ਨਵੀਂ ਦਿੱਲੀ: ਅੱਜ ਹਵਾਈ ਦਿਵਸ ਹੈ ਅਤੇ ਅੱਜ ਦੇਸ਼ ਭਰ ਵਿੱਚ ਦੁਸਹਿਰੇ ਦਾ ਤਿਉਹਾਰ ਵੀ ਪੂਰੇ ਜ਼ੋਰ-ਸ਼ੋਰ ਨਾਲ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਇਨ੍ਹਾਂ ਦੋਵਾਂ ਮੌਕਿਆਂ ਲਈ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਅੱਜ ਦੁਸਹਿਰੇ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਹਿੰਦੀ ਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਵਿੱਚ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।

ਦੁਸਹਿਰਾ ਦਾ ਤਿਉਹਾਰ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਤਿਉਹਾਰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਵਜੋਂ ਵੇਖਿਆ ਜਾਂਦਾ ਹੈ। ਦੁਸਹਿਰੇ ਦੀ ਸ਼ਾਮ ਨੂੰ ਅੱਜ ਰਾਵਣ, ਕੁੰਭਕਰਣ ਅਤੇ ਮੇਘਨਾਦ ਦੇ ਪੁਤਲੇ ਫੂਕੇ ਜਾਣਗੇ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਮਲੀਲਾ ਵਿੱਚ ਸ਼ਾਮਲ ਹੋਣਗੇ।



ਹਾਲਾਂਕਿ, ਪੀਐਮ ਮੋਦੀ ਇਸ ਵਾਰ ਦਿੱਲੀ ਦੇ ਦੁਆਰਕਾ ਵਿੱਚ ਆਯੋਜਿਤ ਦੁਸਹਿਰਾ ਸਮਾਰੋਹ ਵਿੱਚ ਪਹੁੰਚਣਗੇ। ਇਹ ਪਹਿਲਾ ਮੌਕਾ ਹੈ ਜਦੋਂ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਦੁਆਰਕਾ ਵਿੱਚ ਦੁਸਹਿਰੇ ਦਾ ਤਿਉਹਾਰ ਮਨਾਉਣਗੇ।

ਪਰੰਪਰਾ ਅਨੁਸਾਰ ਪ੍ਰਧਾਨਮੰਤਰੀ ਤੀਰ ਚਲਾ ਕੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦੀ ਸ਼ੁਰੂਆਤ ਕਰਨਗੇ, ਜਿਸ ਤੋਂ ਬਾਅਦ ਰਾਵਣ ਸਾੜਿਆ ਜਾਵੇਗਾ। ਪ੍ਰਧਾਨ ਮੰਤਰੀ ਦੁਆਰਕਾ ਦੇ ਸੈਕਟਰ 10 ਦੇ ਡੀਡੀਏ ਮੈਦਾਨ ਵਿਖੇ ਦੁਸਹਿਰੇ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਸਮਾਗਮ ਸ਼ਾਮ 5.30 ਵਜੇ ਸ਼ੁਰੂ ਹੋਵੇਗਾ।