ਨਵੀਂ ਦਿੱਲੀ : ਭਾਰਤ 'ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਮਾਮਲਿਆਂ ਤੋਂ ਸਪੱਸ਼ਟ ਹੈ ਕਿ ਮਹਾਮਾਰੀ ਦੀ ਤੀਜੀ ਲਹਿਰ ਆ ਗਈ ਹੈ। ਇੱਥੇ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਕੋਰੋਨਾ ਸੰਕਰਮਣ ਦੇ 24383 ਮਾਮਲੇ ਸਾਹਮਣੇ ਆਏ ਹਨ। ਸੰਕਰਮਣ ਦੀ ਦਰ ਹੁਣ ਤੱਕ ਦੇ ਉੱਚ ਪੱਧਰ 'ਤੇ 30% ਨੂੰ ਪਾਰ ਕਰ ਗਈ ਹੈ। ਇਸ ਦੇ ਨਾਲ ਹੀ ਕੋਵਿਡ ਇਨਫੈਕਸ਼ਨ ਕਾਰਨ 34 ਲੋਕਾਂ ਦੀ ਮੌਤ ਹੋ ਗਈ ਹੈ।

 

ਇਸ ਦੌਰਾਨ ਇੱਥੇ ਸ਼ਨੀਵਾਰ ਨੂੰ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਕਿ ਦਿੱਲੀ ਵਿੱਚ ਕੱਲ੍ਹ ਕੋਰੋਨਾ ਦੇ ਬਹੁਤ ਘੱਟ ਮਾਮਲੇ ਸਾਹਮਣੇ ਆਏ ਸਨ। ਅੱਜ ਚਾਰ ਹਜ਼ਾਰ ਕੇਸ ਹੋਰ  ਘੱਟ ਆਉਣਗੇ। ਉਨ੍ਹਾਂ ਕਿਹਾ ਕਿ ਅਸੀਂ ਕੋਈ ਟੈਸਟ ਘੱਟ ਨਹੀਂ ਕੀਤੇ ਹਨ, ਪਰ ਅਜਿਹਾ ਕੇਂਦਰ ਦੇ ਪ੍ਰੋਟੋਕੋਲ ਕਾਰਨ ਹੋ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਵਿੱਚ ਕੋਰੋਨਾ ਦੇ ਮਾਮਲੇ ਸਿਖਰ 'ਤੇ ਆ ਗਏ ਹਨ। ਸਾਨੂੰ ਲੱਗਦਾ ਹੈ ਕਿ ਹੁਣ ਕੇਸ ਘੱਟ ਹੋਣੇ ਸ਼ੁਰੂ ਹੋ ਜਾਣਗੇ।

 

ਕਿਹਾ ਜਾ ਰਿਹਾ ਹੈ ਕਿ ਕੋਰੋਨਾ ਵਾਇਰਸ ਦਾ ਨਵਾਂ ਰੂਪ ਓਮੀਕਰੋਨ ਡੇਲਟਾ ਤੋਂ ਘੱਟ ਖਤਰਨਾਕ ਹੈ। ਹਸਪਤਾਲਾਂ ਵਿੱਚ ਬੈੱਡ ਖਾਲੀ ਪਏ ਹਨ ਪਰ ਫਿਰ ਵੀ ਮੌਤ ਦਰ ਵਧ ਰਹੀ ਹੈ। ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਪਿਛਲੇ 6 ਮਹੀਨਿਆਂ ਵਿੱਚ ਜਿੰਨੀਆਂ ਮੌਤਾਂ ਨਹੀਂ ਹੋਈਆਂ ਸੀ , ਹੁਣ ਉਹ ਹੋਈਆਂ ਹਨ।






 

ਉੱਥੇ ਹੀ ਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ 2,68,833 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਕੱਲ੍ਹ ਨਾਲੋਂ 4,631 ਵੱਧ ਹੈ। ਦੇਸ਼ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 14,17,820 ਹੈ। ਜਦੋਂ ਕਿ ਸਕਾਰਾਤਮਕਤਾ ਦਰ 16.66% ਹੈ। ਇਸ ਤੋਂ ਇਲਾਵਾ ਦੇਸ਼ 'ਚ ਕੋਰੋਨਾ ਦੇ ਨਵੇਂ ਵੇਰੀਐਂਟਸ ਦੀ ਗਿਣਤੀ 6,041 ਹੋ ਗਈ ਹੈ।