Satendar Jain Twitter Update : ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਸਰਕਾਰ ਦੇ ਮੰਤਰੀ ਅਤੇ ਸਤੇਂਦਰ ਜੈਨ (Satyendar Jain) ਨੂੰ ਟਵਿਟਰ ਨੇ ਵੱਡਾ ਝਟਕਾ ਦਿੱਤਾ ਹੈ। ਟਵਿਟਰ ਨੇ ਦਿੱਲੀ ਦੇ ਜੇਲ੍ਹ ਮੰਤਰੀ ਸਤੇਂਦਰ ਜੈਨ ਦਾ ਬਲੂ ਟਿੱਕ (Blue Tick Removed) ਹਟਾ ਦਿੱਤਾ ਹੈ। ਸਤੇਂਦਰ ਜੈਨ ਦਾ ਆਖਰੀ ਟਵੀਟ 29 ਮਈ 2022 ਨੂੰ ਹੋਇਆ ਸੀ। ਕੇਜਰੀਵਾਲ ਸਰਕਾਰ 'ਚ ਕੈਬਨਿਟ ਮੰਤਰੀ ਸਤੇਂਦਰ ਦਾ ਇਹ ਆਖਰੀ ਟਵੀਟ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰੀ ਤੋਂ ਇਕ ਦਿਨ ਪਹਿਲਾਂ ਦਾ ਸੀ।



ਖਾਸ ਗੱਲ ਇਹ ਹੈ ਕਿ ਜਿਵੇਂ ਹੀ ਟਵਿੱਟਰ ਵੱਲੋਂ ਸਤੇਂਦਰ ਜੈਨ ਦੇ ਟਵਿਟਰ ਅਕਾਊਂਟ ਦਾ ਬਲੂ ਟਿੱਕ ਹਟਾਇਆ ਗਿਆ ਤਾਂ ਦਿੱਲੀ ਭਾਜਪਾ ਦੇ ਬੁਲਾਰੇ ਪ੍ਰਵੀਨ ਸ਼ੰਕਰ ਕਪੂਰ ਨੇ ਤੰਜ ਕੱਸਦੇ ਹੋਏ ਕਿਹਾ ਕਿ ਟਵਿਟਰ ਨੇ ਵੀ 'ਆਪ' ਨੇਤਾ ਸਤੇਂਦਰ ਜੈਨ ਦੀ ਮਾਨਤਾ ਵਾਪਸ ਲੈ ਲਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਤੇਂਦਰ ਜੈਨ ਨੂੰ ਕੈਬਨਿਟ ਤੋਂ ਕਦੋਂ ਹਟਾਉਣਗੇ ? ਭਾਜਪਾ ਦੇ ਬੁਲਾਰੇ ਨੇ ਕਿਹਾ ,ਕੇਜਰੀਵਾਲ ਜੀ ਹੁਣ ਤਾਂ ਸਤੇਂਦਰ ਜੈਨ ਨੂੰ ਮੰਤਰੀ ਮੰਡਲ ਦੇ ਅਹੁਦੇ ਤੋਂ ਹਟਾ ਦਿਓ।

  7 ਮਹੀਨਿਆਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਜੈਨ







ਦੱਸ ਦੇਈਏ ਕਿ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਮਨੀ ਲਾਂਡਰਿੰਗ ਮਾਮਲੇ ਵਿੱਚ 7 ​​ਮਹੀਨਿਆਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ। ਜੇਲ੍ਹ 'ਚ ਰਹਿੰਦਿਆਂ ਉਨ੍ਹਾਂ ਦੀਆਂ ਮੌਜ-ਮਸਤੀ ਦੇ ਕਾਰਨਾਮੇ ਤਸਵੀਰਾਂ ਅਤੇ ਵੀਡੀਓਜ਼ ਦੇ ਰੂਪ 'ਚ ਸਾਹਮਣੇ ਆ ਰਹੀਆਂ ਹਨ। ਉਹ ਇਸ ਮਾਮਲੇ ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਬਣੇ ਹੋਏ ਹਨ। ਕੁਝ ਵੀਡੀਓਜ਼ 'ਚ ਉਹ ਸੁੱਕੇ ਮੇਵੇ ਖਾਂਦੇ ਨਜ਼ਰ ਆ ਰਹੇ ਹਨ ਅਤੇ ਕਈਆਂ 'ਚ ਉਹ ਜੇਲ ਦੇ ਅੰਦਰ ਫਲ ਖਾਂਦੇ ਨਜ਼ਰ ਆ ਰਹੇ ਹਨ। ਇਸ ਦੇ ਉਲਟ ਸਤਿੰਦਰ ਜੈਨ ਜੇਲ ਪ੍ਰਸ਼ਾਸਨ 'ਤੇ ਦੋਸ਼ ਲਗਾ ਰਹੇ ਹਨ ਕਿ ਉਨ੍ਹਾਂ ਨੂੰ ਸਹੀ ਖਾਣਾ ਨਹੀਂ ਦਿੱਤਾ ਜਾ ਰਿਹਾ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸੀਬੀਆਈ ਵੱਲੋਂ 24 ਅਗਸਤ, 2017 ਨੂੰ ਦਰਜ ਕੀਤੀ ਗਈ ਐਫਆਈਆਰ ਦੇ ਆਧਾਰ ’ਤੇ ਈਡੀ ਨੇ ਸਤੇਂਦਰ ਜੈਨ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਸੀ। ਸੀਬੀਆਈ ਨੇ ਦੋਸ਼ ਲਾਇਆ ਸੀ ਕਿ ਜੈਨ ਨੇ 14 ਫਰਵਰੀ 2015 ਤੋਂ 31 ਮਈ 2017 ਤੱਕ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕੀਤੀ, ਜਦੋਂ ਉਹ ਦਿੱਲੀ ਸਰਕਾਰ ਵਿੱਚ ਮੰਤਰੀ ਸੀ।