ਸ਼ਰਧਾ ਕਤਲ ਵਾਂਗ ਦਿੱਲੀ 'ਚ ਇੱਕ ਹੋਰ ਹੈਵਾਨੀਅਤ ! ਲਾਸ਼ ਦੇ ਟੁਕੜੇ ਕਰਕੇ ਫਰਿੱਜ 'ਚ ਰੱਖੀ, ਅੱਧੀ ਰਾਤ ਨੂੰ ਗਰਾਊਂਡ 'ਚ ਸੁੱਟੇ ਟੁਕੜੇ, ਮਾ-ਪੁੱਤ ਗ੍ਰਿਫ਼ਤਾਰ
Delhi Murder News: ਇਸ ਕਤਲ ਨੂੰ ਅੰਜਾਮ ਦੇਣ ਵਾਲੇ ਮਾਂ-ਪੁੱਤ ਰੋਜ਼ਾਨਾ ਹੀ ਪਾਂਡਵ ਨਗਰ ਅਤੇ ਪੂਰਬੀ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਲਾਸ਼ ਦੇ ਟੁਕੜੇ ਸੁੱਟਦੇ ਸਨ। ਕ੍ਰਾਈਮ ਬ੍ਰਾਂਚ ਨੇ ਔਰਤ ਅਤੇ ਉਸ ਦੇ ਬੇਟੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Delhi Pandav Nagar Murder: ਦਿੱਲੀ ਵਿੱਚ ਸ਼ਰਧਾ ਮਰਡਰ ਵਰਗੀ ਇੱਕ ਹੋਰ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਇਹ ਕਤਲ ਮਾਂ-ਪੁੱਤ ਨੇ ਮਿਲ ਕੇ ਕੀਤਾ ਹੈ। ਇਸ ਮਾਮਲੇ 'ਚ ਕ੍ਰਾਈਮ ਬ੍ਰਾਂਚ ਨੇ ਇਕ ਔਰਤ ਅਤੇ ਉਸ ਦੇ ਬੇਟੇ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਬੇਟੇ ਨੇ ਮਾਂ ਨਾਲ ਮਿਲ ਕੇ ਪਿਤਾ ਦਾ ਕਤਲ ਕੀਤਾ ਅਤੇ ਫਿਰ ਲਾਸ਼ ਨੂੰ ਕੱਟ ਕੇ ਫਰਿੱਜ਼ 'ਚ ਰੱਖ ਦਿੱਤਾ। ਮੁਲਜ਼ਮ ਮਾਂ-ਪੁੱਤਰ ਵੱਖ-ਵੱਖ ਦਿਨ ਆਏ ਅਤੇ ਚੰਦ ਸਿਨੇਮਾ ਦੇ ਸਾਹਮਣੇ ਵਾਲੀ ਗਰਾਊਂਡ ਵਿੱਚ ਅੱਧੀ ਰਾਤ ਤੋਂ ਬਾਅਦ ਲਾਸ਼ ਦਾ ਨਿਪਟਾਰਾ ਕਰ ਦਿੱਤਾ।
A woman along with her son arrested by Crime Branch in Delhi's Pandav Nagar for murdering her husband. They chopped off body in several pieces,kept in refrigerator & used to dispose of pieces in nearby ground: Delhi Police Crime Branch
— ANI (@ANI) November 28, 2022
(CCTV visuals confirmed by police) pic.twitter.com/QD3o5RwF8X
