MCD Merger Bill: ਦਿੱਲੀ ਦੀਆਂ ਤਿੰਨ ਨਗਰ ਨਿਗਮਾਂ ਦੀਆਂ ਚੋਣਾਂ ਮੁਲਤਵੀ ਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ (Aam Aadmi party) ਲਗਾਤਾਰ ਭਾਜਪਾ 'ਤੇ ਹਮਲੇ ਕਰ ਰਹੀ ਹੈ। ਚੋਣ ਕਮਿਸ਼ਨ ਨੇ ਦਲੀਲ ਦਿੱਤੀ ਸੀ ਕਿ ਕੇਂਦਰ ਸਰਕਾਰ ਤਿੰਨਾਂ ਨਿਗਮਾਂ ਨੂੰ ਇਕਜੁੱਟ ਕਰਨਾ ਚਾਹੁੰਦੀ ਹੈ, ਇਸੇ ਲਈ ਚੋਣਾਂ ਦੀਆਂ ਤਰੀਕਾਂ ਨੂੰ ਟਾਲ ਦਿੱਤਾ ਗਿਆ ਹੈ। ਹੁਣ ਇਸ ਸਬੰਧੀ ਸੰਸਦ ਵਿੱਚ ਬਿੱਲ ਪੇਸ਼ ਹੋਣ ਜਾ ਰਿਹਾ ਹੈ।
ਦਿੱਲੀ ਦੀਆਂ ਤਿੰਨ ਨਗਰ ਨਿਗਮਾਂ ਨੂੰ ਇਕਜੁੱਟ ਕਰਨ ਲਈ ਇਕ ਬਿੱਲ 25 ਮਾਰਚ ਯਾਨੀ ਅੱਜ ਲੋਕ ਸਭਾ ਵਿਚ ਪੇਸ਼ ਕੀਤਾ ਜਾਵੇਗਾ। ਇਸ ਬਿੱਲ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਮੰਡਲ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ। ਸੰਸਦ ਵੱਲੋਂ ਬਿੱਲ ਪਾਸ ਹੋਣ ਤੋਂ ਬਾਅਦ ਦਿੱਲੀ ਦੀਆਂ ਤਿੰਨੋਂ ਨਗਰ ਨਿਗਮਾਂ ਨੂੰ ਭੰਗ ਕਰ ਦਿੱਤਾ ਜਾਵੇਗਾ ਅਤੇ ਚੋਣਾਂ ਕਰਵਾਈਆਂ ਜਾਣਗੀਆਂ।
ਚੋਣ ਕਮਿਸ਼ਨ ਤੇ ਕੇਂਦਰ ਸਰਕਾਰ 'ਤੇ ਇਲਜ਼ਾਮ
ਦਿੱਲੀ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਜਾ ਰਿਹਾ ਸੀ ਪਰ ਆਖਰੀ ਮੌਕੇ ਚੋਣ ਕਮਿਸ਼ਨ ਨੇ ਕਿਹਾ ਕਿ ਇਹ ਚੋਣਾਂ ਫਿਲਹਾਲ ਲਈ ਟਾਲ ਦਿੱਤੀਆਂ ਗਈਆਂ ਹਨ। ਕਿਉਂਕਿ ਕੇਂਦਰ ਸਰਕਾਰ ਇਸ ਸਬੰਧੀ ਬਿੱਲ ਪੇਸ਼ ਕਰਨ ਜਾ ਰਹੀ ਹੈ। ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਕੇਜਰੀਵਾਲ ਦੀ ਪਾਰਟੀ ਵੱਲੋਂ ਚੋਣ ਕਮਿਸ਼ਨ ਅਤੇ ਭਾਜਪਾ ਸਰਕਾਰ 'ਤੇ ਗੰਭੀਰ ਦੋਸ਼ ਲਾਏ ਗਏ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਚੋਣਾਂ ਮੁਲਤਵੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਚੋਣਾਂ ਨਹੀਂ ਕਰਵਾਉਣਾ ਚਾਹੁੰਦੀ। ਭਾਜਪਾ ਆਗੂਆਂ ਨੇ MCD ਵਿੱਚ ਲੁੱਟ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ।
ਕੇਜਰੀਵਾਲ ਨੇ ਪੁੱਛਿਆ ਕਿ 7 ਸਾਲਾਂ ਤੋਂ ਬਿੱਲ ਕਿਉਂ ਨਹੀਂ ਲਿਆਏ?
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਕਿਹਾ ਕਿ ਆਖਿਰ ਭਾਜਪਾ ਨੇ ਪਿਛਲੇ ਸੱਤ ਸਾਲਾਂ ਵਿੱਚ ਤਿੰਨਾਂ ਨਿਗਮਾਂ ਦੇ ਰਲੇਵੇਂ ਦਾ ਫੈਸਲਾ ਕਿਉਂ ਨਹੀਂ ਕੀਤਾ। “ਤੁਸੀਂ (ਭਾਜਪਾ) ਪਿਛਲੇ ਸੱਤ ਸਾਲਾਂ ਤੋਂ ਕਿੱਥੇ ਸੌਂ ਰਹੇ ਸੀ। ਵਿਧਾਨ ਸਭਾ 'ਚ ਬੋਲਦੇ ਹੋਏ ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਭਾਜਪਾ ਬਾਬਾ ਸਾਹਿਬ ਅੰਬੇਡਕਰ ਨੂੰ ਨਫਰਤ ਕਰਦੀ ਹੈ ਕਿਉਂਕਿ ਉਨ੍ਹਾਂ ਨੇ ਸੰਵਿਧਾਨ ਅਤੇ ਲੋਕਤੰਤਰ ਦਿੱਤਾ ਸੀ। ਉਨ੍ਹਾਂ ਭਾਜਪਾ ਨੂੰ ਐਮਸੀਡੀ ਚੋਣਾਂ ਸਮੇਂ ਸਿਰ ਕਰਵਾਉਣ ਅਤੇ ਜਿੱਤਣ ਦੀ ਚੁਣੌਤੀ ਦਿੱਤੀ। ਕੇਜਰੀਵਾਲ ਨੇ ਤਾਅਨਾ ਮਾਰਿਆ, "ਦੁਨੀਆ ਦੀ ਸਭ ਤੋਂ ਵੱਡੀ ਪਾਰਟੀ (ਭਾਜਪਾ) ਦੁਨੀਆ ਦੀ ਸਭ ਤੋਂ ਛੋਟੀ ਪਾਰਟੀ (ਆਪ) ਤੋਂ ਡਰ ਗਈ ਹੈ।"