Delhi-NCR Weather and Pollution Report Today : ਦਿੱਲੀ-ਐਨਸੀਆਰ (Delhi-NCR) ਵਿੱਚ ਵੀਰਵਾਰ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਐਕਟਿਵ ਵੈਸਟਰਨ ਡਿਸਟਰਬੈਂਸ ਕਾਰਨ ਦਿੱਲੀ 'ਚ ਆਸਮਾਨ 'ਚ ਬੱਦਲ ਛਾਏ ਰਹੇ, ਜਿਸ ਕਾਰਨ ਤੇਜ਼ ਧੁੱਪ ਨਹੀਂ ਨਿਕਲੀ ਅਤੇ ਗਰਮੀ 'ਚ ਗਿਰਾਵਟ ਦੇ ਨਾਲ-ਨਾਲ ਤਾਪਮਾਨ 'ਚ ਵੀ ਕਮੀ ਆਈ ਹੈ।
ਇਹੀ ਕਾਰਨ ਹੈ ਕਿ ਗਰਮੀ ਤੋਂ ਰਾਹਤ ਮਿਲੀ ਹੈ। ਦੂਜੇ ਪਾਸੇ ਕੁਝ ਥਾਵਾਂ 'ਤੇ ਧੂੜ ਭਰੀ ਹਵਾ ਚੱਲੀ ਅਤੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਸ਼ੁੱਕਰਵਾਰ ਨੂੰ ਆਸਮਾਨ 'ਚ ਅੰਸ਼ਕ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਸ਼ਨੀਵਾਰ ਤੋਂ ਇੱਕ ਵਾਰ ਫ਼ਿਰ ਤਾਪਮਾਨ ਵੱਧ ਸਕਦਾ ਹੈ, ਜਦਕਿ 27 ਅਪ੍ਰੈਲ ਤੱਕ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਤੱਕ ਪਹੁੰਚ ਸਕਦਾ ਹੈ।
ਸ਼ੁੱਕਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਕਿਵੇਂ ਰਹੇਗਾ ਮੌਸਮ ?

ਵੀਰਵਾਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 25.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਵੱਧ ਅਤੇ 35.2 ਡਿਗਰੀ ਸੈਲਸੀਅਸ, ਆਮ ਨਾਲੋਂ 3 ਘੱਟ ਹੈ।
ਹਵਾ ਵਿੱਚ ਨਮੀ ਦਾ ਪੱਧਰ 36 ਫੀਸਦੀ ਤੱਕ ਰਿਹਾ।
ਸ਼ੁੱਕਰਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 39 ਅਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।
ਨੋਇਡਾ ਵਿੱਚ ਵੱਧ ਤੋਂ ਵੱਧ ਤਾਪਮਾਨ 42.6 ਅਤੇ ਘੱਟੋ-ਘੱਟ ਤਾਪਮਾਨ 30.8 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ।
ਗੁਰੂਗ੍ਰਾਮ ਵਿੱਚ ਵੱਧ ਤੋਂ ਵੱਧ ਤਾਪਮਾਨ 42 ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਸਾਫ਼ ਹੋ ਜਾਵੇਗਾ।

ਦਿੱਲੀ-ਐਨਸੀਆਰ ਵਿੱਚ ਵਧਿਆ ਪ੍ਰਦੂਸ਼ਣ
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 286 'ਤੇ 'ਖ਼ਰਾਬ ' ਸ਼੍ਰੇਣੀ ਵਿੱਚ ਦਰਜ ਕੀਤਾ ਗਿਆ ਸੀ। ਜਦੋਂ ਕਿ ਨੋਇਡਾ ਵਿੱਚ 'ਬਹੁਤ ਖ਼ਰਾਬ ਸ਼੍ਰੇਣੀ ਵਿੱਚ AQI 325 ਹੈ, ਜਦੋਂ ਕਿ ਗੁਰੂਗ੍ਰਾਮ ਵਿੱਚ AQI ਖ਼ਰਾਬ ਸ਼੍ਰੇਣੀ ਵਿੱਚ 267 ਦਰਜ ਕੀਤਾ ਗਿਆ ਹੈ। AQI ਨੂੰ ਜ਼ੀਰੋ ਅਤੇ 50 ਦੇ ਵਿਚਕਾਰ 'ਚੰਗਾ', 51 ਅਤੇ 100 ਦੇ ਵਿਚਕਾਰ 'ਤਸੱਲੀਬਖਸ਼', 101 ਅਤੇ 200 ਦੇ ਵਿਚਕਾਰ 'ਦਰਮਿਆਨ', 201 ਅਤੇ 300 ਦੇ ਵਿਚਕਾਰ 'ਖ਼ਰਾਬ ', 301 ਅਤੇ 400 ਵਿਚਕਾਰ 'ਬਹੁਤ ਖ਼ਰਾਬ ਅਤੇ 401 ਅਤੇ 500 ਦੇ ਵਿਚਕਾਰ ਗੰਭੀਰ ਸ਼੍ਰੇਣੀ ਵਿੱਚ ਮੰਨਿਆ ਜਾਂਦਾ ਹੈ।