ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਕਾਂਗਰਸ ਦੇ ਰਾਸ਼ਟਰਪਤੀ ਭਵਨ ਤੱਕ ਕੀਤੇ ਜਾ ਰਹੇ ਮਾਰਚ ਨੂੰ ਪੁਲਿਸ ਨੇ ਰਸਤੇ 'ਚ ਹੀ ਰੋਕ ਦਿੱਤਾ ਹੈ। ਇਸ ਦੌਰਾਨ ਪੁਲਿਸ ਨੇ ਕਾਂਗਰਸੀ ਲੀਡਰ ਪ੍ਰਿਯੰਕਾ ਗਾਂਧੀ ਸਣੇ ਹੋਰ ਕਈ ਨੇਤਾਵਾਂ ਨੂੰ ਹਿਰਾਸਤ 'ਚ ਲੈ ਲਿਆ।

ਇਸ ਮਾਰਚ ਤੋਂ ਬਾਅਦ ਕਾਂਗਰਸੀ ਨੇਤਾਵਾਂ ਵੱਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਇਕੱਠੇ ਕੀਤੇ ਗਏ ਦੋ ਕਰੋੜ ਲੋਕਾਂ ਦੇ ਦਸਤਖ਼ਤ ਸੌਂਪਣੇ ਸਨ। ਇਸ ਮਾਰਚ ਦੀ ਅਗਵਾਈ ਰਾਹੁਲ ਗਾਂਧੀ ਨੇ ਕਰਨੀ ਸੀ।

ਬੀਜੇਪੀ 'ਚ ਬਗਾਵਤ! ਕਿਸਾਨ ਅੰਦੋਲਨ ਨੂੰ ਖ਼ਾਲਿਸਤਾਨ ਨਾਲ ਜੋੜਨ ’ਤੇ ਭੜਕੇ ਬੀਰੇਂਦਰ ਸਿੰਘ, ਕਿਹਾ, ਜਾਂ ਮਾਫ਼ੀ ਮੰਗੋ ਜਾਂ ਫਿਰ…

ਪੁਲਿਸ ਨੇ ਕਾਂਗਰਸ ਨੂੰ ਮਾਰਚ ਕਰਨ ਦੇ ਇਜਾਜ਼ਤ ਦੇਣ ਤੋਂ ਇਨਾਕਾਰ ਕਰ ਦਿੱਤਾ ਤੇ ਦਫਾ 144 ਲਾ ਦਿੱਤੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904