Delhi Ordinance 2023 : ਦਿੱਲੀ ਦੇ ਅਧਿਕਾਰੀਆਂ ਦੀ ਟ੍ਰਾਂਸਫਰ ਪੋਸਟਿੰਗ ਨਾਲ ਜੁੜੇ ਕੇਂਦਰ ਸਰਕਾਰ ਦੇ ਆਰਡੀਨੈਂਸ ਨਾਲ ਸਬੰਧਤ ਬਿੱਲ ਮੰਗਲਵਾਰ (1 ਅਗਸਤ) ਨੂੰ ਲੋਕ ਸਭਾ (Lok Sabha) ਵਿੱਚ ਪੇਸ਼ ਕੀਤਾ ਜਾਵੇਗਾ। ਗ੍ਰਹਿ ਮੰਤਰੀ ਅਮਿਤ ਸ਼ਾਹ ਪੇਸ਼ ਕਰਨਗੇ।
ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਸ਼ੁਰੂ ਤੋਂ ਹੀ ਇਸ ਆਰਡੀਨੈਂਸ ਦੇ ਖਿਲਾਫ ਰਹੀ ਹੈ। ਇਸ ਦੇ ਨਾਲ ਹੀ ਉਸ ਨੇ ਇਸ ਬਿੱਲ ਦਾ ਵਿਰੋਧ ਕਰਨ ਲਈ ਸਾਰੀਆਂ ਵਿਰੋਧੀ ਪਾਰਟੀਆਂ ਤੋਂ ਸਮਰਥਨ ਵੀ ਮੰਗਿਆ ਹੈ। ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਵੀ 'ਆਪ' ਦੇ ਕੌਮੀ ਕਨਵੀਨਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ।
ਆਪ ਪਹੁੰਚੀ ਸੀ ਸੁਪਰੀਮ ਕੋਰਟ
ਇਸ ਆਰਡੀਨੈਂਸ ਨੂੰ ਲਿਆਉਣ ਤੋਂ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਦਿੱਲੀ ਵਿੱਚ ਤਬਾਦਲਿਆਂ ਅਤੇ ਨਿਯੁਕਤੀਆਂ ਸਬੰਧੀ ਮਾਮਲਿਆਂ ਵਿੱਚ ਫੈਸਲਾ ਲੈਣ ਦੀਆਂ ਸ਼ਕਤੀਆਂ ਦਿੱਲੀ ਸਰਕਾਰ ਨੂੰ ਦਿੱਤੀਆਂ ਸਨ। ਆਰਡੀਨੈਂਸ ਜਾਰੀ ਹੋਣ ਤੋਂ ਬਾਅਦ 'ਆਪ' ਨੇ ਮੁੜ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਜਿਸ ਤੋਂ ਬਾਅਦ ਅਦਾਲਤ ਨੇ ਇਹ ਮਾਮਲਾ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੂੰ ਸੌਂਪ ਦਿੱਤਾ ਸੀ।
ਇਸ ਆਰਡੀਨੈਂਸ ਨੂੰ ਲਿਆਉਣ ਤੋਂ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਦਿੱਲੀ ਵਿੱਚ ਤਬਾਦਲਿਆਂ ਅਤੇ ਨਿਯੁਕਤੀਆਂ ਸਬੰਧੀ ਮਾਮਲਿਆਂ ਵਿੱਚ ਫੈਸਲਾ ਲੈਣ ਦੀਆਂ ਸ਼ਕਤੀਆਂ ਦਿੱਲੀ ਸਰਕਾਰ ਨੂੰ ਦਿੱਤੀਆਂ ਸਨ। ਆਰਡੀਨੈਂਸ ਜਾਰੀ ਹੋਣ ਤੋਂ ਬਾਅਦ 'ਆਪ' ਨੇ ਮੁੜ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਜਿਸ ਤੋਂ ਬਾਅਦ ਅਦਾਲਤ ਨੇ ਇਹ ਮਾਮਲਾ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੂੰ ਸੌਂਪ ਦਿੱਤਾ ਸੀ।
ਅਰਵਿੰਦ ਕੇਜਰੀਵਾਲ ਨੇ ਇਸ ਬਿੱਲ ਦਾ ਰਾਜ ਸਭਾ ਵਿੱਚ ਵਿਰੋਧ ਕਰਨ ਲਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਐਨਸੀਪੀ ਮੁਖੀ ਸ਼ਰਦ ਪਵਾਰ, ਟੀਐਮਸੀ ਮੁਖੀ ਮਮਤਾ ਬੈਨਰਜੀ, ਡੀਐਮਕੇ ਮੁਖੀ ਐਮਕੇ ਸਟਾਲਿਨ ਸਮੇਤ ਕਈ ਵਿਰੋਧੀ ਨੇਤਾਵਾਂ ਨਾਲ ਮੁਲਾਕਾਤ ਕਰਕੇ ਸਮਰਥਨ ਮੰਗਿਆ ਸੀ। ਵਿਰੋਧੀ ਗਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) ਵਿਚ ਸ਼ਾਮਲ ਪਾਰਟੀਆਂ ਇਸ ਆਰਡੀਨੈਂਸ ਦੇ ਖਿਲਾਫ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਦੇਸ਼ ਬੈਠੇ ਕੇ ਰਿਸ਼ਤਾ ਲੱਭਣ ਵਾਲੇ ਹੋ ਜਾਓ ਸਾਵਧਾਨ ! ਜਲੰਧਰ 'ਚ ਠੱਗਾਂ ਨੇ ਰਿਸ਼ਤੇ ਕਰਵਾਉਣ ਦੇ ਨਾਂਅ 'ਤੇ ਕੀਤੀ ਕਰੋੜਾਂ ਦੀ ਧੋਖਾਧੜੀ, ਜਾਣੋ ਪੂਰਾ ਮਾਮਲਾ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