Arvind Kejriwal Resignation: ਅਰਵਿੰਦ ਕੇਜਰੀਵਾਲ ਅੱਜ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਉਨ੍ਹਾਂ ਨੇ ਸਵੇਰੇ 11:30 ਵਜੇ ਸੀਐਮ ਹਾਊਸ ਵਿੱਚ ਵਿਧਾਇਕ ਦਲ ਦੀ ਮੀਟਿੰਗ ਸੱਦੀ ਹੈ। ਇਸ ਵਿੱਚ ਨਵੇਂ ਸੀਐਮ ਦਾ ਨਾਮ ਤੈਅ ਕੀਤਾ ਜਾਵੇਗਾ। 'ਆਪ' ਦੁਪਹਿਰ 12 ਵਜੇ ਨਵੇਂ ਮੁੱਖ ਮੰਤਰੀ ਦਾ ਐਲਾਨ ਕਰੇਗੀ। ਸ਼ਾਮ 4:30 ਵਜੇ ਕੇਜਰੀਵਾਲ ਲੈਫਟੀਨੈਂਟ ਗਵਰਨਰ (LG) ਵਿਨੈ ਸਕਸੈਨਾ ਨਾਲ ਮੁਲਾਕਾਤ ਕਰਨਗੇ ਅਤੇ ਆਪਣਾ ਅਸਤੀਫਾ ਸੌਂਪਣਗੇ। ਖਾਸ ਗੱਲ ਇਹ ਹੈ ਕਿ ਅੱਜ ਪੀਐਮ ਮੋਦੀ ਦਾ 74ਵਾਂ ਜਨਮ ਦਿਨ ਹੈ।


LG ਨਾਲ ਮੁਲਾਕਾਤ ਦੌਰਾਨ ਕੇਜਰੀਵਾਲ ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਨਾਂ ਵੀ ਸੌਂਪਣਗੇ। ਸੂਤਰਾਂ ਮੁਤਾਬਕ ਆਤਿਸ਼ੀ, ਕੈਲਾਸ਼ ਗਹਿਲੋਤ, ਗੋਪਾਲ ਰਾਏ ਅਤੇ ਸੁਨੀਤਾ ਕੇਜਰੀਵਾਲ 'ਚੋਂ ਕੋਈ ਵੀ ਦਿੱਲੀ ਦਾ ਅਗਲਾ ਮੁੱਖ ਮੰਤਰੀ ਬਣ ਸਕਦਾ ਹੈ। ਨਵੇਂ ਮੁੱਖ ਮੰਤਰੀ ਅਤੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਵੀ ਇਸੇ ਹਫ਼ਤੇ ਹੋਵੇਗਾ।


ਦੱਸ ਦਈਏ ਕਿ 13 ਸਤੰਬਰ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕੇਜਰੀਵਾਲ ਨੇ 15 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਕਿਹਾ ਸੀ, 'ਹੁਣ ਜਨਤਾ ਨੂੰ ਤੈਅ ਕਰਨਾ ਚਾਹੀਦਾ ਹੈ ਕਿ ਮੈਂ ਇਮਾਨਦਾਰ ਹਾਂ ਜਾਂ ਬੇਈਮਾਨ। ਜੇਕਰ ਜਨਤਾ ਇਸ ਦਾਗ ਨੂੰ ਧੋ ਕੇ ਵਿਧਾਨ ਸਭਾ ਚੋਣਾਂ ਜਿਤਾਉਂਦੀ ਹੈ ਤਾਂ ਮੈਂ ਦੁਬਾਰਾ ਕੁਰਸੀ 'ਤੇ ਬੈਠਾਂਗਾ।



ਇਹ ਵੀ ਪੜ੍ਹੋ: PM ਮੋਦੀ ਆਪਣੇ ਜਨਮਦਿਨ ਦੇ ਮੌਕੇ 'ਤੇ ਔਰਤਾਂ ਨੂੰ ਦੇਣਗੇ ਵੱਡਾ ਤੋਹਫਾ, ਹਰ ਔਰਤ ਦੇ ਖਾਤੇ 'ਚ ਪਾਏ ਜਾਣਗੇ 5000 ਰੁਪਏ, ਜਾਣੋ ਕਦੋਂ


ਅਰਵਿੰਦ ਕੇਜਰੀਵਾਲ ਨੇ ਪੀਐਮ ਮੋਦੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ


ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੇ ਐਲਾਨ ਤੋਂ ਬਾਅਦ ਦਿੱਲੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ ਅਤੇ ਅਗਲੇ ਦੋ ਘੰਟਿਆਂ ਵਿੱਚ ਨਵੇਂ ਮੁੱਖ ਮੰਤਰੀ ਦਾ ਐਲਾਨ ਹੋਣ ਵਾਲਾ ਹੈ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਪੋਸਟ 'ਚ ਲਿਖਿਆ, "ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਜਨਮ ਦਿਨ ਮੁਬਾਰਕ। ਮੈਂ ਤੁਹਾਡੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।"


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: PM Modi Birthday: ਅੱਜ ਪੀਐਮ ਮੋਦੀ ਦਾ 74ਵਾਂ ਜਨਮਦਿਨ, ਜਾਣੋ ਉਹ ਇਤਿਹਾਸਕ ਪਲ, ਜੋ ਨਹੀਂ ਭੁਲਾਏ ਜਾ ਸਕਦੇ