ਜੀਂਦ: ਕਿਸਾਨ ਟ੍ਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹਾ ਤੇ ਨੇੜਲੇ ਇਲਾਕਿਆਂ ‘ਚ ਹੋਈ ਹਿੰਸਾ ‘ਚ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲ ਹੀ ‘ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ 120 ਲੋਕਾਂ ਦੀ ਲਿਸਟ ਵੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਹੁਣ ਖ਼ਬਰ ਹੈ ਕਿ ਇਨ੍ਹਾਂ ਗ੍ਰਿਫ਼ਤਾਰ ਨੌਜਵਾਨਾਂ ‘ਚ ਹਰਿਆਣਾ ਦੇ ਜੀਂਦ ਦੇ ਵੀ ਤਿੰਨ ਨੌਜਵਾਨ ਸ਼ਾਮਲ ਹਨ।
26 ਜਨਵਰੀ ਦਿੱਲੀ ’ਚ ਹਿੰਸਾ ਕੇਸ ਵਿੱਚ ਜੀਂਦ ਦੇ ਗ੍ਰਿਫ਼ਤਾਰ ਕੀਤੇ ਨੌਜਵਾਨ ਅਨਿਲ (22), ਜਸਬੀਰ (27) ਤੇ ਅਨਿਲ (44) ਪਿੰਡ ਮਨੋਹਰਪੁਰ ਦੇ ਰਹਿਣ ਵਾਲੇ ਹਨ। ਇਨ੍ਹਾਂ ਨੌਜਵਾਨਾਂ ਬਾਰੇ ਸਥਾਨਕ ਕਿਸਾਨਾਂ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦਾ ਕੋਈ ਕਸੂਰ ਨਹੀਂ ਸੀ। ਉਨ੍ਹਾਂ ਦੇ ਹੱਥਾਂ ਵਿੱਚ ਕੋਈ ਲਾਠੀਆਂ ਜਾਂ ਹਥਿਆਰ ਨਹੀਂ ਸਗੋਂ ਤਿਰੰਗਾ ਤੇ ਯੂਨੀਅਨ ਝੰਡਾ ਸੀ।
ਲੋਕਾਂ ਨੇ ਦੱਸਿਆ ਕਿ ਇਹ ਤਿੰਨੇ ਨੌਜਵਾਨ 26 ਜਨਵਰੀ ਦੀ ਪਰੇਡ ‘ਚ ਹਿੱਸਾ ਲੈਣ ਲਈ ਬਾਈਕ ‘ਤੇ ਗਏ ਸੀ। ਇਨ੍ਹਾਂ ਦੀ ਗ੍ਰਿਫ਼ਤਾਰੀ ਦੀ ਖ਼ਬਰ ਅਗਲੇ ਦਿਨ ਪੁਲਿਸ ਨੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਜਿਸ ਤੋਂ ਬਾਅਦ ਪਿੰਡ ‘ਚ ਪੰਚਾਇਤ ਕੀਤੀ ਗਈ। ਇਸ ਦੌਰਾਨ ਫੈਸਲਾ ਕੀਤਾ ਗਿਆ ਕਿ ਗ੍ਰਿਫ਼ਤਾਰ ਨੌਜਵਾਨਾਂ ਦੀ ਮਦਦ ਲਈ ਪਿੰਡ ‘ਚ ਫੰਡ ਇੱਕਠਾ ਕੀਤਾ ਜਾਵੇਗਾ ਤੇ ਨਾਲ ਹੀ ਉਨ੍ਹਾਂ ਦੀ ਹਰ ਮੁਮਕਿਨ ਮਦਦ ਕੀਤੀ ਜਾਵੇਗੀ। ਪਿੰਡ ਵਾਸੀਆਂ ਨੇ ਇਸ ਦੀ ਜਾਣਕਾਰੀ ਸੰਯੁਕਤ ਕਿਸਾਨ ਮੋਰਚਾ ਨੂੰ ਵੀ ਦੇ ਦਿੱਤੀ ਹੈ।
ਇਸ ਦੇ ਨਾਲ ਹੀ ਗ੍ਰਿਫ਼ਤਾਰ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਨੌਜਵਾਨ ਨੂੰ ਝੂਠੇ ਕੇਸ ਵਿੱਚ ਫਸਾਇਆ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਅਜੇ ਵੀ ਜਾਰੀ ਰਹੇਗੀ, ਭਾਵੇਂ ਸਾਨੂੰ ਜੇਲ ਜਾਣਾ ਪਏ। ਕਿਸਾਨ ਮੋਰਚਾ ਨੌਜਵਾਨਾਂ ਦੀ ਰਿਹਾਈ ਲਈ ਸੰਘਰਸ਼ ਕਰੇਗਾ।
ਪੁਲਿਸ ਨੇ ਤਿੰਨਾਂ ਨੂੰ ਧਾਰਾ 307 ਤਹਿਤ ਵਿਕਾਸਪੁਰੀ ਤੋਂ ਗ੍ਰਿਫਤਾਰ ਕੀਤਾ ਸੀ। ਦੱਸ ਦਈਏ ਕਿ ਗ੍ਰਿਫ਼ਤਾਰ ਕੀਤੇ ਨੌਜਵਾਨਾਂ ‘ਚ ਦੋ ਸਕੇ ਭਰਾ ਹਨ ਜੋ ਦੁੱਧ ਵੇਚਦੇ ਸੀ ਤੇ ਤੀਜਾ ਨੌਜਵਾਨ ਖੇਤੀ ਕਰਦਾ ਸੀ।
ਇਹ ਵੀ ਪੜ੍ਹੋ: ਰਾਮ ਦੇ ਭਾਰਤ 'ਚ ਪੈਟਰੋਲ ਦੀ ਕੀਮਤ 93, ਸੀਤਾ ਦੇ ਨੇਪਾਲ 'ਚ 53 ਤੇ ਰਾਵਣ ਦੀ ਲੰਕਾ 'ਚ 51 ਰੁਪਏ, ਸਵਾਮੀ ਦਾ ਆਪਣੀ ਸਰਕਾਰ 'ਤੇ ਤਿੱਖਾ ਵਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਦਿੱਲੀ ਪੁਲਿਸ ਨੇ ਜੀਂਦ ਦੇ ਤਿੰਨ ਨੌਜਵਾਨ ਚੁੱਕੇ, ਪਿੰਡ ਵਾਸੀਆਂ ਕੀਤਾ ਵੱਡਾ ਐਲਾਨ
ਏਬੀਪੀ ਸਾਂਝਾ
Updated at:
02 Feb 2021 12:02 PM (IST)
26 ਜਨਵਰੀ ਨੂੰ ਲਾਲ ਕਿਲ੍ਹਾ ‘ਤੇ ਹੋਈ ਹਿੰਸਾ ਮਾਮਲੇ ‘ਚ ਦਿੱਲੀ ‘ਚ ਕਈ ਨੌਜਵਾਨ ਗਾਇਬ ਹੋਏ। ਇਸ ਤੋਂ ਬਾਅਦ ਖ਼ਬਰਾਂ ਆਈਆਂ ਕਿ ਕਈ ਨੌਜਵਾਨਾਂ ਨੂੰ ਦਿੱਲੀ ਪੁਲਿਸ ਨੇ ਹਿੰਸਾ ਦੇ ਕੇਸ ‘ਚ ਗ੍ਰਿਫ਼ਤਾਰ ਕੀਤਾ ਹੈ।
- - - - - - - - - Advertisement - - - - - - - - -