New Parliament Building : ਆਉਣ ਵਾਲੀ 28 ਮਈ ਨੂੰ ਪ੍ਰਧਾਨ ਮੰਤਰੀ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਕੇ ਇਸ ਨੂੰ ਦੇਸ਼ ਦੇ ਹਵਾਲੇ ਕਰਨ ਜਾ ਰਹੇ ਹਨ। ਇਸ ਦਿਨ ਰਾਜਧਾਨੀ ਖੇਤਰ ਦੀ ਸੁਰੱਖਿਆ ਅਤੇ ਖਾਸ ਕਰਕੇ ਸੰਸਦ ਭਵਨ ਦੀ ਸੁਰੱਖਿਆ ਕਿਵੇਂ ਦੀ ਹੋਵੇਗੀ , ਇਸ ਨੂੰ ਲੈ ਕੇ ਦਿੱਲੀ ਪੁਲਿਸ ਹੈੱਡਕੁਆਰਟਰ ਵਿਖੇ ਉੱਚ ਪੱਧਰੀ ਮੀਟਿੰਗ ਚੱਲ ਰਹੀ ਹੈ।

 


 

ਕਈ ਸਿਆਸੀ ਪਾਰਟੀਆਂ ਨੇ ਇਸ ਸਮਾਰੋਹ ਵਿੱਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ, ਜਦਕਿ ਪਹਿਲਵਾਨਾਂ ਨੇ ਨਵੀਂ ਇਮਾਰਤ ਦੇ ਸਾਹਮਣੇ ਉਸੇ ਦਿਨ ਪੰਚਾਇਤ ਲਗਾਉਣ ਦੀ ਗੱਲ ਆਖੀ ਹੈ। ਇਸ ਕਾਰਨ ਨਵੀਂ ਦਿੱਲੀ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਹ ਮੀਟਿੰਗ  ਮਲਟੀ ਲੇਅਰ ਸੁਰੱਖਿਆ ਦੀਆਂ ਤਿਆਰੀਆਂ ਨੂੰ ਲੈ ਕੇ ਇਹ ਮੀਟਿੰਗ ਚੱਲ ਰਹੀ ਹੈ।

 

ਵਿਰੋਧੀ ਧਿਰ ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਕਿਉਂ ਕਰ ਰਹੀ ਹੈ ਵਿਰੋਧ?

19 ਵਿਰੋਧੀ ਪਾਰਟੀਆਂ ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਵਿਰੋਧ ਕਰ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਦੇ ਹਨ ਤਾਂ ਉਹ ਸਮਾਰੋਹ ਦਾ ਹਿੱਸਾ ਨਹੀਂ ਹੋਣਗੇ। ਇਸ ਸਬੰਧੀ ਕਾਂਗਰਸ ਪਾਰਟੀ ਲਗਾਤਾਰ ਸਰਕਾਰ ਦਾ ਵਿਰੋਧ ਕਰ ਰਹੀ ਹੈ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ, "ਇੱਕ ਵਿਅਕਤੀ ਦੇ ਹੰਕਾਰ ਅਤੇ ਸਵੈ-ਪ੍ਰਮੋਸ਼ਨ ਨੇ ਦੇਸ਼ ਦੀ ਪਹਿਲੀ ਆਦਿਵਾਸੀ ਮਹਿਲਾ ਰਾਸ਼ਟਰਪਤੀ ਨੂੰ ਇਸ ਇਮਾਰਤ ਦਾ ਉਦਘਾਟਨ ਕਰਨ ਦੇ ਸੰਵਿਧਾਨਕ ਵਿਸ਼ੇਸ਼ ਅਧਿਕਾਰ ਤੋਂ ਇਨਕਾਰ ਕਰ ਦਿੱਤਾ ਹੈ।"


ਕਾਂਗਰਸ, ਖੱਬੀਆਂ ਪਾਰਟੀਆਂ, ਤ੍ਰਿਣਮੂਲ ਕਾਂਗਰਸ, ਸਮਾਜਵਾਦੀ ਪਾਰਟੀ ਸਮੇਤ ਕੁੱਲ 19 ਵਿਰੋਧੀ ਪਾਰਟੀਆਂ ਨੇ ਸੰਸਦ ਦੀ ਨਵੀਂ ਇਮਾਰਤ ਦੇ ਉਦਘਾਟਨ ਸਮਾਰੋਹ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਦਿੱਲੀ ਪੁਲਿਸ ਨੂੰ ਖਦਸ਼ਾ ਹੈ ਕਿ ਇਸ ਦਿਨ ਵਿਰੋਧੀ ਪਾਰਟੀਆਂ ਸੰਸਦ ਭਵਨ ਦੇ ਉਦਘਾਟਨ ਸਮੇਂ ਵਿਰੋਧ ਪ੍ਰਦਰਸ਼ਨ ਕਰਕੇ ਸੰਸਦ ਦੇ ਉਦਘਾਟਨ ਦਾ ਵਿਰੋਧ ਕਰ ਸਕਦੀਆਂ ਹਨ।

ਬਾਈਕਾਟ 'ਤੇ NDA ਨੇ ਕੀ ਕਿਹਾ?


ਵਿਰੋਧੀ ਪਾਰਟੀਆਂ ਵੱਲੋਂ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦਾ ਬਾਈਕਾਟ ਕਰਨ ਦਾ ਐਲਾਨ ਕਰਨ ਤੋਂ ਬਾਅਦ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਨੇ ਵਿਰੋਧੀ ਧਿਰ ਦੀ ਨਿੰਦਾ ਕਰਦਿਆਂ ਇਸ ਨੂੰ ਭਾਰਤ ਦੇ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦਾ ਅਪਮਾਨ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਐਨ.ਡੀ.ਏ. ਅਨੁਸਾਰ ਵਿਰੋਧੀ ਪਾਰਟੀਆਂ ਦੀ ਇਹ ਕਾਰਵਾਈ ਨਾ ਸਿਰਫ਼ ਅਪਮਾਨਜਨਕ ਹੈ ਸਗੋਂ ਮਹਾਨ ਰਾਸ਼ਟਰ ਦੇ ਜਮਹੂਰੀ ਮਰਿਆਦਾ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦਾ ਘੋਰ ਅਪਮਾਨ ਹੈ।