Religious Conversion Event Row  : ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਰਾਜੇਂਦਰ ਪਾਲ ਗੌਤਮ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਦਿੱਲੀ ਪੁਲਿਸ ਨੇ 'ਆਪ' ਸਰਕਾਰ ਦੇ ਸਾਬਕਾ ਮੰਤਰੀ ਨੂੰ ਪੁੱਛਗਿੱਛ ਲਈ ਨੋਟਿਸ ਭੇਜਿਆ ਹੈ। ਧਰਮ ਪਰਿਵਰਤਨ ਪ੍ਰੋਗਰਾਮ ਦੇ ਸਬੰਧ 'ਚ ਦਿੱਲੀ ਪੁਲਿਸ ਮੰਗਲਵਾਰ (11 ਅਕਤੂਬਰ) ਨੂੰ ਰਾਜੇਂਦਰ ਪਾਲ ਗੌਤਮ ਤੋਂ ਪੁੱਛਗਿੱਛ ਕਰੇਗੀ। ਮੰਤਰੀ 'ਤੇ ਆਰੋਪ ਹੈ ਕਿ ਉਨ੍ਹਾਂ ਨੇ ਹਿੰਦੂ ਦੇਵੀ-ਦੇਵਤਿਆਂ ਦੀ ਪੂਜਾ ਦੇ ਖਿਲਾਫ ਬਿਆਨ ਦਿੱਤਾ ਸੀ।



ਦਿੱਲੀ ਦੇ ਸਾਬਕਾ ਮੰਤਰੀ ਰਾਜੇਂਦਰ ਪਾਲ ਗੌਤਮ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ, "ਮੈਨੂੰ ਦਿੱਲੀ ਪੁਲਿਸ ਤੋਂ ਕੋਈ ਨੋਟਿਸ ਨਹੀਂ ਮਿਲਿਆ ਹੈ। ਦਿੱਲੀ ਪੁਲਿਸ ਦੇ ਕੁਝ ਅਧਿਕਾਰੀ ਸੋਮਵਾਰ ਸ਼ਾਮ ਕਰੀਬ 4 ਵਜੇ ਸਹੁੰ ਵਿਵਾਦ ਮਾਮਲੇ ਦੀ ਪੁੱਛਗਿੱਛ ਕਰਨ ਲਈ ਮੇਰੇ ਘਰ ਆਏ। ਮੈਂ ਪੂਰੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਗੇ ਦੀ ਪੁੱਛਗਿੱਛ ਜਾਂ ਕਿਸੇ ਨੋਟਿਸ ਦੇ ਮਾਮਲੇ 'ਚ ਮੈਂ ਸਹਿਯੋਗ ਕਰਾਂਗਾ।"

ਕੀ ਹੈ ਪੂਰਾ ਮਾਮਲਾ?

ਜ਼ਿਕਰਯੋਗ ਹੈ ਕਿ ਬੁੱਧਵਾਰ (5 ਅਕਤੂਬਰ) ਨੂੰ ਦਿੱਲੀ ਦੇ ਅੰਬੇਡਕਰ ਭਵਨ 'ਚ ਬੁੱਧ ਧਰਮ ਅਪਣਾਉਣ ਦੀ ਦੀਖਾ ਲੈਣ ਲਈ ਇਕ ਪ੍ਰੋਗਰਾਮ ਆਯੋਜਿਤ ਹੋਇਆ ਸੀ। ਇਸ ਵਿੱਚ 10 ਹਜ਼ਾਰ ਤੋਂ ਵੱਧ ਲੋਕ ਇਕੱਠੇ ਹੋਏ ਸਨ। ਇਸ ਪ੍ਰੋਗਰਾਮ ਵਿੱਚ ‘ਆਪ’ ਆਗੂ ਰਾਜਿੰਦਰ ਪਾਲ ਗੌਤਮ ਵੀ ਮੌਜੂਦ ਸਨ। ਰਾਜੇਂਦਰ ਪਾਲ ਗੌਤਮ 'ਤੇ ਕਥਿਤ ਤੌਰ 'ਤੇ ਆਰੋਪ ਲੱਗਾ ਹੈ ਕਿ ਉਨ੍ਹਾਂ ਨੇ ਹਿੰਦੂ ਦੇਵੀ-ਦੇਵਤਿਆਂ ਦੀ ਪੂਜਾ ਨਾ ਕਰਨ ਦੀ ਸਹੁੰ ਲਈ ਸੀ। ਪ੍ਰੋਗਰਾਮ ਵਿੱਚ ਕਥਿਤ ਤੌਰ 'ਤੇ ਹਿੰਦੂ ਦੇਵੀ-ਦੇਵਤਿਆਂ ਦੀ ਨਿੰਦਾ ਕੀਤੀ ਗਈ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ।


