Sidhu Moose Wala Murder Case: ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਪੁਲਿਸ ਦਾ ਐਕਸ਼ਨ, ਸਪੈਸ਼ਲ ਸੈੱਲ ਨੇ ਲਾਰੇਂਸ ਬਿਸ਼ਨੋਈ ਨੂੰ ਲਿਆ ਰਿਮਾਂਡ 'ਤੇ
Lawrence Bishnoi on Remand: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਤਿਹਾੜ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਲਿਆ ਹੈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਤਿਹਾੜ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਦਾ ਪੰਜ ਦਿਨ ਦਾ ਰਿਮਾਂਡ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਪੈਸ਼ਲ ਸੈੱਲ ਮੂਸੇਵਾਲਾ ਕਤਲ ਕਾਂਡ 'ਚ ਬਿਸ਼ਨੋਈ ਤੋਂ ਪੁੱਛਗਿੱਛ ਕਰੇਗਾ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਰਚੀ ਸੀ। ਇੰਨਾ ਹੀ ਨਹੀਂ ਬਿਸ਼ਨੋਈ ਗੈਂਗ ਨਾਲ ਸਬੰਧਿਤ ਗੋਲਡੀ ਨੇ ਸਿੱਧੂ 'ਤੇ ਕੀਤੇ ਕਾਤਲਾਨਾ ਹਮਲੇ ਦੀ ਜ਼ਿੰਮੇਵਾਰੀ ਵੀ ਲਈ। ਇਸ ਸਬੰਧੀ ਉਸ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤਾ ਸੀ।
ਇਸ ਤੋਂ ਪਹਿਲਾਂ ਤਿਹਾੜ ਜੇਲ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਵਕੀਲ ਨੇ ਪਟਿਆਲਾ ਕੋਰਟ 'ਚ ਪਟੀਸ਼ਨ ਦਾਇਰ ਕੀਤੀ। ਪਟੀਸ਼ਨ 'ਚ ਵਕੀਲ ਨੇ ਲਾਰੇਂਸ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ। ਇਸ ਵਿਚ ਕਿਹਾ ਗਿਆ ਹੈ ਕਿ ਜੇਲ੍ਹ ਵਿਚ ਲਾਰੇਂਸ ਬਿਸ਼ਨੋਈ ਦੀ ਜਾਨ ਨੂੰ ਖ਼ਤਰਾ ਹੈ।
ਵਕੀਲ ਨੇ ਕਿਹਾ ਕਿ ਇਸ ਗੱਲ ਦਾ ਖਦਸ਼ਾ ਹੈ ਕਿ ਪੰਜਾਬ ਪੁਲਿਸ ਦਾ ਜੇਲ੍ਹ ਵਿੱਚ ਲਾਰੈਂਸ ਦਾ ਮੁਕਾਬਲਾ ਹੋ ਸਕਦਾ ਹੈ ਜਾਂ ਵਿਰੋਧੀ ਗੈਂਗ ਲਾਰੈਂਸ 'ਤੇ ਹਮਲਾ ਕਰ ਸਕਦੇ ਹਨ, ਇਸ ਲਈ ਉਸ ਦੀ ਸੁਰੱਖਿਆ ਵਧਾਈ ਜਾਵੇ।
NIA ਕੋਰਟ ਤੋਂ ਬਾਅਦ ਹਾਈਕੋਰਟ ਦਾ ਕੀਤਾ ਰੁਖ
ਇਸ ਤੋਂ ਪਹਿਲਾਂ ਸੋਮਵਾਰ ਨੂੰ ਬਿਸ਼ਨੋਈ ਵਲੋਂ ਪਟਿਆਲਾ ਹਾਊਸ ਦੀ ਐਨਆਈਏ ਅਦਾਲਤ ਵਿੱਚ ਅਰਜ਼ੀ ਦਿੱਤੀ ਗਈ ਸੀ। ਪਰ ਅਦਾਲਤ ਨੇ ਕੋਈ ਹੁਕਮ ਜਾਰੀ ਨਹੀਂ ਕੀਤਾ ਕਿਉਂਕਿ ਅਦਾਲਤ ਸਾਹਮਣੇ ਬਿਸ਼ਨੋਈ ਲਈ ਪੰਜਾਬ ਤੋਂ ਕਿਸੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਨਹੀਂ ਕੀਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।
ਦੱਸ ਦਈਏ ਕਿ ਲਾਰੇਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਦੱਸਿਆ ਕਿ ਉਨ੍ਹਾਂ ਨੇ ਅਦਾਲਤ ਨੂੰ ਕਿਹਾ ਹੈ ਕਿ ਇਸ ਮਾਮਲੇ 'ਤੇ ਸੁਣਵਾਈ ਦੀ ਫੌਰੀ ਲੋੜ ਹੈ। ਕਿਉਂਕਿ ਲਾਰੈਂਸ ਬਿਸ਼ਨੋਈ ਨਾਲ ਫਰਜ਼ੀ ਐਨਕਾਊਂਟਰ ਹੋਣ ਦੀ ਸੰਭਾਵਨਾ ਹੈ। ਉਹ ਨਿਰਪੱਖ ਸੁਣਵਾਈ ਲਈ ਪਿਛਲੇ 7 ਸਾਲਾਂ ਤੋਂ ਜੇਲ੍ਹ ਵਿੱਚ ਹੈ ਅਤੇ ਮਕੋਕਾ ਦੇ ਤਹਿਤ 1 ਸਾਲ ਤੋਂ ਤਿਹਾੜ ਜੇਲ੍ਹ ਵਿੱਚ ਹੈ।
ਇਹ ਵੀ ਪੜ੍ਹੋ: Punjab VIP Security: ਪੰਜਾਬ ਸਰਕਾਰ ਨੇ ਕਈ ਵੀਆਈਪੀਜ਼ ਦੀ ਸੁਰੱਖਿਆ ਕੀਤੀ ਬਹਾਲ, ਮੂਸੇਵਾਲਾ ਦੇ ਕਤਲ ਮਗਰੋਂ ਹੋ ਰਹੀ ਆਲੋਚਨਾ