Earthquake in Delhi-NCR: ਦਿੱਲੀ-ਐਨਸੀਆਰ ਵਿੱਚ ਸੋਮਵਾਰ (17 ਫਰਵਰੀ) ਸਵੇਰੇ-ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰੇ-ਸਵੇਰੇ ਧਰਤੀ ਹਿੱਲਣ ਕਰਕੇ ਲੋਕ ਡਰ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੂਚਾਲ ਨੂੰ ਲੈਕੇ ਜਨਤਾ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ।







ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਕੀਤਾ ਅਤੇ ਲਿਖਿਆ ਕਿ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਾਰਿਆਂ ਨੂੰ ਸ਼ਾਂਤ ਰਹਿਣ, ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕਰਨ ਅਤੇ ਸੰਭਾਵੀ ਭੂਚਾਲਾਂ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ ਜਾਂਦੀ ਹੈ। ਅਧਿਕਾਰੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ।


ਦਿੱਲੀ ਪੁਲਿਸ ਨੇ ਹੈਲਪਲਾਈਨ ਨੰਬਰ ਕੀਤਾ ਜਾਰੀ


ਭੂਚਾਲ ਦੇ ਤੇਜ਼ ਝਟਕਿਆਂ ਤੋਂ ਬਾਅਦ ਦਿੱਲੀ ਪੁਲਿਸ ਨੇ ਇੱਕ ਐਮਰਜੈਂਸੀ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਦਿੱਲੀ ਪੁਲਿਸ ਵੱਲੋਂ X 'ਤੇ ਕੀਤੀ ਗਈ ਪੋਸਟ ਵਿੱਚ ਕਿਹਾ ਗਿਆ ਹੈ, "ਉਮੀਦ ਹੈ ਕਿ ਤੁਸੀਂ ਸਾਰੇ ਸੁਰੱਖਿਅਤ ਹੋਵੋਗੇ। ਕਿਸੇ ਵੀ ਐਮਰਜੈਂਸੀ ਮਦਦ ਲਈ 112 ਡਾਇਲ ਕਰਕੇ ਸਾਡੇ ਨਾਲ ਸੰਪਰਕ ਕਰੋ।"


ਕੇਜਰੀਵਾਲ ਅਤੇ ਆਤਿਸ਼ੀ ਨੇ ਵੀ ਕੀਤਾ ਪੋਸਟ


ਦਿੱਲੀ ਵਿੱਚ ਆਏ ਭੂਚਾਲ ਤੋਂ ਬਾਅਦ, ਕਾਰਜਕਾਰੀ ਮੁੱਖ ਮੰਤਰੀ ਆਤਿਸ਼ੀ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਦੀ ਸੁਰੱਖਿਆ ਦੀ ਕਾਮਨਾ ਕੀਤੀ। ਆਤਿਸ਼ੀ ਨੇ X 'ਤੇ ਲਿਖਿਆ, 'ਦਿੱਲੀ ਵਿੱਚ ਹੁਣੇ ਇੱਕ ਤੇਜ਼ ਭੂਚਾਲ ਆਇਆ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹਾਂ ਕਿ ਸਾਰੇ ਸੁਰੱਖਿਅਤ ਹੋਣ। ਅਰਵਿੰਦ ਕੇਜਰੀਵਾਲ ਨੇ ਆਤਿਸ਼ੀ ਦੀ ਪੋਸਟ ਨੂੰ ਰੀਪੋਸਟ ਕਰਕੇ ਲਿਖਿਆ, 'ਮੈਂ ਸਾਰਿਆਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ।'


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।