Delhi News: ਦਿੱਲੀ ਸਰਕਾਰ ਨੇ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੀ ਸ਼ੁਰੂਆਤ ਤੋਂ ਠੀਕ ਪਹਿਲਾਂ ਸ਼ੁੱਕਰਵਾਰ ਨੂੰ ਵਿਧਾਇਕ ਫੰਡ ਵਧਾਉਣ ਦਾ ਫੈਸਲਾ ਲਿਆ ਹੈ। ਮੰਤਰੀ ਸੌਰਭ ਭਾਰਦਵਾਜ ਨੇ ਸਦਨ ਵਿੱਚ ਵਿਧਾਇਕ ਫੰਡ ਵਧਾਉਣ ਬਾਰੇ ਸਾਰਿਆਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੈਂ ਸਦਨ ਰਾਹੀਂ ਮੁੱਖ ਮੰਤਰੀ ਦਾ ਧੰਨਵਾਦ ਕਰਦਾਂ ਹਾਂ ਕਿ ਵਿਧਾਇਕ ਫੰਡ 4 ਕਰੋੜ ਰੁਪਏ ਤੋਂ ਵਧਾ ਕੇ 7 ਕਰੋੜ ਰੁਪਏ ਕਰ ਦਿੱਤਾ ਗਿਆ ਹੈ।


ਸਪੀਕਰ ਵੱਲੋਂ ਨੋਟਿਸ ਲੈਣ ਤੋਂ ਇਨਕਾਰ


ਦਿੱਲੀ ਵਿਧਾਨ ਸਭਾ ਦੇ ਤੀਹ ਸਾਲ ਪੂਰੇ ਹੋਣ 'ਤੇ ਸਪੀਕਰ ਨੇ ਸਾਰੇ ਮੈਂਬਰਾਂ ਅਤੇ ਦਿੱਲੀ ਵਾਸੀਆਂ ਨੂੰ ਵਧਾਈ ਦਿੱਤੀ। ਸਪੀਕਰ ਨੇ ਭਾਜਪਾ ਵਿਧਾਇਕ ਅਜੈ ਮਹਾਵਰ ਵੱਲੋਂ ਦਿੱਤੇ ਨੋਟਿਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਸਪੀਕਰ ਨੇ ਕਿਹਾ ਕਿ ਵਿਸ਼ਾ ਸੂਚੀ ਵਿੱਚ ਸ਼ਾਮਲ ਕੀਤੇ ਗਏ ਮੁੱਦਿਆਂ ਤੋਂ ਇਲਾਵਾ ਹੋਰ ਕੋਈ ਮੁੱਦਾ ਨਹੀਂ ਉਠਾਇਆ ਜਾਵੇਗਾ। ਵਿਧਾਨ ਸਭਾ ਦੇ ਸੁਤੰਤਰ ਕੰਮਕਾਜ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਵਿੱਤ ਵਿਭਾਗ ਇਸ ਵਿੱਚ ਸ਼ਾਮਲ ਹੈ। ਦਿੱਲੀ ਵਿਧਾਨ ਸਭਾ ਦੇ ਤੀਹ ਸਾਲ ਪੂਰੇ ਹੋਣ ਦੇ ਬਾਵਜੂਦ ਵਿਧਾਨ ਸਭਾ ਨੂੰ ਆਪਣੀਆਂ ਵਿੱਤੀ ਲੋੜਾਂ ਲਈ ਵਿੱਤ ਵਿਭਾਗ 'ਤੇ ਨਿਰਭਰ ਰਹਿਣਾ ਪੈਂਦਾ ਹੈ।


ਇਨ੍ਹਾਂ ਮੁੱਦਿਆਂ 'ਤੇ ਕੀਤੀ ਜਾ ਸਕਦੀ ਹੈ ਚਰਚਾ


ਜਾਣਕਾਰੀ ਮੁਤਾਬਕ, ਸਰਦ ਰੁੱਤ ਇਜਲਾਸ ਦੌਰਾਨ ਦਿੱਲੀ 'ਚ ਡੂੰਘੇ ਹੋ ਰਹੇ ਪਾਣੀ ਦੇ ਸੰਕਟ ਅਤੇ ਅਧਿਕਾਰੀਆਂ ਤੇ ਮੰਤਰੀਆਂ ਵਿਚਾਲੇ ਸਰਕਾਰੀ ਕੰਮਕਾਜ 'ਚ ਚੱਲ ਰਹੇ ਡੈੱਡਲਾਕ 'ਤੇ ਵੀ ਸਦਨ 'ਚ ਚਰਚਾ ਹੋਵੇਗੀ।


ਸਪੀਕਰ ਨੇ ਦਿੱਲੀ ਵਿਧਾਨ ਸਭਾ ਲਈ ਸਕੱਤਰ ਦਾ ਅਹੁਦਾ ਬਣਾਉਣ ਦਾ ਫੈਸਲਾ ਕੀਤਾ। ਇਸ ਪ੍ਰਸਤਾਵ 'ਤੇ ਸਾਰੇ ਮੈਂਬਰਾਂ ਦੀ ਸਹਿਮਤੀ ਲੈਂਦਿਆਂ ਕਿਹਾ ਕਿ ਇਹ ਪ੍ਰਸਤਾਵ ਮੁੱਖ ਸਕੱਤਰ ਨੂੰ ਭੇਜਿਆ ਜਾਵੇ। ਦੱਸ ਦਈਏ ਕਿ 1993 ਤੋਂ ਲੈ ਕੇ ਹੁਣ ਤੱਕ ਸਾਰੇ ਵਿਧਾਨਿਕ ਅਤੇ ਵਿੱਤੀ ਕੰਮ ਵਿਧਾਨ ਸਭਾ ਸਕੱਤਰ ਦੇ ਜ਼ਰੀਏ ਹੁੰਦੇ ਰਹੇ ਹਨ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।