 ਇਹ ਵੀ ਪੜ੍ਹੋ : Mohali Grenade attack : ਮੋਹਾਲੀ 'ਚ ਪੰਜਾਬ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਆਰਪੀਜੀ ਹਮਲੇ 'ਚ ਪੁਲਿਸ ਨੇ 7 ਖਿਲਾਫ਼ ਦਾਇਰ ਕੀਤੀ ਚਾਰਜਸ਼ੀਟ




ਵਿਵਾਦ ਤੋਂ ਬਾਅਦ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫਾ 

ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਰਾਜੇਂਦਰ ਪਾਲ ਗੌਤਮ ਨੇ ਮੁਆਫੀ ਮੰਗ ਲਈ ਸੀ। ਉਸ ਨੇ ਕਿਹਾ ਸੀ ਕਿ, "ਮੈਂ ਇੱਕ ਧਾਰਮਿਕ ਵਿਅਕਤੀ ਹਾਂ। ਮੈਂ ਸਾਰੇ ਦੇਵੀ-ਦੇਵਤਿਆਂ ਦਾ ਸਤਿਕਾਰ ਕਰਦਾ ਹਾਂ। ਮੈਂ ਕਿਸੇ ਦੇ ਧਰਮ ਵਿਰੁੱਧ ਕੋਈ ਸ਼ਬਦ ਨਹੀਂ ਬੋਲਿਆ।" ਇਸ ਪੂਰੇ ਵਿਵਾਦ ਤੋਂ ਬਾਅਦ ਐਤਵਾਰ (9 ਅਕਤੂਬਰ) ਨੂੰ ਰਜਿੰਦਰ ਪਾਲ ਗੌਤਮ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ। ਰਾਜੇਂਦਰ ਪਾਲ ਗੌਤਮ ਦਾ ਅਸਤੀਫਾ ਮਨਜ਼ੂਰੀ ਲਈ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਭੇਜਿਆ ਗਿਆ ਸੀ। ਇਸ ਦੇ ਨਾਲ ਹੀ ਉਪ ਰਾਜਪਾਲ ਨੇ ਇਸ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਅੱਗੇ ਭੇਜ ਦਿੱਤਾ ਹੈ।

 ਸੀਮਾਪੁਰੀ ਤੋਂ ਵਿਧਾਇਕ ਹਨ ਰਾਜੇਂਦਰ ਪਾਲ ਗੌਤਮ 

ਐਲਜੀ ਦਫ਼ਤਰ ਦੇ ਸੂਤਰਾਂ ਨੇ ਦੱਸਿਆ ਕਿ ਗੌਤਮ ਦਾ ਅਸਤੀਫ਼ਾ ਮਿਲ ਗਿਆ ਹੈ ਅਤੇ ਇਸ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਭੇਜ ਦਿੱਤਾ ਗਿਆ ਹੈ। ਮੰਤਰੀ ਵਜੋਂ ਗੌਤਮ ਕੋਲ ਸਮਾਜ ਭਲਾਈ, ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਵਿਭਾਗ ਦੀ ਜ਼ਿੰਮੇਵਾਰੀ ਸੀ। ਉਹ ਸੀਮਾਪੁਰੀ ਤੋਂ ਵਿਧਾਇਕ ਹਨ। ਰਾਜਿੰਦਰ ਪਾਲ ਗੌਤਮ ਨੇ ਕਿਹਾ ਸੀ ਕਿ ਉਹ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ ਤਾਂ ਜੋ ਉਨ੍ਹਾਂ ਦੇ ਕਾਰਨ ਉਨ੍ਹਾਂ ਦੇ ਨੇਤਾਵਾਂ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ (ਆਪ) ਨੂੰ ਕੋਈ ਸਮੱਸਿਆ ਨਾ ਆਵੇ।