ਨਵੀਂ ਦਿੱਲੀ: ਆਜ਼ਾਦੀ ਦਿਵਸ ਦੇ ਸਬੰਧ ਵਿੱਚ ਦਿੱਲੀ ਤੋਂ ਕਸ਼ਮੀਰ ਤੱਕ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਦਿੱਲੀ ਦੇ ਲਾਲ ਕਿਲ੍ਹੇ ਦੇ ਦੁਆਲੇ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਖਾਸ ਗੱਲ ਇਹ ਹੈ ਕਿ ਦਿੱਲੀ ਪੁਲਿਸ ਨੇ ਲਾਲ ਕਿਲੇ ਦੇ ਆਲੇ ਦੁਆਲੇ ਮੋਸਟ ਵਾਂਟੇਡ ਅੱਤਵਾਦੀਆਂ ਦੇ ਪੋਸਟਰ ਚਿਪਕਾ ਦਿੱਤੇ ਹਨ।


ਦੱਸ ਦਈਏ ਕਿ ਇਨ੍ਹਾਂ ਪੋਸਟਰ ਵਿੱਚ ਛੇ ਅੱਤਵਾਦੀਆਂ ਦੀ ਫੋਟੋ ਹੈ। ਜਿਸ ਵਿੱਚ ਉਨ੍ਹਾਂ ਦੇ ਨਾਂਅ, ਪਤਾ ਵੀ ਲਿਖਿਆ ਹੈ। ਇਸਦੇ ਨਾਲ ਹੀ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਵੇਖਦੇ ਹੀ ਤੁਰੰਤ ਸੂਚਿਤ ਕਰਨ ਦੀ ਅਪੀਲ ਕੀਤੀ ਹੈ।


ਦਿੱਲੀ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਹ ਸਾਰੇ ਛੇ ਅੱਤਵਾਦੀ ਅਲਕਾਇਦਾ ਨਾਲ ਸਬੰਧਿਤ ਹਨ ਅਤੇ ਇਨ੍ਹਾਂ ਦਾ ਮਕਸਦ ਭਾਰਤ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣਾ ਹੈ। ਸੁਤੰਤਰਤਾ ਦਿਵਸ ਦੇ ਮੌਕੇ 'ਤੇ ਇਹ ਸਾਰੇ ਅੱਤਵਾਦੀ ਅੱਤਵਾਦੀ ਹਮਲੇ ਕਰਕੇ ਨਾ ਸਿਰਫ ਦਿੱਲੀ ਬਲਕਿ ਪੂਰੇ ਦੇਸ਼ ਵਿੱਚ ਅਸ਼ਾਂਤੀ ਫੈਲਾਉਣਾ ਚਾਹੁੰਦੇ ਹਨ।


ਦਰਅਸਲ, ਖੁਫੀਆ ਏਜੰਸੀਆਂ ਨੂੰ ਇਹ ਜਾਣਕਾਰੀ ਮਿਲੀ ਹੈ ਕਿ ਕਿਸਾਨ ਅੰਦੋਲਨ ਦੀ ਆੜ ਵਿੱਚ ਕੁਝ ਸ਼ਰਾਰਤੀ ਅਨਸਰ ਰਾਜਧਾਨੀ ਵਿੱਚ 26 ਜਨਵਰੀ ਵਰਗੇ ਕੰਮ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਇਹ ਵੀ ਸਾਹਮਣੇ ਆਇਆ ਹੈ ਕਿ ਅੱਤਵਾਦੀ ਸੰਗਠਨ ਡਰੋਨ ਦੀ ਵਰਤੋਂ ਵੀ ਕਰ ਸਕਦੇ ਹਨ। ਇਸ ਕਾਰਨ ਦਿੱਲੀ ਪੁਲਿਸ ਕਮਿਸ਼ਨਰ ਨੇ ਪਹਿਲਾਂ ਹੀ ਡਰੋਨ ਉਡਾਉਣ 'ਤੇ ਪਾਬੰਦੀ ਲਗਾ ਦਿੱਤੀ ਸੀ।


ਇਹ ਵੀ ਪੜ੍ਹੋ: Olympics ਵਿੱਚ 6ਵਾਂ ਸਥਾਨ ਹਾਸਲ ਕਰਨ ਵਾਲੀ Kamalpreet Kaur ਪਹੁੰਚੀ ਪਟਿਆਲਾ, ਹੋਇਆ ਭਰਵਾਂ ਸਵਾਗਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904