Independence Day 2023 : ਦਿੱਲੀ ਪੁਲਿਸ ਨੇ ਸੁਤੰਤਰਤਾ ਦਿਵਸ ਮੌਕੇ ਤੇ ਕਈ ਮਾਰਗਾਂ 'ਤੇ ਆਵਾਜਾਈ ਕੀਤੀ ਬੰਦ, ਟ੍ਰੈਫਿਕ ਐਡਵਾਈਜ਼ਰੀ ਹੋਈ ਜਾਰੀ
new delhi ਦਿੱਲੀ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੌਕੇ ਤੇ ਇੱਕ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਟ੍ਰੈਫਿਕ ਐਡਵਾਈਜ਼ਰੀ ਮੁਤਾਬਕ ਸੁਰੱਖਿਆ ਨੂੰ ਦੇਖਦੇ ਹੋਏ ਕਈ ਮੁੱਖ ਮਾਰਗਾਂ 'ਤੇ ਆਵਾਜਾਈ...
ਦਿੱਲੀ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੌਕੇ ਤੇ ਇੱਕ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਟ੍ਰੈਫਿਕ ਐਡਵਾਈਜ਼ਰੀ ਮੁਤਾਬਕ ਸੁਰੱਖਿਆ ਨੂੰ ਦੇਖਦੇ ਹੋਏ ਕਈ ਮੁੱਖ ਮਾਰਗਾਂ 'ਤੇ ਆਵਾਜਾਈ ਬੰਦ ਰਹੇਗੀ ਅਤੇ ਲਾਲ ਕਿਲੇ ਦੇ ਆਲੇ-ਦੁਆਲੇ ਦੀਆਂ ਸੜਕਾਂ ਸਵੇਰੇ 4 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਆਮ ਲੋਕਾਂ ਲਈ ਬੰਦ ਰਹਿਣਗੀਆਂ। ਐਡਵਾਈਜ਼ਰੀ ਮੁਤਾਬਕ ਇੱਥੋਂ ਦੀਆਂ ਸੜਕਾਂ ਸਿਰਫ਼ ਅਧਿਕਾਰਤ ਵਾਹਨਾਂ ਲਈ ਖੁੱਲ੍ਹੀਆਂ ਰਹਿਣਗੀਆਂ।
ਦੱਸ ਦਈਏ ਕਿ ਬੀਤੇ ਐਤਵਾਰ ਨੂੰ ਜਾਰੀ ਐਡਵਾਈਜ਼ਰੀ ਮੁਤਾਬਕ ਨੇਤਾਜੀ ਸੁਭਾਸ਼ ਮਾਰਗ, ਲੋਥੀਅਨ ਰੋਡ, ਐੱਸ.ਪੀ. ਮੁਖਰਜੀ ਮਾਰਗ, ਚਾਂਦਨੀ ਚੌਕ ਰੋਡ, ਨਿਸ਼ਾਦ ਰਾਜ ਮਾਰਗ, ਐਸਪਲੇਨੇਡ ਰੋਡ ਅਤੇ ਨੇਤਾਜੀ ਸੁਭਾਸ਼ ਮਾਰਗ ਤੱਕ ਇਸਦੀ ਲਿੰਕ ਰੋਡ, ਰਾਜਘਾਟ ਤੋਂ ਲੈ ਕੇ ਆਈ.ਐੱਸ.ਬੀ.ਟੀ ਤੱਕ ਰਿੰਗ ਰੋਡ ਅਤੇ ਆਈ.ਐੱਸ.ਬੀ.ਟੀ ਤੋਂ ਲੈ ਕੇ ਆਈ.ਪੀ.ਟੀ. ਫਲਾਈਓਵਰ ਰਿੰਗ ਰੋਡ ਤੱਕ ਆਮ ਆਵਾਜਾਈ ਬੰਦ ਰਹੇਗੀ।
ਇਸਤੋਂ ਇਲਾਵਾ ਐਡਵਾਈਜ਼ਰੀ ਮੁਤਾਬਕ ਸੋਮਵਾਰ ਰਾਤ 12 ਵਜੇ ਤੋਂ ਮੰਗਲਵਾਰ ਸਵੇਰੇ 11 ਵਜੇ ਤੱਕ ਨਿਜ਼ਾਮੂਦੀਨ ਖੱਟਾ ਅਤੇ ਵਜ਼ੀਰਾਬਾਦ ਪੁਲ ਦੇ ਵਿਚਕਾਰ ਭਾਰੀ ਵਾਹਨਾਂ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਮਹਾਰਾਣਾ ਪ੍ਰਤਾਪ ਆਈ.ਐੱਸ.ਬੀ.ਟੀ ਅਤੇ ਸਰਾਏ ਕਾਲੇ ਖਾਨ ਆਈ.ਐੱਸ.ਬੀ.ਟੀ ਵਿਚਕਾਰ ਅੰਤਰਰਾਜੀ ਬੱਸਾਂ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਨਾਲ ਹੀ ਸ਼ਾਂਤੀ ਵਣ ਵੱਲ ਜਾਣ ਵਾਲਾ ਪੁਰਾਣਾ ਲੋਹਾ ਪੁਲ ਅਤੇ ਗੀਤਾ ਕਲੋਨੀ ਪੁਲ ਵੀ ਬੰਦ ਰਹਿਣਗੇ। ਲਾਲ ਕਿਲਾ, ਜਾਮਾ ਮਸਜਿਦ ਅਤੇ ਦਿੱਲੀ ਮੇਨ ਰੇਲਵੇ ਸਟੇਸ਼ਨ ਤੱਕ ਆਉਣ ਵਾਲੀਆਂ ਬੱਸਾਂ ਦੀ ਗਿਣਤੀ ਘੱਟ ਕੀਤੀ ਜਾਵੇਗੀ ਜਾਂ ਉਨ੍ਹਾਂ ਦੇ ਰੂਟ ਨੂੰ ਬਦਲਿਆ ਜਾਵੇਗਾ। ਮੰਗਲਵਾਰ ਸਵੇਰੇ 11 ਵਜੇ ਤੋਂ ਬਾਅਦ ਆਮ ਬੱਸ ਸੇਵਾ ਬਹਾਲ ਹੋ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