ਚੰਡੀਗੜ੍ਹ: ਜੰਮੂ ਕਸ਼ਮੀਰ ਤੋਂ ਲੈ ਕੇ ਦਿੱਲੀ-ਐਨਸੀਆਰ ਅਤੇ ਪੰਜਾਬ ਤਕ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਤਾਜਿਕਿਸਤਾਨ ਦੱਸਿਆ ਜਾ ਰਿਹਾ ਹੈ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.3 ਮਾਪੀ ਗਈ ਹੈ। ਇਹ ਭੂਚਾਲ 10:31 ਮਿੰਟ 'ਤੇ ਆਇਆ। ਭੂਚਾਲ ਦੇ ਝਟਕੇ ਭਾਰਤ ਦੇ ਕਈ ਸ਼ਹਿਰਾਂ ਦੇ ਨਾਲ-ਨਾਲ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਵੀ ਮਹਿਸੂਸ ਕੀਤੇ ਗਏ।
ਤਾਜਿਕਿਸਤਾਨ ਤੋਂ ਬਾਅਦ ਭਾਰਤ 'ਚ ਪੰਜਾਬ ਦੇ ਅੰਮ੍ਰਿਤਸਰ ਵਿਚ 10:34 ਮਿੰਟ 'ਤੇ 6.1 ਮਾਪ ਦੀ ਤੀਬਰਤਾ ਦਾ ਭੂਚਾਲ ਮਹਿਸੂਸ ਕੀਤਾ ਗਿਆ। ਭੂਚਾਲ ਇੰਨੀ ਤੇਜ਼ ਸੀ ਕਿ ਠੰਢੀਆਂ ਰਾਤ ਨੂੰ ਸੌਣ ਦੀ ਤਿਆਰੀ ਕਰ ਰਹੇ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ, ਭੂਚਾਲ ਨਾਲ ਜਾਨ-ਮਾਲ ਦੇ ਨੁਕਸਾਨ ਬਾਰੇ ਅਜੇ ਤਕ ਕੋਈ ਖ਼ਬਰ ਨਹੀਂ ਹੈ।
ਪੀਟੀਆਈ ਦੇ ਫੋਟੋ ਪੱਤਰਕਾਰ ਨੇ ਭੂਚਾਲ ਤੋਂ ਬਾਅਦ ਦੀਆਂ ਕੁਝ ਫੋਟੋਆਂ ਟਵਿੱਟਰ 'ਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ ਵਿਚ ਲੋਕ ਘਬਰਾਹਟ ਵਿਚ ਨਜ਼ਰ ਆ ਰਹੇ ਹਨ। ਉਹ ਆਪਣੇ ਬੱਚਿਆਂ ਅਤੇ ਪਰਿਵਾਰਾਂ ਨਾਲ ਸੜਕ 'ਤੇ ਖੜ੍ਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਅਜੇ ਤੱਕ ਅੰਮ੍ਰਿਤਸਰ ਵਿੱਚ ਆਏ ਭੂਚਾਲ ਕਾਰਨ ਕਿਸੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਨੇ ਸਾਰਿਆਂ ਦੀ ਸਲਾਮਤੀ ਲਈ ਅਰਦਾਸ ਕੀਤੀ।
ਦਿੱਲੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਕਈ ਸੈਕਿੰਡ ਤੱਕ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, "ਦਿੱਲੀ ਵਿੱਚ ਭੂਚਾਲ ਦੇ ਝਟਕੇ, ਸਾਰਿਆਂ ਦੀ ਭਲਾਈ ਲਈ ਅਰਦਾਸ ਕਰਦਾ ਹਾਂ।"
ਇਹ ਵੀ ਪੜ੍ਹੋ: farmers protest Germany: ਭਾਰਤ ਮਗਰੋਂ ਹੁਣ ਜਰਮਨੀ ਵਿੱਚ ਕਿਸਾਨ ਵਲੋਂ ਪ੍ਰਦਰਸ਼ਨ, ਟਰੈਕਟਰ ਰੈਲੀ ਕਰ ਇਸ ਗੱਲ ਦਾ ਕਰ ਰਹੇ ਵਿਰੋਧ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin