Delhi Pollution: ਕੋਰੋਨਾ ਮਗਰੋਂ ਦਿੱਲੀ-ਐਨਸੀਆਰ 'ਚ ਪ੍ਰਦੂਸ਼ਣ ਦਾ ਕਹਿਰ, ਮੁੜ ਬੰਦ ਹੋਏ ਸਕੂਲ ਕਾਲਜ, ਜਾਣੋ CAQM ਦਾ ਆਰਡਰ
Action on Pollution: ਕੇਂਦਰ ਸਰਕਾਰ ਦੇ ਪੈਨਲ ਨੇ ਅਗਲੇ ਹੁਕਮਾਂ ਤੱਕ ਦਿੱਲੀ-ਐਨਸੀਆਰ ਦੇ ਸਾਰੇ ਸਕੂਲ, ਕਾਲਜ ਬੰਦ ਕਰਨ ਦਾ ਫੈਸਲਾ ਕੀਤਾ ਹੈ।
Delhi-NCR School: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ, ਕੇਂਦਰ ਸਰਕਾਰ ਦੇ ਪੈਨਲ ਨੇ ਦਿੱਲੀ-ਐਨਸੀਆਰ ਵਿੱਚ ਸਾਰੇ ਸਕੂਲ ਅਤੇ ਕਾਲਜ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਅਗਲੇ ਹੁਕਮਾਂ ਤੱਕ ਆਨਲਾਈਨ ਕਲਾਸਾਂ ਲਾਉਣ ਦੀ ਗੱਲ ਕਹੀ ਗਈ ਹੈ। ਇਸ ਦੇ ਨਾਲ ਹੀ ਦਿੱਲੀ 'ਚ ਗੈਰ-ਜ਼ਰੂਰੀ ਟਰੱਕਾਂ ਦੇ ਦਾਖਲੇ 'ਤੇ ਪਾਬੰਦੀ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਪੰਜਾਹ ਫੀਸਦੀ ਸਟਾਫ ਨੂੰ ਘਰੋਂ ਕੰਮ ਕਰਨ ਲਈ ਕਿਹਾ ਗਿਆ ਹੈ।
ਦਰਅਸਲ, ਪ੍ਰਦੂਸ਼ਣ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਤੇ ਇਸ ਨੂੰ ਕੰਟਰੋਲ ਕਰਨ ਲਈ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਅਗਲੇ ਹੁਕਮਾਂ ਤੱਕ ਸਾਰੇ ਪ੍ਰਾਈਵੇਟ ਸਕੂਲਾਂ, ਕਾਲਜਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
To control the severity of pollution in Delhi NCR, the
— ANI (@ANI) November 16, 2021
Commission for Air Quality Management (CAQM) orders to physically shut all public & pvt schools, colleges & educational institutes till further orders
50 ਫੀਸਦੀ ਲੋਕਾਂ ਨੂੰ ਘਰ ਤੋਂ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇ-ਪ੍ਰਬੰਧਨ
ਬੀਤੀ ਰਾਤ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਨੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕਈ ਹਦਾਇਤਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਕਿਹਾ ਕਿ 50 ਫੀਸਦੀ ਸਰਕਾਰੀ ਅਧਿਕਾਰੀਆਂ ਨੂੰ 21 ਨਵੰਬਰ ਤੱਕ ਘਰੋਂ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਇਸ ਤੋਂ ਇਲਾਵਾ ਨਿੱਜੀ ਦਫ਼ਤਰਾਂ ਨੂੰ ਵੀ ਇਸ ਫਾਰਮੂਲੇ ਨੂੰ ਅਪਣਾਉਣ ਦੀ ਸਲਾਹ ਦਿੱਤੀ ਗਈ ਹੈ।
21 ਨਵੰਬਰ ਤੱਕ ਟਰੱਕਾਂ ਦੇ ਦਾਖਲੇ 'ਤੇ ਪਾਬੰਦੀ
ਕਮਿਸ਼ਨ ਨੇ ਇਹ ਵੀ ਕਿਹਾ ਕਿ 21 ਨਵੰਬਰ ਤੱਕ ਦਿੱਲੀ ਵਿੱਚ ਟਰੱਕਾਂ ਦੇ ਦਾਖ਼ਲੇ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸਿਰਫ਼ ਜ਼ਰੂਰੀ ਵਸਤਾਂ ਦੇ ਦਾਖ਼ਲੇ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਸ ਦੇ ਨਾਲ ਹੀ ਰੇਲਵੇ, ਮੈਟਰੋ, ਹਵਾਈ ਅੱਡੇ ਅਤੇ ਰਾਸ਼ਟਰੀ ਸੁਰੱਖਿਆ/ਰੱਖਿਆ ਨੂੰ ਛੱਡ ਕੇ ਸਾਰੇ ਨਿਰਮਾਣਾਂ 'ਤੇ 21 ਨਵੰਬਰ ਤੱਕ ਪਾਬੰਦੀ ਰਹੇਗੀ।
ਦੱਸ ਦੇਈਏ ਕਿ ਬੀਤੇ ਦਿਨ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ਵਿੱਚ ਆ ਗਈ ਸੀ, ਜਿਸ ਤੋਂ ਬਾਅਦ ਦਿੱਲੀ ਸਰਕਾਰ ਨੇ ਉੱਤਰੀ ਸੂਬਿਆਂ ਨਾਲ ਮੀਟਿੰਗ ਕਰਕੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ-ਐਨਸੀਆਰ ਵਿੱਚ ਵਰਕ ਫਰਾਮ ਹੋਮ ਨੀਤੀ ਨੂੰ ਲਾਗੂ ਕਰਨ ਦਾ ਸੁਝਾਅ ਦਿੱਤਾ।
ਇਹ ਵੀ ਪੜ੍ਹੋ: Stubble Burning: ਸਖ਼ਤੀ ਦੇ ਬਾਵਜੂਦ ਕਿਸਾਨ ਸਾੜ ਰਹੇ ਪਰਾਲੀ, ਹੁਣ ਤੱਕ 67 ਹਜ਼ਾਰ ਤੋਂ ਵੱਧ ਕੇਸ ਦਰਜ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: