ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਪੰਜ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਸ਼ਕਰਪੁਰ ਵਿੱਚ ਮੁਕਾਬਲੇ ਤੋਂ ਬਾਅਦ ਇਨ੍ਹਾਂ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਇਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ ਕੁਝ ਦਸਤਾਵੇਜ਼ ਵੀ ਮਿਲੇ ਹਨ।
ਦੱਸ ਦਈਏ ਕਿ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਦਾ ਸ਼ਕਰਪੁਰ ਖੇਤਰ ਵਿੱਚ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ ਹੈ। ਇਸ ਦੌਰਾਨ ਦਿੱਲੀ ਪੁਲਿਸ ਨੇ ਅੱਤਵਾਦੀਆਂ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਇਨ੍ਹਾਂ ਨੂੰ ਨਾਰਕੋ ਟੈਰੋਰਿਜ਼ਮ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋ ਪੰਜਾਬ ਦੇ ਤੇ ਤਿੰਨ ਕਸ਼ਮੀਰ ਦੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904