Delhi-NCR Weather and Pollution Report Today : ਦਿੱਲੀ-ਐਨਸੀਆਰ  (Delhi-NCR) ਵਿੱਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਦੋ ਵੱਧ 39.5 ਡਿਗਰੀ , ਓਥੇ ਹੀ ਘੱਟੋ-ਘੱਟ ਤਾਪਮਾਨ 20.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਘੱਟ ਹੈ।

 

ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਹੋਵੇਗਾ ਅਤੇ ਸੂਰਜ ਨਿਕਲੇਗਾ। ਨਾਲ ਹੀ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਓਥੇ ਹੀ ਅਜੇ 'ਹੀਟ ਵੇਵ' ਤੋਂ 3 ਦਿਨ ਹੋਰ ਰਾਹਤ ਮਿਲੇਗੀ। 28 ਅਪ੍ਰੈਲ ਤੋਂ ਦਿੱਲੀ 'ਚ 'ਲੂ' ਚੱਲਣ ਦੀ ਸੰਭਾਵਨਾ ਹੈ।

 

ਐਤਵਾਰ ਨੂੰ ਦਿੱਲੀ-NCR 'ਚ ਕਿਹੋ ਜਿਹਾ ਰਹੇਗਾ ਮੌਸਮ?

ਸ਼ਨੀਵਾਰ ਨੂੰ ਦਿੱਲੀ 'ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 3 ਘੱਟ 20.6 ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2 ਵੱਧ 39.5 ਡਿਗਰੀ ਸੈਲਸੀਅਸ ਰਿਹਾ ਸੀ।

ਹਵਾ ਵਿੱਚ ਨਮੀ ਦਾ ਪੱਧਰ 21 ਤੋਂ 44 ਫੀਸਦੀ ਤੱਕ ਸੀ।

ਐਤਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 41 ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ ਅਤੇ ਦਿਨ ਵੇਲੇ ਤੇਜ਼ ਹਵਾਵਾਂ ਚੱਲਣਗੀਆਂ।

ਨੋਇਡਾ ਵਿੱਚ ਵੱਧ ਤੋਂ ਵੱਧ ਤਾਪਮਾਨ 43.1 ਅਤੇ ਘੱਟੋ-ਘੱਟ ਤਾਪਮਾਨ 31.1 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ।
ਗੁਰੂਗ੍ਰਾਮ 'ਚ ਵੱਧ ਤੋਂ ਵੱਧ ਤਾਪਮਾਨ 42 ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਸਾਫ਼ ਹੋ ਜਾਵੇਗਾ।


ਦਿੱਲੀ-ਐੱਨ.ਸੀ.ਆਰ 'ਚ ਹਵਾ 'ਖਰਾਬ'

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ(CPCB) ਦੇ ਅਨੁਸਾਰ ਐਤਵਾਰ ਸਵੇਰੇ ਦਿੱਲੀ ਵਿੱਚ ਏਅਰ ਕੁਆਲਿਟੀ  ਸੂਚਕਾਂਕ (AQI) ਖ਼ਰਾਬ ਸ਼੍ਰੇਣੀ ਵਿੱਚ 222 ਦਰਜ ਹੋਇਆ ਹੈ ,ਓਥੇ ਹੀ ਨੋਇਡਾ ਵਿੱਚ AQI 237 , ਜਦੋਂ ਕਿ ਗੁਰੂਗ੍ਰਾਮ ਵਿੱਚ 282 ਦਰਜ ਹੋਇਆ ਹੈ। ਦੱਸ ਦੇਈਏ ਕਿ AQI ਨੂੰ ਜ਼ੀਰੋ ਅਤੇ 50 ਦੇ ਵਿਚਕਾਰ 'ਚੰਗਾ', 51 ਅਤੇ 100 ਦੇ ਵਿਚਕਾਰ 'ਤਸੱਲੀਬਖਸ਼', 101 ਅਤੇ 200 ਦੇ ਵਿਚਕਾਰ 'ਮਾਧਿਅਮ ', 201 ਅਤੇ 300 ਦੇ ਵਿਚਕਾਰ ਖ਼ਰਾਬ , 301 ਅਤੇ 400 ਵਿਚਕਾਰ 'ਬਹੁਤ ਖ਼ਰਾਬ' ਅਤੇ 401 ਅਤੇ 500 ਦੇ ਵਿਚਕਾਰ 'ਗੰਭੀਰ' ਸ਼੍ਰੇਣੀ ਵਿੱਚ ਮੰਨਿਆ ਜਾਂਦਾ ਹੈ।