ਨਵੀਂ ਦਿੱਲੀ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਇਕੱਠੇ ਹੋਏ ਹਨ। ਰਾਜਧਾਨੀ 'ਚ ਦਾਖਲ ਹੋਣ ਦੇ ਤਿੰਨ ਰਸਤਿਆਂ 'ਤੇ ਹਜ਼ਾਰਾਂ ਕਿਸਾਨ ਡਟੇ ਹੋਏ ਹਨ। ਦਰਅਸਲ ਕਿਸਾਨ ਦਿੱਲੀ ਦੇ ਜੰਤਰ-ਮੰਤਰ 'ਤੇ ਧਰਨਾ ਦੇਣ 'ਤੇ ਅੜੇ ਹੋਏ ਹਨ।


ਇਸ ਦਰਮਿਆਨ ਕਿਸਾਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਦਿੱਲੀ ਨੂੰ ਗਵਾਂਢੀ ਸੂਬਿਆਂ ਨਾਲ ਕਨੈਕਟ ਕਰਨ ਵਾਲੀਆਂ ਸਾਰੀਆਂ ਸੜਕਾਂ ਬੰਦ ਕਰ ਦਿੱਤੀਆਂ ਜਾਣਗੀਆਂ। ਕਿਸਾਨ ਅੰਦੋਲਨ ਦੌਰਾਨ ਦਿੱਲੀ ਪੁਲਿਸ ਨੇ ਕਿਸਾਨਾਂ 'ਤੇ ਐਕਸ਼ਨ ਲਿਆ ਹੈ। ਕਿਸਾਨ ਅੰਦੋਲਨ ਦੌਰਾਨ ਸਿੰਘੂ ਬਾਰਡਰ ਤੇ ਦਿੱਲੀ ਪੁਲਿਸ ਨੇ ਦੰਗਾ ਕਰਨ ਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਸਮੇਤ ਕੋਈ ਹੋਰ ਧਾਰਾਵਾਂ 'ਚ ਐਫਆਈਆਰ ਦਰਜ ਕੀਤੀ ਹੈ। ਹਾਲਾਂਕਿ ਇਹ ਐਫਆਈਆਰ ਅਗਿਆਤ ਲੋਕਾਂ ਖਿਲਾਫ ਦਰਜ ਕੀਤੀ ਗਈ ਹੈ।


ਸਿੰਘੂ ਬਾਰਡਰ 'ਤੇ 27 ਨਵੰਬਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਦਿੱਲੀ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ। ਪੁਲਿਸ ਨੇ ਭੀੜ ਕੰਟਰੋਲ ਕਰਨ ਲਈ ਅੱਥਰੂ ਗੈਸ ਤੇ ਬਲ ਦਾ ਇਸਤੇਮਾਲ ਕੀਤਾ ਸੀ। ਇਸ ਦੌਰਾਨ ਦਿੱਲੀ ਪੁਲਿਸ ਦੇ ਤਿੰਨ-ਚਾਰ ਪੁਲਿਸ ਕਰਮੀਆਂ ਦੇ ਸੱਚ ਵੀ ਲੱਗੀ ਸੀ।


ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਅੱਜ ਹੋਵੇਗੀ ਗੱਲਬਾਤ, ਖੇਤੀਬਾੜੀ ਮੰਤਰੀ ਨੇ ਭੇਜਿਆ ਨਿਓਤਾ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