Delhi Police: ਦਿੱਲੀ ਮੈਟਰੋ ਸਟੇਸ਼ਨਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਦੋ ਵਿਅਕਤੀਆਂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਬਠਿੰਡਾ ਦੇ ਪਿੰਡ ਕੋਠਾਗੁਰੂ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਪ੍ਰਿਤਪਾਲ ਅਤੇ ਰਾਜਵਿੰਦਰ ਸਿੰਘ ਵਾਸੀ ਪਿੰਡ ਡੋਡ ਫਰੀਦਕੋਟ ਵਜੋਂ ਹੋਈ ਹੈ। ਉਨ੍ਹਾਂ ਨੇ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਕਹਿਣ 'ਤੇ ਮੈਟਰੋ ਸਟੇਸ਼ਨਾਂ 'ਤੇ ਖਾਲਿਸਤਾਨ ਦੇ ਸਮਰਥਨ ਵਿਚ ਨਾਅਰੇ ਲਿਖੇ ਸਨ। ਇਸ ਦੇ ਲਈ ਉਨ੍ਹਾਂ ਨੂੰ ਕਰੀਬ 4 ਲੱਖ ਰੁਪਏ ਮਿਲੇ ਸਨ।


ਇਹ ਘਟਨਾ 26 ਅਗਸਤ ਦੀ ਰਾਤ 8 ਤੋਂ 11 ਵਜੇ ਦੇ ਦਰਮਿਆਨ ਦੀ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਅੱਤਵਾਦੀ ਪੰਨੂ ਨੇ ਵੀਡੀਓ ਜਾਰੀ ਕਰਕੇ ਇਸ ਦੀ ਜ਼ਿੰਮੇਵਾਰੀ ਲਈ ਹੈ। ਪੰਜਾਬ ਦੀ ਇੱਕ ਸਥਾਨਕ ਫੈਕਟਰੀ ਵਿੱਚ ਕੰਮ ਕਰਨ ਵਾਲਾ ਪ੍ਰਿਤਪਾਲ ਸਿੰਘ ਸੋਸ਼ਲ ਮੀਡੀਆ ਐਪ ਸਿਗਨਲ ਰਾਹੀਂ ਪੰਨੂ ਦੇ ਸੰਪਰਕ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੋਂ ਸੀ।


ਇਹ ਵੀ ਪੜ੍ਹੋ: One Nation One Election: ਸ਼੍ਰੋਮਣੀ ਅਕਾਲੀ ਦਲ ਵੱਲੋਂ 'ਇੱਕ ਦੇਸ਼-ਇੱਕ ਚੋਣ' ਦਾ ਸਮਰਥਣ, ਭਾਜਪਾ ਨਾਲ ਸਮਝੌਤਾ ਤੈਅ ?


ਪੁਲਿਸ ਅਨੁਸਾਰ ਪੰਨੂ ਨੇ ਘਟਨਾ ਲਈ ਦੋਵਾਂ ਨੂੰ 7,000 ਡਾਲਰ ਦੇਣ ਦਾ ਵਾਅਦਾ ਕੀਤਾ ਸੀ, ਪਰ ਸਿਰਫ 3,500 ਡਾਲਰ ਹੀ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਿਤਪਾਲ ਨੂੰ ਪਹਿਲਾਂ ਵੀ ਇਕ ਲੱਖ ਰੁਪਏ ਭੇਜੇ ਸਨ, ਜਦੋਂ ਉਸ ਦੇ ਘਰ ਕੋਈ ਬਿਮਾਰ ਹੋ ਗਿਆ ਸੀ।


ਦਿੱਲੀ ਦੇ 8 ਮੈਟਰੋ ਸਟੇਸ਼ਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੀਵਾਰਾਂ 'ਤੇ ਭਾਰਤ ਵਿਰੋਧੀ ਨਾਅਰੇ ਲਿਖੇ ਗਏ ਸਨ। ਇਹ ਵੀ ਲਿਖਿਆ ਸੀ ਕਿ ਪੰਜਾਬ-ਦਿੱਲੀ ਭਾਰਤ ਦਾ ਹਿੱਸਾ ਨਹੀਂ ਹਨ। ਖਾਲਿਸਤਾਨ ਸਮਰਥਕਾਂ ਨੇ ਸ਼ਿਵਾਜੀ ਪਾਰਕ, ​​ਮਾਦੀਪੁਰ, ਪੱਛਮ ਵਿਹਾਰ, ਉਦਯੋਗ ਨਗਰ, ਮਹਾਰਾਜਾ ਸੂਰਜਮਲ ਸਟੇਡੀਅਮ, ਸਰਕਾਰੀ ਸਰਵੋਦਿਆ ਬਾਲ ਵਿਦਿਆਲਿਆ ਨੰਗਲੋਈ, ਪੰਜਾਬੀ ਬਾਗ ਅਤੇ ਨੰਗਲੋਈ ਮੈਟਰੋ ਸਟੇਸ਼ਨ 'ਤੇ ਇਹ ਨਾਅਰੇ ਲਿਖੇ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab News: ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਲਈ ਨਿਕਲੀਆਂ ਅਸਾਮੀਆਂ, 15 ਸਤੰਬਰ ਤੱਕ ਮੰਗੀਆਂ ਅਰਜ਼ੀਆਂ