘੇਰ ਰਹੀ ਹੈ। ਵਾਇਰਲ ਵੀਡੀਓ ਨੂੰ ਲੈ ਕੇ ਸੀਐਮ ਕੇਜਰੀਵਾਲ ਨੇ 30 ਨਵੰਬਰ ਨੂੰ ਏਬੀਪੀ ਨਿਊਜ਼ ਨਾਲ ਵਿਸ਼ੇਸ਼ ਗੱਲਬਾਤ ਵਿੱਚ ਪਲਟਵਾਰ ਕਰਦੇ ਹੋਏ ਕਿਹਾ ਕਿ ਇਹ ਉਨ੍ਹਾਂ (ਭਾਜਪਾ) ਅਤੇ ਸਾਡੀ ਰਾਜਨੀਤੀ ਵਿੱਚ ਅੰਤਰ ਹੈ। ਉਨ੍ਹਾਂ ਕਿਹਾ ਸੀ ਕਿ ਭਾਜਪਾ ਵੀਡੀਓ ਬਣਾ ਕੇ ਝੂਠੇ ਇਲਜ਼ਾਮ ਲਾਉਂਦੀ ਹੈ, ਜੇਕਰ 15 ਸਾਲ ਕੰਮ ਕੀਤਾ ਹੁੰਦਾ ਤਾਂ ਅੱਜ ਵੀਡੀਓ ਨਾ ਬਣਾਉਂਦੇ। ਉਨ੍ਹਾਂ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰਦੀ ਹੈ, ਜੇਕਰ ਭਾਜਪਾ ਕੰਮ ਕਰਦੀ ਤਾਂ ਵੀਡੀਓਜ਼ ਦਾ ਸਹਾਰਾ ਨਾ ਲੈਣਾ ਪੈਂਦਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਜਪਾ ਵੱਲੋਂ ਲਗਾਏ ਗਏ ਦੋਸ਼ਾਂ 'ਤੇ 'ਆਪ' ਸਰਕਾਰ ਨੇ ਕਿਹਾ ਸੀ ਕਿ ਡਾਕਟਰ ਦੀ ਸਲਾਹ 'ਤੇ ਜੈਨ ਨੂੰ ਜੇਲ੍ਹ 'ਚ ਫਿਜ਼ੀਓਥੈਰੇਪੀ ਦਿੱਤੀ ਜਾ ਰਹੀ ਹੈ। ਇਸ ਤੋਂ ਬਾਅਦ ਭਾਜਪਾ ਵੱਲੋਂ ਦਾਅਵਾ ਕੀਤਾ ਗਿਆ ਕਿ ਜੈਨ ਦੀ ਮਾਲਸ਼ ਕਰਨ ਵਾਲਾ ਵਿਅਕਤੀ ਪੋਕਸੋ ਐਕਟ ਤਹਿਤ ਜੇਲ੍ਹ ਵਿੱਚ ਬਲਾਤਕਾਰ ਦਾ ਦੋਸ਼ੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
Advertisement