ਪੜਚੋਲ ਕਰੋ
Advertisement
ਪੱਛਮੀ ਵਿਹਾਰ ਰੇਪ ਮਾਮਲਾ: ਮਾਸੂਮ ਪੀੜਤਾ ਨੂੰ ਮਿਲਣ ਲਈ ਏਮਜ਼ ਪਹੁੰਚੇ ਮੁੱਖ ਮੰਤਰੀ ਕੇਜਰੀਵਾਲ
ਇਹ ਘਟਨਾ 4 ਅਗਸਤ ਦੀ ਸ਼ਾਮ ਨੂੰ ਦਿੱਲੀ ਦੇ ਪੱਛਮੀ ਵਿਹਾਰ ਖੇਤਰ ਦੀ ਹੈ। ਪੁਲਿਸ ਨੇ ਇੱਕ 12 ਸਾਲ ਦੀ ਮਾਸੂਮ ਲੜਕੀ ਨੂੰ ਲਹੂ ਨਾਲ ਲਿਬੜੀ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ।
ਨਵੀਂ ਦਿੱਲੀ: ਦਿੱਲੀ ਦੇ ਪੱਛਮੀ ਵਿਹਾਰ ਖੇਤਰ ਵਿੱਚ 12 ਸਾਲਾ ਮਾਸੂਮ ਲੜਕੀ ਨਾਲ ਬਲਾਤਕਾਰ ਦੀ ਘਟਨਾ ਤੋਂ ਬਾਅਦ ਪੁਲਿਸ ਦੇ ਹੱਥ ਅਜੇ ਵੀ ਖਾਲੀ ਹਨ। ਪੀੜਤ ਦੀ ਹਾਲਤ ਨਾਜ਼ੁਕ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਨਾਲ ਗੱਲਬਾਤ ਕੀਤੀ ਹੈ। ਪੁਲਿਸ ਮੁਲਜ਼ਮ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ। ਦਿੱਲੀ ਸਰਕਾਰ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਸਜ਼ਾ ਸੁਣਾਏਗੀ। ਮੁੱਖ ਮੰਤਰੀ ਨੇ ਪੀੜਤ ਪਰਿਵਾਰ ਲਈ 10 ਲੱਖ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ।
ਇਸ ਦੇ ਨਾਲ ਹੀ ਕੇਜਰੀਵਾਲ ਦਿੱਲੀ ਦੇ ਏਮਜ਼ ਵਿਖੇ ਪੀੜਤ ਨੂੰ ਮਿਲਣ ਗਏ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਏਮਜ਼ ਦੇ ਬਾਹਰ ਦਿੱਲੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਪੀੜਤ ਨੂੰ ਮਿਲਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਏਮਜ਼ ਵਿੱਚ ਡਾਕਟਰਾਂ ਅਤੇ ਪਰਿਵਾਰ ਨਾਲ ਮੁਲਾਕਾਤ ਕਰਕੇ ਲੜਕੀ ਦੀ ਹਾਲਤ ਬਾਰੇ ਜਾਣਕਾਰੀ ਲਈ। ਡਾਕਟਰਾਂ ਨੇ ਦੱਸਿਆ ਕਿ ਅਗਲੇ 48 ਘੰਟੇ ਮਹੱਤਵਪੂਰਨ ਹਨ। ਮੈਂ ਪੁਲਿਸ ਕਮਿਸ਼ਨਰ ਨਾਲ ਵੀ ਗੱਲ ਕੀਤੀ। ਇਸ ਘਿਨਾਉਣੇ ਹਰਕਤਾਂ ਦੇ ਸਭ ਤੋਂ ਭੈੜੇ ਮਾਮਲਿਆਂ ਵਿੱਚ ਸਭ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਪਰਿਵਾਰ ਨੂੰ ਸਰਕਾਰ 10 ਲੱਖ ਰੁਪਏ ਦੀ ਮਦਦ ਦੇ ਰਹੀ ਹੈ।"AIIMS में डॉक्टर्स और परिवार से मिलकर बच्ची का हाल जाना। डाक्टर्स ने बताया कि अगले 48 घंटे अहम है। मैंने पुलिस कमिश्नर से भी बात की। इस जघन्य वारदात करने वाले अपराधियों को सख्त से सख्त सज़ा दिलवाएँगे। परिवार को सरकार 10 लाख रुपए सहायता राशि दे रही हैं। pic.twitter.com/6VM00SsvSg
— Arvind Kejriwal (@ArvindKejriwal) August 6, 2020
ਇਹ ਘਟਨਾ 4 ਅਗਸਤ ਦੀ ਹੈ। ਮੰਗਲਵਾਰ ਸ਼ਾਮ ਨੂੰ ਪੁਲਿਸ ਨੇ ਇੱਕ ਮਾਸੂਮ 12 ਸਾਲਾ ਲੜਕੀ ਨੂੰ ਖੂਨ ਨਾਲ ਲਿਬੜੀ ਹਾਲਤ ਵਿੱਚ ਦਿੱਲੀ ਆਊਟਰ ਸੰਜੇ ਗਾਂਧੀ ਹਸਪਤਾਲ ਵਿੱਚ ਦਾਖਲ ਕਰਵਾਇਆ। ਜਦੋਂ ਲੜਕੀ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰ ਵੀ ਹੈਰਾਨ ਹੋ ਗਏ। ਲੜਕੀ ਬੁਰੀ ਤਰ੍ਹਾਂ ਜ਼ਖਮੀ ਸੀ। ਉਸ ਦੇ ਸਾਰੇ ਸਰੀਰ 'ਤੇ ਜ਼ਖਮ ਸੀ। ਇੰਜ ਜਾਪਦਾ ਸੀ ਜਿਵੇਂ ਕਿਸੇ ਤੇਜ਼ਧਾਰ ਹਥਿਆਰ ਨਾਲ ਮਾਰਿਆ ਗਿਆ ਹੋਵੇ। ਸੰਜੇ ਗਾਂਧੀ ਦੇ ਡਾਕਟਰਾਂ ਨੇ ਪੀੜਤਾ ਨੂੰ ਮੁੱਢਲੀ ਮਦਦ ਤੋਂ ਬਾਅਦ ਏਮਜ਼ ਰੈਫ਼ਰ ਕਰ ਦਿੱਤਾ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Delhi: CM Arvind Kejriwal arrives at AIIMS to meet the 12-year-old girl who was sexually assaulted & attacked in Pashchim Vihar area on 4th Aug. Workers of Congress party hold protest at AIIMS, against Delhi Govt over crime against women in the national capital. pic.twitter.com/KXrDWBHPR3
— ANI (@ANI) August 6, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਧਰਮ
ਪੰਜਾਬ
ਪੰਜਾਬ
Advertisement