ਪੜਚੋਲ ਕਰੋ
Advertisement
ਸਿੱਖ ਦੀ ਕੁੱਟਮਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਵੱਲੋਂ ਕਰਾਸ FIR
ਦਿੱਲੀ ਪੁਲਿਸ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਇਸ ਮਾਮਲੇ ਵਿੱਚ ਕਰਾਸ FIR ਦਰਜ ਕੀਤੀ ਗਈ ਹੈ। ਹੁਣ ਇਹ ਮਾਮਲਾ ਕ੍ਰਾਈਮ ਬਰਾਂਚ ਨੂੰ ਸੌਂਪ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜੁਆਇੰਟ ਕਮਿਸ਼ਨਰ ਮਾਮਲੇ ਦੀ ਜਾਂਚ ਕਰ ਰਹੇ ਹਨ
ਨਵੀਂ ਦਿੱਲੀ: ਬੀਤੇ ਦਿਨ ਦਿੱਲੀ ਵਿੱਚ ਇੱਕ ਸਿੱਖ ਪਿਉ-ਪੁੱਤ ਨਾਲ ਦਰਦਨਾਕ ਕਾਰਾ ਵਾਪਰਿਆ। ਦਿੱਲੀ ਪੁਲਿਸ ਵੱਲੋਂ ਸੜਕ 'ਤੇ ਭੀੜ ਵਿੱਚ ਸਿੱਖ ਪਿਉ-ਪੁੱਤ ਦੀ ਸ਼ਰ੍ਹੇਆਮ ਕੁੱਟਮਾਰ ਕੀਤੀ ਗਈ। ਇਸ ਸਬੰਧੀ ਅੱਜ ਦਿੱਲੀ ਪੁਲਿਸ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਇਸ ਮਾਮਲੇ ਵਿੱਚ ਕਰਾਸ FIR ਦਰਜ ਕੀਤੀ ਗਈ ਹੈ। ਹੁਣ ਇਹ ਮਾਮਲਾ ਕ੍ਰਾਈਮ ਬਰਾਂਚ ਨੂੰ ਸੌਂਪ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜੁਆਇੰਟ ਕਮਿਸ਼ਨਰ ਮਾਮਲੇ ਦੀ ਜਾਂਚ ਕਰ ਰਹੇ ਹਨ ਕਿ ਕਿਸ-ਕਿਸ ਪੁਲਿਸ ਅਧਿਕਾਰੀ-ਮੁਲਾਜ਼ਮ ਦੀ ਗ਼ਲਤੀ ਸੀ।
ਪਹਿਲੇ ਮਾਮਲੇ ਵਿੱਚ ਸਿੱਖ ਟੈਂਪੂ ਚਾਲਕ ਤੇ ਉਨ੍ਹਾਂ ਦੇ ਸਾਥੀਆਂ ਨੂੰ ਮੁਲਜ਼ਮ ਠਹਿਰਾਇਆ ਗਿਆ ਹੈ। ਦੂਜਾ ਮਾਮਲਾ ਸਿੱਖ ਚਾਲਕ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਮਾਮਲੇ Assault and use of course ਦੀਆਂ ਧਾਰਾਵਾਂ ਤਹਿਤ ਦਰਜ ਕੀਤੇ ਗਏ ਹਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਝਗੜੇ ਦੀ ਸ਼ੁਰੂਆਤ ਪੀੜਤ ਸਰਬਜੀਤ ਸਿੰਘ ਵੱਲੋਂ ਕੀਤੀ ਗਈ ਸੀ। ਦਰਅਸਲ ਪੁਲਿਸ ਦੀ ਗੱਡੀ ਹਲਕਾ ਜਿਹਾ ਸਰਬਜੀਤ ਸਿੰਘ ਦੇ ਟੈਂਪੂ ਨਾਲ ਟਕਰਾ ਗਈ ਸੀ। ਪਹਿਲਾ ਮਾਮਲਾ ਪੁਲਿਸ ਵੱਲੋਂ ਦਰਜ ਕੀਤਾ ਗਿਆ ਜਿਸ ਵਿੱਚ ਧਾਰਾਵਾਂ 186, 353, 332, 34 ਲਾਈਆਂ ਗਈਆਂ ਹਨ। ਘਟਨਾ ਵਿੱਚ ਪੁਲਿਸ ਦੇ 8 ਮੁਲਾਜ਼ਮ ਜ਼ਖ਼ਮੀ ਹੋਏ ਹਨ। 2 ਥਾਣੇਦਾਰ ਤੇ ਇੱਕ ਪੁਲਿਸ ਕਰਮੀ ਮੁਅੱਤਲ ਕਰ ਦਿੱਤੇ ਗਏ ਹਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਪਹਿਲਾਂ ਪੁਲਿਸ ਪਾਰਟੀ 'ਤੇ ਹਮਲਾ ਹੋਇਆ, ਉਸ ਤੋਂ ਬਾਅਦ ਪੁਲਿਸ ਵਾਲਿਆਂ ਸਰਬਜੀਤ ਸਿੰਘ ਤੇ ਉਨ੍ਹਾਂ ਦੇ ਨਾਬਾਲਿਗ ਪੁੱਤਰ ਦੀ ਕੁੱਟਮਾਰ ਕੀਤੀ ਜੋ ਕਿ ਬਿਲਕੁਲ ਗੈਰ ਪੇਸ਼ੇਵਾਰਾਨਾ ਹੈ। ACP 'ਤੇ ਹੋਏ ਹਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ।DCP New Delhi on yesterday's incident in Mukherjee Nagar: Police has registered a cross FIR, both cases have been handed over to Crime Branch. The conduct subsequent to the assault should've been more professional, only because of that, three police personnel have been suspended. pic.twitter.com/0Qt8OIcmTY
— ANI (@ANI) June 17, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਸਿਹਤ
ਪੰਜਾਬ
Advertisement