ਪੜਚੋਲ ਕਰੋ
Advertisement
ਦਿੱਲੀ 'ਚ ਐਕਟਿਵ ਸੀ ਖਾਲਿਸਤਾਨੀ ਸਲੀਪਰ ਸੈੱਲ , ਦੇਸ਼ ਵਿਰੋਧੀ ਸਾਜ਼ਿਸ਼ ਰਚਣ ਵਾਲੇ 2 ਸ਼ੱਕੀਆਂ ਨੂੰ ਕੀਤਾ ਗ੍ਰਿਫਤਾਰ
Khalistani Sleeper Cell In Delhi : ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਿੱਲੀ ਪੁਲਿਸ ਨੇ ਰਾਸ਼ਟਰੀ ਰਾਜਧਾਨੀ ਤੋਂ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵੇਂ ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਮੈਂਬਰ ਦੱਸੇ ਜਾਂਦੇ ਹਨ।
Khalistani Sleeper Cell In Delhi : ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਿੱਲੀ ਪੁਲਿਸ ਨੇ ਰਾਸ਼ਟਰੀ ਰਾਜਧਾਨੀ ਤੋਂ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵੇਂ ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਮੈਂਬਰ ਦੱਸੇ ਜਾਂਦੇ ਹਨ। ਦੋਵਾਂ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ਦੇ ਕਈ ਇਲਾਕਿਆਂ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖੇ ਸਨ।
ਇਸ ਦੇ ਨਾਲ ਹੀ ਦੇਸ਼ ਦੀਆਂ ਖੁਫੀਆ ਏਜੰਸੀਆਂ ਨੇ ਖਾਲਿਸਤਾਨੀ ਸਮਰਥਕਾਂ ਦੇ ਸਰਗਰਮ ਹੋਣ ਦੀ ਸੂਚਨਾ ਜਾਰੀ ਕਰਕੇ ਵੱਡੇ ਹਮਲੇ ਦੀ ਚਿਤਾਵਨੀ ਦਿੱਤੀ ਹੈ। ਉਦੋਂ ਤੋਂ ਪੂਰੀ ਦਿੱਲੀ ਪੁਲਿਸ ਅਲਰਟ ਮੋਡ 'ਤੇ ਹੈ ਅਤੇ ਹਰ ਕਦਮ 'ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੌਰਾਨ ਪੁਲੀਸ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸਖਤ ਵਿਰੋਧ ਮਗਰੋਂ ਵੀ ਨਹੀਂ ਟਲਿਆ ਰਾਮ ਰਹੀਮ, ਸਲਾਬਤਪੁਰਾ ਡੇਰੇ 'ਚ ਹੋ ਰਿਹਾ ਸਤਿਸੰਗ, 400 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ
ਦਿੱਲੀ ਦੇ ਰਹਿਣ ਵਾਲੇ ਦੋਵੇਂ ਮੁਲਜ਼ਮ
ਦੋਵੇਂ ਮੁਲਜ਼ਮ ਦਿੱਲੀ ਦੇ ਵਸਨੀਕ ਦੱਸੇ ਜਾਂਦੇ ਹਨ, ਜਿਨ੍ਹਾਂ ਵਿੱਚ ਇੱਕ ਸਿੱਖ ਭਾਈਚਾਰੇ ਨਾਲ ਸਬੰਧਤ ਹੈ। ਜਾਣਕਾਰੀ ਮੁਤਾਬਕ ਦਿੱਲੀ 'ਚ ਖਾਲਿਸਤਾਨੀ ਸਲੀਪਰ ਸੈੱਲ ਵਿਦੇਸ਼ 'ਚ ਬੈਠੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਇਸ਼ਾਰੇ 'ਤੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ। ਸੁਰੱਖਿਆ ਏਜੰਸੀਆਂ ਮੁਤਾਬਕ ਦੋਵਾਂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ 'ਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਫੰਡ ਦਿੱਤਾ ਜਾਂਦਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਫਿਰ ਵਿਗੜੇਗਾ ਮੌਸਮ, ਅਗਲੇ ਦੋ ਦਿਨ ਠੰਢੀਆਂ ਹਵਾਵਾਂ ਤੇ ਮੀਂਹ ਦਾ ਕਹਿਰ, ਵਧੇਗੀ ਠੰਢ
ਰਚ ਰਹੇ ਸਨ ਵੱਡੀ ਵਾਰਦਾਤ ਦੀ ਸਾਜਿਸ਼
ਦਿੱਲੀ ਪੁਲਿਸ ਮੁਤਾਬਕ ਖਾਲਿਸਤਾਨੀ ਅੱਤਵਾਦੀ ਨੈੱਟਵਰਕ ਦਾ ਸਲੀਪਰ ਸੈੱਲ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ 'ਚ ਹੈ। 12 ਜਨਵਰੀ ਨੂੰ ਦਿੱਲੀ ਦੇ ਜਨਕਪੁਰੀ, ਤਿਲਕ ਨਗਰ, ਪੱਛਮੀ ਵਿਹਾਰ ਸਮੇਤ ਕਰੀਬ 12 ਥਾਵਾਂ 'ਤੇ ਖਾਲਿਸਤਾਨ ਦੇ ਸਮਰਥਨ 'ਚ ਪੋਸਟਰ ਵੱਡੀ ਸਾਜ਼ਿਸ਼ ਦਾ ਹਿੱਸਾ ਸਨ। ਇੰਨਾ ਹੀ ਨਹੀਂ 'ਰੈਫਰੈਂਡਮ 2020' ਲਿਖ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ। ਸੂਚਨਾ ਮਿਲਦੇ ਹੀ ਪੁਲਸ ਨੇ ਇਨ੍ਹਾਂ ਪੋਸਟਰਾਂ ਨੂੰ ਹਟਾ ਕੇ ਕੰਧਾਂ 'ਤੇ ਪੇਂਟ ਕਰ ਦਿੱਤਾ।
ਮਾਮਲੇ ਦੀ ਜਾਂਚ ਕਰ ਰਹੀ ਪੁਲਿਸ
ਇਸ ਮਾਮਲੇ ਵਿੱਚ ਪੁਲਿਸ ਨੇ ਆਈਪੀਸੀ ਦੀਆਂ ਧਾਰਾਵਾਂ ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਵੀ ਦਰਜ ਕੀਤਾ ਸੀ। ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਨੇ ਵੀ ਇੱਕ ਵੀਡੀਓ ਜਾਰੀ ਕਰਕੇ ਦਿੱਲੀ 'ਤੇ ਹਮਲੇ ਦੀ ਧਮਕੀ ਦਿੱਤੀ ਸੀ ਅਤੇ ਲਾਲ ਕਿਲੇ 'ਤੇ ਝੰਡਾ ਲਹਿਰਾਉਣ ਵਾਲੇ ਨੂੰ 50 ਲੱਖ ਡਾਲਰ ਦਾ ਇਨਾਮ ਦੇਣ ਦੀ ਗੱਲ ਵੀ ਕਹੀ ਸੀ। ਪੁਲਿਸ ਸੀਸੀਟੀਵੀ ਕੈਮਰਿਆਂ ਰਾਹੀਂ ਇਹ ਪੋਸਟਰ ਲਗਾਉਣ ਵਾਲੇ ਲੋਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਪੰਜਾਬ
ਪੰਜਾਬ
ਅਜ਼ਬ ਗਜ਼ਬ
Advertisement