(Source: ECI/ABP News/ABP Majha)
Delhi Bomb News: ਪ੍ਰਸ਼ਾਂਤ ਵਿਹਾਰ 'ਚ CRPF ਸਕੂਲ ਨੇੜੇ ਵੱਡਾ ਧਮਾਕਾ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Delhi Bomb News: ਦਿੱਲੀ ਦੇ ਰੋਹਿਣੀ ਜ਼ਿਲ੍ਹੇ ਦੇ ਪ੍ਰਸ਼ਾਂਤ ਵਿਹਾਰ ਇਲਾਕੇ ਵਿੱਚ ਐਤਵਾਰ (20 ਅਕਤੂਬਰ) ਨੂੰ ਧਮਾਕੇ ਦੀ ਜ਼ੋਰਦਾਰ ਆਵਾਜ਼ ਸੁਣਾਈ ਦਿੱਤੀ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਹਫੜਾ-ਦਫੜੀ ਮੱਚ ਗਈ। ਇਹ ਧਮਾਕਾ
Delhi Bomb News: ਦਿੱਲੀ ਦੇ ਰੋਹਿਣੀ ਜ਼ਿਲ੍ਹੇ ਦੇ ਪ੍ਰਸ਼ਾਂਤ ਵਿਹਾਰ ਇਲਾਕੇ ਵਿੱਚ ਐਤਵਾਰ (20 ਅਕਤੂਬਰ) ਨੂੰ ਧਮਾਕੇ ਦੀ ਜ਼ੋਰਦਾਰ ਆਵਾਜ਼ ਸੁਣਾਈ ਦਿੱਤੀ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਹਫੜਾ-ਦਫੜੀ ਮੱਚ ਗਈ। ਇਹ ਧਮਾਕਾ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਸਕੂਲ ਦੀ ਕੰਧ ਨੇੜੇ ਹੋਇਆ। ਬੰਬ ਧਮਾਕੇ ਤੋਂ ਤੁਰੰਤ ਬਾਅਦ ਧੂੰਏਂ ਦੇ ਵੱਡੇ ਗੁਬਾਰ ਵੀ ਦੇਖਣ ਨੂੰ ਮਿਲੇ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ।
ਦਿੱਲੀ ਪੁਲਿਸ ਅਤੇ ਫਾਇਰ ਵਿਭਾਗ ਨੂੰ ਧਮਾਕੇ ਤੋਂ ਪਹਿਲਾਂ ਇਸ ਦੀ ਸੂਚਨਾ ਮਿਲੀ ਸੀ। ਪੁਲਿਸ ਅਤੇ ਫਾਇਰ ਵਿਭਾਗ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ,ਪਰ ਮੌਕੇ 'ਤੇ ਅਜਿਹਾ ਕੁਝ ਨਹੀਂ ਮਿਲਿਆ। ਦਿੱਲੀ ਪੁਲਿਸ ਕਾਲ ਦੀ ਜਾਂਚ ਵਿੱਚ ਜੁਟੀ ਹੈ। ਦਿੱਲੀ ਫਾਇਰ ਸਰਵਿਸ ਵਿਭਾਗ ਦੇ ਫਾਇਰ ਕਰਮਚਾਰੀ ਵੀ ਮੌਕੇ 'ਤੇ ਮੌਜੂਦ ਹਨ।
Read MOre: Weather Update Today: ਸਵੇਰੇ-ਸ਼ਾਮ ਵਧਣ ਲੱਗੀ ਠੰਢ, ਇਨ੍ਹਾਂ 7 ਸੂਬਿਆਂ 'ਚ ਤੇਜ਼ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ, ਜਾਣੋ ਮੌਸਮ ਦੀ ਤਾਜ਼ਾ ਅਪਡੇਟ
ਦਿੱਲੀ ਫਾਇਰ ਸਰਵਿਸ ਵਿਭਾਗ ਮੁਤਾਬਕ ਰੋਹਿਣੀ ਦੇ ਪ੍ਰਸ਼ਾਂਤ ਵਿਹਾਰ ਇਲਾਕੇ ਵਿੱਚ ਸੀਆਰਪੀਐਫ ਸਕੂਲ ਦੇ ਬਾਹਰ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਅੱਗ ਬੁਝਾਊ ਵਿਭਾਗ ਨੂੰ ਸਵੇਰੇ ਕਰੀਬ 7:50 ਵਜੇ ਘਟਨਾ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੂੰ ਤੁਰੰਤ ਮੌਕੇ 'ਤੇ ਭੇਜਿਆ ਗਿਆ। ਹਾਲਾਂਕਿ ਅਜੇ ਤੱਕ ਕੰਧ ਨੂੰ ਅੱਗ ਲੱਗਣ ਜਾਂ ਨੁਕਸਾਨ ਹੋਣ ਦੀ ਕੋਈ ਰਿਪੋਰਟ ਨਹੀਂ ਮਿਲੀ ਹੈ। ਟੀਮ ਵੱਲੋਂ ਇਲਾਕੇ 'ਚ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਰੋਹਿਣੀ ਧਮਾਕੇ 'ਤੇ ਕੀ ਬੋਲੇ DCP ?
