ਪੜਚੋਲ ਕਰੋ

ਸਰਬਜੀਤ ਸਿੰਘ ਨੇ ਦੱਸੀ ਦਿੱਲੀ ਪੁਲਿਸ ਦੇ ਤਸ਼ੱਦਦ ਦੀ ਕਹਾਣੀ

ਦਿੱਲੀ ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਕਰਾਸ FIR ਦਰਜ ਕੀਤੀ ਗਈ ਹੈ। ਹੁਣ ਇਹ ਮਾਮਲਾ ਕ੍ਰਾਈਮ ਬਰਾਂਚ ਨੂੰ ਸੌਂਪ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜੁਆਇੰਟ ਕਮਿਸ਼ਨਰ ਮਾਮਲੇ ਦੀ ਜਾਂਚ ਕਰ ਰਹੇ ਹਨ

ਨਵੀਂ ਦਿੱਲੀ: ਬੀਤੇ ਦਿਨ ਦਿੱਲੀ ਵਿੱਚ ਇੱਕ ਸਿੱਖ ਪਿਉ-ਪੁੱਤ ਨਾਲ ਦਰਦਨਾਕ ਕਾਰਾ ਵਾਪਰਿਆ। ਦਿੱਲੀ ਪੁਲਿਸ ਵੱਲੋਂ ਸੜਕ 'ਤੇ ਭੀੜ ਵਿੱਚ ਸਿੱਖ ਪਿਉ-ਪੁੱਤ ਦੀ ਸ਼ਰ੍ਹੇਆਮ ਕੁੱਟਮਾਰ ਕੀਤੀ ਗਈ। ਇਸ ਸਬੰਧੀ ਪੀੜਤ ਸਰਬਜੀਤ ਸਿੰਘ ਨੇ ਸਾਰੀ ਘਟਨਾ ਬਾਰੇ ਦੱਸਦਿਆਂ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਸੜਕ 'ਤੇ ਬੇਰਹਿਮੀ ਨਾਲ ਕੁੱਟਿਆ ਤੇ ਫਿਰ ਥਾਣੇ ਲਿਜਾ ਕੇ ਵੀ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਇਸ ਬਾਰੇ ਦੋਵਾਂ ਧਿਰਾਂ ਦੇ ਵੱਖ-ਵੱਖ ਬਿਆਨ ਸਾਹਮਣੇ ਆਏ ਹਨ। ਪੀੜਤ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਗੱਡੀ ਇਕ ਪਾਸੇ ਖੜੀ ਸੀ। ਪੁਲਿਸ ਦੀ ਜਿਪਸੀ ਆਈ ਤੇ ਉਨ੍ਹਾਂ ਦੇ ਟੈਂਪੂ ਦੇ ਬਿਲਕੁਲ ਨਾਲ ਆ ਕੇ ਰੁਕੀ। ਇਸ ਦੌਰਾਨ ਜਿਪਸੀ ਦੀ ਟੈਂਪੂ ਨਾਲ ਹਲਕੀ ਟੱਕਰ ਹੋ ਗਈ। ਪੁਲਿਸ ਨੇ ਉਨ੍ਹਾਂ ਨੂੰ ਡੰਡਾ ਦਿਖਾਇਆ ਤੇ ਗਾਲ਼੍ਹਾਂ ਕੱਢੀਆਂ। ਮਗਰੋਂ ਜਿਪਸੀ ਅੱਗੇ ਚਲੀ ਗਈ ਤੇ ਥਾਣੇ ਦੇ ਅੱਗੇ ਜਾ ਕੇ ਫਿਰ ਰੁਕ ਗਈ। ਹੁਣ ਪਿੱਛੇ ਸਰਬਜੀਤ ਸਿੰਘ ਤੇ ਉਨ੍ਹਾਂ ਦਾ ਪੁੱਤਰ ਟੈਂਪੂ ਲੈ ਕੇ ਆ ਰਹੇ ਸੀ। ਪੁਲਿਸ ਨੇ ਫਿਰ ਉਨ੍ਹਾਂ ਨੂੰ ਗੁੱਸਾ ਦਿਖਾਉਂਦਿਆਂ ਗੱਡੀ ਸਾਈਡ 'ਤੇ ਲਾਉਣ ਲਈ ਕਿਹਾ। ਫਿਰ ਥਾਣੇ ਵਿੱਚੋਂ ਹੋਰ ਪੁਲਿਸ ਬੁਲਾ ਲਈ ਤੇ ਉਨ੍ਹਾਂ ਦੋਵਾਂ ਪਿਉ-ਪੁੱਤ ਨੂੰ ਸ਼ਰ੍ਹੇਆਮ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਪਿੱਛੋਂ ਥਾਣੇ ਲਿਜਾ ਕੇ ਵੀ ਉਨ੍ਹਾਂ 'ਤੇ ਤਸ਼ੱਦਦ ਢਾਹੇ ਗਏ। ਦੂਜੇ ਪਾਸੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਝਗੜੇ ਦੀ ਸ਼ੁਰੂਆਤ ਪੀੜਤ ਸਰਬਜੀਤ ਸਿੰਘ ਵੱਲੋਂ ਕੀਤੀ ਗਈ ਸੀ। ਪੁਲਿਸ ਦੀ ਗੱਡੀ ਹਲਕਾ ਜਿਹਾ ਸਰਬਜੀਤ ਸਿੰਘ ਦੇ ਟੈਂਪੂ ਨਾਲ ਟਕਰਾ ਗਈ ਸੀ। ਅਧਿਕਾਰੀ ਨੇ ਕਿਹਾ ਕਿ ਪਹਿਲਾਂ ਪੁਲਿਸ ਪਾਰਟੀ 'ਤੇ ਹਮਲਾ ਹੋਇਆ, ਉਸ ਤੋਂ ਬਾਅਦ ਪੁਲਿਸ ਵਾਲਿਆਂ ਸਰਬਜੀਤ ਸਿੰਘ ਤੇ ਉਨ੍ਹਾਂ ਦੇ ਨਾਬਾਲਿਗ ਪੁੱਤਰ ਦੀ ਕੁੱਟਮਾਰ ਕੀਤੀ ਜੋ ਕਿ ਬਿਲਕੁਲ ਗੈਰ ਪੇਸ਼ੇਵਾਰਾਨਾ ਹੈ। ਦੱਸ ਦੇਈਏ ਦਿੱਲੀ ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਕਰਾਸ FIR ਦਰਜ ਕੀਤੀ ਗਈ ਹੈ। ਹੁਣ ਇਹ ਮਾਮਲਾ ਕ੍ਰਾਈਮ ਬਰਾਂਚ ਨੂੰ ਸੌਂਪ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜੁਆਇੰਟ ਕਮਿਸ਼ਨਰ ਮਾਮਲੇ ਦੀ ਜਾਂਚ ਕਰ ਰਹੇ ਹਨ ਕਿ ਕਿਸ-ਕਿਸ ਪੁਲਿਸ ਅਧਿਕਾਰੀ-ਮੁਲਾਜ਼ਮ ਦੀ ਗ਼ਲਤੀ ਸੀ। ACP 'ਤੇ ਹੋਏ ਹਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੋ ਮਾਮਲੇ ਦਰਜ ਕੀਤੇ ਹਨ ਜਿਸ ਵਿੱਚੋਂ ਪਹਿਲੇ ਮਾਮਲੇ ਵਿੱਚ ਸਿੱਖ ਟੈਂਪੂ ਚਾਲਕ ਸਰਬਜੀਤ ਸਿੰਘ ਨੂੰ ਮੁਲਜ਼ਮ ਠਹਿਰਾਇਆ ਗਿਆ ਹੈ। ਦੂਜਾ ਮਾਮਲਾ ਸਿੱਖ ਚਾਲਕ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਮਾਮਲੇ Assault and use of course ਦੀਆਂ ਧਾਰਾਵਾਂ ਤਹਿਤ ਦਰਜ ਕੀਤੇ ਗਏ ਹਨ।

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
Big News: ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ

ਵੀਡੀਓਜ਼

Bhai Amritpal Singh ਦੇ ਕਰੀਬੀ Papalpreet ਨੂੰ ਪਾਰਟੀ ਨੇ ਐਲਾਨਿਆ ਉਮੀਦਵਾਰ! | Waris Punjab De | Abp Sanjha
Punjab Weather Update: 4 ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ, ਮਾਨਸੂਨ ਨੂੰ ਲੈ ਕੇ ਵੱਡਾ ਅਪਡੇਟ | Abp Sanjha
SAD -BJP ਦਾ ਹੋਵੇਗਾ ਗਠਜੋੜ!; Harsimrat Kaur Badal ਦਾ ਇਸ਼ਾਰਾ | Akali Dal vs AAP | Abp Sanjha
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget