Satendar Jain Money Laundering ED case: ਮਨੀ ਲਾਂਡਰਿੰਗ ਮਾਮਲੇ ਵਿੱਚ ਫਸੇ ਆਮ ਆਦਮੀ ਪਾਰਟੀ ਦੇ ਨੇਤਾ ਸਤੇਂਦਰ ਜੈਨ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਅਦਾਲਤ ਨੇ ਉਸ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਅਜੀਬ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਉਨ੍ਹਾਂ ਦੀ ਯਾਦਦਾਸ਼ਤ ਖ਼ਤਮ ਹੋ ਗਈ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਹਰ ਕੋਈ ਹੈਰਾਨ ਹੈ।
ਕੋਰੋਨਾ ਕਾਰਨ 'ਆਪ' ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੀ ਯਾਦਦਾਸ਼ਤ ਚਲੇ ਗਈ ਹੈ। ਜੈਨ ਨੇ ਖੁਦ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) 'ਚ ਮਨੀ ਲਾਂਡਰਿੰਗ ਦੇ ਦਸਤਾਵੇਜ਼ ਦਿਖਾ ਕੇ ਪੁੱਛੇ ਗਏ ਸਵਾਲਾਂ 'ਤੇ ਇਹ ਦਾਅਵਾ ਕੀਤਾ ਹੈ। ਈਡੀ ਨੇ ਜੈਨ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੂੰ ਇਹ ਹੈਰਾਨ ਕਰਨ ਵਾਲੀ ਜਾਣਕਾਰੀ ਦਿੱਤੀ।
ਦੱਸ ਦਈਏ ਕਿ ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ 14 ਜੂਨ, 2022 ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਗ੍ਰਿਫਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਨੇਤਾ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਜੈਨ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖਿਆ ਗਿਆ। ਅਦਾਲਤ 18 ਜੂਨ ਨੂੰ ਆਪਣਾ ਫੈਸਲਾ ਦੇ ਸਕਦੀ ਹੈ। ਸਤੇਂਦਰ ਜੈਨ ਫਿਲਹਾਲ ਨਿਆਇਕ ਹਿਰਾਸਤ 'ਚ ਹੈ।
ਕੁਮਾਰ ਵਿਸ਼ਵਾਸ ਨੇ ਲਈ ਚੁਟਕੀ
ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਨੇ ਸਤੇਂਦਰ ਜੈਨ 'ਤੇ ਚੁਟਕੀ ਲਈ ਹੈ। ਕੁਮਾਰ ਵਿਸ਼ਵਾਸ ਨੇ ਜੈਨ ਦੇ ਯਾਦਦਾਸ਼ਤ ਬਿਆਨ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ 'ਚ ਕਿਹਾ ਕਿ 'ਭਾਰਤ ਰਤਨ... ਹਵਾਲਾ ਪੇਪਰ ਦੇਖ ਕੇ ਮੰਤਰੀ ਨੇ ਕਿਹਾ- ਕੋਰੋਨਾ ਕਰਕੇ ਮੇਰੀ ਯਾਦਾਸ਼ਤ ਖ਼ਤਮ ਹੋ ਗਈ ਹੈ', ਸਤੇਂਦਰ ਜੈਨ ਨੇ ਈਡੀ ਨੂੰ ਕਿਹਾ।