ਆਜ ਤਕ ਨੇ ਰੋਹਿਣੀ ਦੇ ਡੀਸੀਪੀ ਅਮਿਤ ਗੋਇਲ ਦੇ ਹਵਾਲੇ ਨਾਲ ਦੱਸਿਆ ਕਿ ਧਮਾਕੇ ਦੇ ਮੂਲ ਕਾਰਨਾਂ ਦਾ ਪਤਾ ਲਗਾਉਣ ਲਈ ਮਾਹਿਰਾਂ ਨੂੰ ਬੁਲਾਇਆ ਗਿਆ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਧਮਾਕਾ ਕਿਸ ਕਿਸਮ ਦਾ ਸੀ ਅਤੇ ਇਸ ਦਾ ਸਰੋਤ ਕੀ ਹੈ। ਡੀਸੀਪੀ ਨੇ ਦੱਸਿਆ ਕਿ ਮਾਹਿਰਾਂ ਦੀ ਟੀਮ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਜਲਦ ਹੀ ਧਮਾਕੇ ਸਬੰਧੀ ਸਥਿਤੀ ਸਪੱਸ਼ਟ ਹੋ ਜਾਵੇਗੀ।
ਵਾਹਨਾਂ ਅਤੇ ਘਰਾਂ ਦੇ ਸ਼ੀਸ਼ੇ ਟੁੱਟੇ
ਧਮਾਕੇ ਦੀ ਸੂਚਨਾ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਵੀ ਮੌਕੇ 'ਤੇ ਪਹੁੰਚ ਗਈ। ਸੂਤਰਾਂ ਮੁਤਾਬਕ ਧਮਾਕੇ ਕਾਰਨ ਆਸ-ਪਾਸ ਖੜ੍ਹੇ ਵਾਹਨਾਂ ਅਤੇ ਘਰਾਂ ਦੇ ਸ਼ੀਸ਼ੇ ਵੀ ਟੁੱਟ ਗਏ। ਦੱਸਿਆ ਗਿਆ ਹੈ ਕਿ ਸੀਆਰਪੀਐਫ ਸਕੂਲ ਦੇ ਨੇੜੇ ਕਈ ਦੁਕਾਨਾਂ ਹਨ, ਇਸ ਲਈ ਇਹ ਧਮਾਕਾ ਕਿਸੇ ਸਿਲੰਡਰ ਧਮਾਕੇ ਦਾ ਨਤੀਜਾ ਹੋ ਸਕਦਾ ਹੈ।
ਦਿੱਲੀ ਪੁਲਿਸ ਨੇ ਧਮਾਕੇ ਦੀ ਪੁਸ਼ਟੀ ਕੀਤੀ
ਦਿੱਲੀ ਪੁਲਿਸ ਮੁਤਾਬਕ ਐਤਵਾਰ ਸਵੇਰੇ 7.47 ਵਜੇ ਪੀਸੀਆਰ ਨੂੰ ਸੂਚਨਾ ਮਿਲੀ ਸੀ ਕਿ ਰੋਹਿਣੀ ਦੇ ਸੈਕਟਰ 14 ਸਥਿਤ ਸੀਆਰਪੀਐਫ ਸਕੂਲ ਨੇੜੇ ਬਹੁਤ ਜ਼ੋਰਦਾਰ ਧਮਾਕਾ ਹੋਇਆ ਹੈ। ਐੱਸ.ਐੱਚ.ਓ., ਪੀ.ਵੀ.ਅਤੇ ਸਟਾਫ਼ ਮੌਕੇ 'ਤੇ ਪਹੁੰਚ ਗਿਆ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸੀਆਰਪੀਐਫ ਸਕੂਲ ਦੀ ਕੰਧ ਨੂੰ ਨੁਕਸਾਨ ਪਹੁੰਚਿਆ ਸੀ ਅਤੇ ਬਦਬੂ ਆ ਰਹੀ ਸੀ। ਇਸ ਦੌਰਾਨ ਦੁਕਾਨ ਦੇ ਨੇੜੇ ਖੜ੍ਹੀ ਇੱਕ ਕਾਰ ਨੁਕਸਾਨੀ ਗਈ। ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਕ੍ਰਾਈਮ, ਐਫਐਸਐਲ ਟੀਮ ਅਤੇ ਬੰਬ ਨਿਰੋਧਕ ਦਸਤੇ ਮਾਮਲੇ ਦੀ ਜਾਂਚ ਵਿੱਚ ਜੁਟੇ ਹੋਏ ਹਨ।