Weather News: ਐਤਵਾਰ ਨੂੰ ਦਿੱਲੀ 'ਚ ਹਲਕੀ ਬਾਰਿਸ਼ ਕਾਰਨ ਵੱਧ ਤੋਂ ਵੱਧ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ, ਜਦਕਿ ਘੱਟੋ-ਘੱਟ ਤਾਪਮਾਨ 'ਚ ਚਾਰ ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਬੱਦਲ ਛਾਏ ਰਹਿਣਗੇ ਪਰ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਸਵੇਰ ਵੇਲੇ ਦਰਮਿਆਨੀ ਤੋਂ ਸੰਘਣੀ ਧੁੰਦ ਹੋ ਸਕਦੀ ਹੈ। ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।


ਮੌਸਮ ਵਿਭਾਗ ਨੇ ਬੁੱਧਵਾਰ ਤੋਂ ਇੱਕ ਵਾਰ ਫਿਰ ਠੰਡ ਵਧਣ ਦੀ ਸੰਭਾਵਨਾ ਜਤਾਈ ਹੈ। ਦਿੱਲੀ 'ਚ ਸ਼ਨੀਵਾਰ ਦੇਰ ਰਾਤ ਤੋਂ ਐਤਵਾਰ ਸਵੇਰ ਤੱਕ ਕੁੱਲ 2.6 ਮਿਲੀਮੀਟਰ ਬਾਰਿਸ਼ ਹੋਈ। ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 20.3 ਡਿਗਰੀ ਰਿਹਾ, ਜਦੋਂ ਕਿ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 23.2 ਡਿਗਰੀ ਰਿਹਾ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਹੋ ਸਕਦਾ ਹੈ।


ਰਾਜਧਾਨੀ ਵਿੱਚ ਐਤਵਾਰ ਤੜਕੇ ਮੀਂਹ ਦੇ ਬਾਵਜੂਦ ਪ੍ਰਦੂਸ਼ਣ ਵਿੱਚ ਵਾਧਾ ਦੇਖਿਆ ਗਿਆ। ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ 274 ਦਰਜ ਕੀਤਾ ਗਿਆ, ਜਿਸ ਨੂੰ ਖਰਾਬ ਸ਼੍ਰੇਣੀ ਵਿੱਚ ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ ਸੋਮਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਕਾਰਨ ਹਵਾ ਸਾਫ਼ ਰਹਿਣ ਦੀ ਉਮੀਦ ਹੈ।


ਸ਼ਨੀਵਾਰ ਨੂੰ ਤੇਜ਼ ਧੁੱਪ ਅਤੇ ਹਵਾ ਕਾਰਨ ਪ੍ਰਦੂਸ਼ਣ 'ਚ ਕਮੀ ਆਈ ਸੀ ਪਰ ਐਤਵਾਰ ਤੜਕੇ ਹਲਕੀ ਬਾਰਿਸ਼ ਦੇ ਬਾਵਜੂਦ ਵਾਧਾ ਦਰਜ ਕੀਤਾ ਗਿਆ। ਮਾਹਿਰਾਂ ਮੁਤਾਬਕ ਸੋਮਵਾਰ ਨੂੰ ਫਿਰ ਤੋਂ ਪ੍ਰਦੂਸ਼ਣ ਘੱਟ ਹੋਣ ਦੀ ਸੰਭਾਵਨਾ ਹੈ। ਇਹ ਮੱਧਮ ਦਾਇਰੇ ਵਿੱਚ ਰਹਿ ਸਕਦਾ ਹੈ। ਇਸ ਦੇ ਨਾਲ ਹੀ ਮੰਗਲਵਾਰ ਅਤੇ ਬੁੱਧਵਾਰ ਨੂੰ ਖਰਾਬ ਸ਼੍ਰੇਣੀ 'ਚ ਰਹਿਣ ਦੀ ਸੰਭਾਵਨਾ ਹੈ।


ਦਿੱਲੀ 'ਚ ਐਤਵਾਰ ਸਵੇਰੇ ਧੁੰਦ ਘੱਟ ਰਹੀ ਪਰ ਖਰਾਬ ਮੌਸਮ ਕਾਰਨ ਹਵਾਈ ਅਤੇ ਰੇਲ ਆਵਾਜਾਈ ਪ੍ਰਭਾਵਿਤ ਰਹੀ। ਐਤਵਾਰ ਨੂੰ ਲਗਭਗ 80 ਜਹਾਜ਼ਾਂ ਨੇ ਦਿੱਲੀ ਹਵਾਈ ਅੱਡੇ ਤੋਂ ਦੇਰੀ ਨਾਲ ਉਡਾਣ ਭਰੀ।


ਇਹ ਵੀ ਪੜ੍ਹੋ: Health News: ਨਹਾਉਣ ਵਾਲੇ ਪਾਣੀ 'ਚ ਮਿਲਾ ਲਓ ਫਟਕੜੀ, ਸਰੀਰ ਨੂੰ ਮਿਲਣਗੇ ਚਮਤਕਾਰੀ ਫਾਇਦੇ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Paytm ਨੇ ED ਜਾਂਚ ਦੀਆਂ ਖਬਰਾਂ 'ਤੇ ਦਿੱਤੀ ਸਫਾਈ, ਅਫਵਾਹਾਂ 'ਤੇ ਧਿਆਨ ਨਾ ਦੇਣ ਦੀ ਅਪੀਲ