ਗ੍ਰੇਟਾ ਥਨਬਰਗ ਨੇ ਕਿਹਾ ਸੀ ਕਿ ਅਸੀਂ ਭਾਰਤ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ (Support Farmers Protest) ਵਿੱਚ ਇਕਜੁੱਟ ਖੜ੍ਹੇ ਹਾਂ। ਗ੍ਰੇਟਾ ਥਨਬਰਗ ਨੂੰ ਅਮਰੀਕੀ ਮੈਗਜ਼ੀਨ ਟਾਈਮ ਨੇ ਸਾਲ 2019 ਵਿੱਚ 'ਪਰਸਨ ਆਫ ਦ ਈਅਰ' ਐਲਾਨਿਆ ਸੀ।
ਇਹ ਵੀ ਪੜ੍ਹੋ: ਮੋਦੀ ਨੇ ਫਿਰ ਕੀਤਾ ਖੇਤੀ ਕਾਨੰਨਾਂ ਦਾ ਸਮਰਥਨ, ਬਜਟ ਦੀ ਤਾਰੀਫ਼ 'ਚ ਪੜ੍ਹੇ ਕਸੀਦੇ
ਦੱਸ ਦਈਏ ਕਿ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਦੀ ਸ਼ੁਰੂਆਤ ਇੰਟਰਨੈਸ਼ਨਲ ਪੌਪ ਸਟਾਰ ਰਿਹਾਨਾ ਨੇ ਕੀਤੀ ਸੀ। ਰਿਹਾਨਾ ਨੇ ਕਿਸਾਨਾਂ ਦੇ ਸਮਰਥਨ 'ਚ ਇੱਕ ਟਵੀਟ ਕੀਤਾ ਸੀ। ਰਿਹਾਨਾ ਨੇ ਆਪਣੇ ਟਵੀਟ 'ਚ ਕਿਸਾਨ ਅੰਦੋਲਨ ਨਾਲ ਜੁੜੀ ਖ਼ਬਰ ਸ਼ੇਅਰ ਕਰਦਿਆਂ ਕਿਹਾ ਸੀ ਕਿ ਅਸੀਂ ਇਸ ਬਾਰੇ ਗੱਲ ਕਿਉਂ ਨਹੀਂ ਕਰ ਰਹੇ।
ਇਨ੍ਹਾਂ ਤੋਂ ਬਾਅਦ ਪ੍ਰਦੂਸ਼ਣ ਖ਼ਿਲਾਫ਼ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਰੋਸ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਕਾਰਕੁਨ ਲਿਸਿਪੀਰੀਆ ਕਾਂਗੁਜਮ ਨੇ ਵੀ ਕਿਸਾਨਾਂ ਦੇ ਸਮਰਥਨ ਵਿੱਚ ਟਵੀਟ ਕੀਤਾ। ਆਪਣੇ ਟਵੀਟ ਵਿੱਚ ਉਸ ਨੇ ਲੋਕਾਂ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਫਿਰ ਇਹ ਸਿਲਸਿਲਾ ਲੰਬਾ ਹੋ ਗਿਆ।
ਇਹ ਵੀ ਪੜ੍ਹੋ: ਕੇਂਦਰ ਨੇ ਚੁੱਪ-ਚੁਪੀਤੇ ਦਿੱਲੀ ਸਰਕਾਰ ਦੇ ਅਧਿਕਾਰ ਖੋਹ ਉੱਪ ਰਾਜਪਾਲ ਨੂੰ ਦਿੱਤੇ, GNCTD ਕਾਨੂੰਨ 'ਚ ਤਬਦੀਲੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904