ਪੜਚੋਲ ਕਰੋ
ਜੀਕੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੇਸ ਮਗਰੋਂ ਪੁਲਿਸ ਦਾ ਐਕਸ਼ਨ
ਨਵੀਂ ਦਿੱਲੀ: ਪੁਲਿਸ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਜਾ ਕੇ ਘਪਲੇ ਦੇ ਕੇਸ ਬਾਰੇ ਪੁੱਛਗਿੱਛੀ ਕੀਤੀ ਹੈ। ਪੁਲਿਸ ਨੇ ਇਹ ਕਾਰਵਾਈ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਉੱਪਰ ਕਥਿਤ ਭ੍ਰਿਸ਼ਟਾਚਾਰ ਦੇ ਕੇਸ ਦੀ ਜਾਂਚ ਦੌਰਾਨ ਕੀਤੀ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਜੀਕੇ ਖ਼ੁਦ ਚਾਹੁੰਦੇ ਹਨ ਕਿ ਭ੍ਰਿਸ਼ਟਾਚਾਰ ਦੇ ਝੂਠੇ ਇਲਜ਼ਾਮਾਂ ਦਾ ਸੱਚ ਸਾਹਮਣੇ ਆ ਸਕੇ। ਇਸ ਲਈ ਦਿੱਲੀ ਪੁਲਿਸ ਨੂੰ ਕੇਸ ਸਬੰਧੀ ਜੋ ਵੀ ਲੋੜੀਂਦੇ ਦਸਤਾਵੇਜ਼ ਚਾਹੀਦੇ ਸਨ, ਉਨ੍ਹਾਂ ਨੂੰ ਰਿਕਾਰਡ ਦੇ ਦਿੱਤਾ ਗਿਆ ਹੈ।
ਹਾਲਾਂਕਿ, ਵਿਰੋਧੀ ਧਿਰ ਦੇ ਮੈਂਬਰ ਪੁਲਿਸ ਦੇ ਕਮੇਟੀ ਦਫ਼ਤਰ ਵਿੱਚ ਮਾਰੇ ਛਾਪੇ 'ਤੇ ਇਤਰਾਜ਼ ਜਤਾ ਰਹੇ ਹਨ। ਹਾਲਾਂਕਿ, ਸਿਰਸਾ ਨੇ ਪੁਲਿਸ ਦੀ ਇਸ ਕਾਰਵਾਈ ਨੂੰ ਛਾਪਾ ਕਹਿਣ 'ਤੇ ਇਤਰਾਜ਼ ਜਤਾਇਆ।
ਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਸਮੇਤ ਕਈਆਂ 'ਤੇ ਗੁਰਦੁਆਰੇ ਦੇ ਪੈਸੇ ਦੀ ਦੁਰਵਰਤੋਂ ਦੇ ਦੋਸ਼ ਲਾਏ ਸਨ ਤੇ ਉਨ੍ਹਾਂ ਦੀ ਹੀ ਸ਼ਿਕਾਇਤ 'ਤੇ ਇਹ ਕੇਸ ਦਰਜ ਹੋਇਆ ਸੀ, ਜਿਸ ਬਾਰੇ ਅੱਜ ਪੁਲਿਸ ਨੇ ਪੁੱਛਗਿੱਛ ਕੀਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਦੇਸ਼
ਪੰਜਾਬ
Advertisement