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਪੂਰਬੀ ਦਿੱਲੀ ਤੋਂ ਮਿਲੇ ਮਨੁੱਖੀ ਸਰੀਰ ਦੇ ਅੰਗਾਂ ਦਾ ਭੇਤ ਸੁਲਝਾ ਲਿਆ ਹੈ। ਪਾਂਡਵ ਨਗਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਲਾਸ਼ ਨੂੰ ਦਿਨ-ਦਿਹਾੜੇ ਇੱਕ ਘਰ ਵਿੱਚ ਕੱਟ ਕੇ ਫਰਿੱਜ ਵਿੱਚ ਰੱਖਿਆ ਜਾਂਦਾ ਸੀ। ਜਿਸ ਤੋਂ ਬਾਅਦ ਪਾਂਡਵ ਨਗਰ ਅਤੇ ਪੂਰਬੀ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਰੋਜ਼ਾਨਾ ਲਾਸ਼ ਦੇ ਟੁਕੜੇ ਸੁੱਟੇ ਜਾਂਦੇ ਸਨ। ਕਤਲ ਦੀ ਇਸ ਖੌਫਨਾਕ ਵਾਰਦਾਤ ਨੂੰ ਮਾਂ-ਪੁੱਤ ਨੇ ਮਿਲ ਕੇ ਅੰਜਾਮ ਦਿੱਤਾ ਹੈ। ਦੋਵਾਂ ਮਾਂ-ਪੁੱਤ ਨੇ ਲਾਸ਼ ਦੇ ਟੁਕੜੇ-ਟੁਕੜੇ ਕਰ ਕੇ ਫਰਿੱਜ 'ਚ ਲੁਕਾ ਕੇ ਰੱਖ ਦਿੱਤਾ ਅਤੇ ਫਿਰ ਪਾਂਡਵ ਨਗਰ ਇਲਾਕੇ 'ਚ ਸੁੱਟ ਦਿੱਤਾ।
ਲਾਸ਼ ਨੂੰ ਕਈ ਟੁਕੜਿਆਂ ਵਿੱਚ ਕੱਟ ਕੇ ਫਰਿੱਜ ਵਿੱਚ ਰੱਖਿਆ ਗਿਆ ਸੀ।
ਇਸ ਕਤਲ ਦੇ ਸਬੰਧ ਵਿੱਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦੱਸਿਆ ਕਿ ਦਿੱਲੀ ਦੇ ਪਾਂਡਵ ਨਗਰ ਵਿੱਚ ਕ੍ਰਾਈਮ ਬ੍ਰਾਂਚ ਨੇ ਇੱਕ ਔਰਤ ਅਤੇ ਉਸਦੇ ਪੁੱਤਰ ਨੂੰ ਉਸਦੇ ਪਤੀ ਦੀ ਹੱਤਿਆ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਲਾਸ਼ ਨੂੰ ਕਈ ਟੁਕੜਿਆਂ ਵਿੱਚ ਕੱਟ ਕੇ ਫਰਿੱਜ ਵਿੱਚ ਰੱਖ ਕੇ ਨੇੜਲੇ ਗਰਾਊਂਡ ਵਿੱਚ ਸੁੱਟ ਦਿੱਤਾ।
ਨਾਜਾਇਜ਼ ਸਬੰਧਾਂ ਕਾਰਨ ਕਤਲ ਦਾ ਸ਼ੱਕ
ਇਸ ਕਤਲ ਪਿੱਛੇ ਨਾਜਾਇਜ਼ ਸਬੰਧਾਂ ਦਾ ਵੀ ਸ਼ੱਕ ਜਤਾਇਆ ਜਾ ਰਿਹਾ ਹੈ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਮੁਲਜ਼ਮ ਮਾਂ-ਧੀ ਪੂਨਮ ਅਤੇ ਦੀਪਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਤਲ ਕੀਤੇ ਗਏ ਵਿਅਕਤੀ ਦਾ ਨਾਂ ਅੰਜਨ ਦਾਸ ਹੈ। ਮੁਲਜ਼ਮਾਂ ਨੇ ਕਤਲ ਤੋਂ ਬਾਅਦ ਲਾਸ਼ ਦੇ ਟੁਕੜੇ ਵੱਖ-ਵੱਖ ਥਾਵਾਂ ’ਤੇ ਸੁੱਟ ਦਿੱਤੇ ਸਨ। ਦਿੱਲੀ ਪੁਲਿਸ ਦੁਪਹਿਰ 1 ਵਜੇ ਪ੍ਰੈਸ ਕਾਨਫਰੰਸ ਕਰਕੇ ਇਸ ਕਤਲੇਆਮ ਦੀ ਪੂਰੀ ਜਾਣਕਾਰੀ ਦੇਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਰਧਾ ਵਾਕਰ ਦੀ ਦਿੱਲੀ 'ਚ ਕਥਿਤ ਤੌਰ 'ਤੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਸ ਦੀ ਲਾਸ਼ ਦੇ 36 ਟੁਕੜਿਆਂ 'ਚ ਕੱਟ ਕੇ ਜੰਗਲ 'ਚ ਸੁੱਟ ਦਿੱਤਾ ਗਿਆ ਸੀ। ਇਸ ਕਤਲ ਕਾਂਡ ਦਾ ਮੁਲਜ਼ਮ ਆਫਤਾਬ ਪੂਨਾਵਾਲਾ ਦਿੱਲੀ ਪੁਲੀਸ ਦੀ ਹਿਰਾਸਤ ਵਿੱਚ ਹੈ।