Wrestler Sexual Harassment Case: ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ 'ਚ ਸ਼ਨੀਵਾਰ (16 ਸਤੰਬਰ) ਨੂੰ ਦਿੱਲੀ ਦੀ ਰਾਉਸ ਐਵੇਨਿਊ ਕੋਰਟ 'ਚ ਸੁਣਵਾਈ ਹੋਈ। ਭਾਜਪਾ ਦੇ ਸੰਸਦ ਮੈਂਬਰ ਅਤੇ WFI ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵੀ ਅਦਾਲਤ ਵਿੱਚ ਮੌਜੂਦ ਰਹੇ।


ਅਦਾਲਤ ਵਿੱਚ ਸੁਣਵਾਈ ਦੌਰਾਨ ਦਿੱਲੀ ਪੁਲਿਸ ਨੇ ਕਿਹਾ ਕਿ ਨਿਗਰਾਨੀ ਕਮੇਟੀ ਨੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਬਰੀ ਨਹੀਂ ਕੀਤਾ ਹੈ। ਕਮੇਟੀ ਨੇ ਸਿਫਾਰਿਸ਼ਾਂ ਦਿੱਤੀਆਂ ਸਨ, ਫੈਸਲਾ ਨਹੀਂ। ਦਿੱਲੀ ਪੁਲਿਸ 23 ਸਤੰਬਰ ਨੂੰ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਲੱਗੇ ਦੋਸ਼ਾਂ 'ਤੇ ਬਹਿਸ ਜਾਰੀ ਰੱਖੇਗੀ। ਸੁਣਵਾਈ ਦੀ ਅਗਲੀ ਤਰੀਕ 23 ਸਤੰਬਰ ਤੈਅ ਕੀਤੀ ਗਈ ਹੈ।


ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼


ਮਹਿਲਾ ਐਥਲੀਟਾਂ ਨੇ ਬ੍ਰਿਜਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਸਾਕਸ਼ੀ ਮਲਿਕ, ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਸਮੇਤ ਦੇਸ਼ ਦੇ ਮਸ਼ਹੂਰ ਪਹਿਲਵਾਨਾਂ ਨੇ ਭਾਜਪਾ ਸੰਸਦ ਮੈਂਬਰ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕੀਤਾ ਸੀ।


ਇਹ ਵੀ ਪੜ੍ਹੋ: Chandigarh: ਸਕੂਲਾਂ-ਕਾਲਜਾਂ ਦੇ ਬਾਹਰ ਵਿਕ ਰਿਹੈ ਨਸ਼ਾ, ਹਾਈਕੋਰਟ ਨੇ ਪੁਲਿਸ-ਐਂਟੀ ਨਾਰਕੋਟਿਕਸ ਸੈੱਲ ਨੂੰ ਕਾਰਵਾਈ ਕਰਨ ਦੇ ਦਿੱਤੇ ਹੁਕਮ